Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

Jalandhar Crime : ਅੰਮ੍ਰਿਤਸਰ ਦੀ ਔਰਤ ਬੋਲੀ, ਪਤੀ ਨੇ ਧੋਖੇ ਨਾਲ ਕੀਤਾ ਤੀਜਾ ਵਿਆਹ, ਪੁਲਿਸ ਕਰੇ ਗ੍ਰਿਫ਼ਤਾਰ

ਜਲੰਧਰ : ਪਿੰਡ ਮੀਰਾਕੋਟ ਕਲਾਂ, ਅੰਮ੍ਰਿਤਸਰ ਦੀ ਰਹਿਣ ਵਾਲੀ ਵਿਆਹੁਤਾ ਸੰਦੀਪ ਕੌਰ ਨੇ ਆਪਣੇ ਪਤੀ ਨਾਲ ਧੋਖੇ ਨਾਲ ਵਿਆਹ ਕਰਵਾਉਣ ਦਾ ਦੋਸ਼ ਲਾਇਆ ਹੈ। ਪੰਜਾਬ ਪ੍ਰੈੱਸ ਕਲੱਬ ‘ਚ ਸੰਦੀਪ ਕੌਰ ਨੇ ਦੱਸਿਆ ਕਿ ਉਸ ਦੇ ਪਿਤਾ ਦਾ ਦੇਹਾਂਤ ਹੋ ਚੁੱਕਾ ਹੈ। ਦੋ ਸਾਲ ਪਹਿਲਾਂ ਉਸ ਦਾ ਵਿਆਹ ਅੰਮ੍ਰਿਤਸਰ ‘ਚ ਰਹਿਣ ਵਾਲੇ ਜਿਮੀਂਦਾਰ ਨਾਲ ਹੋਇਆ ਸੀ। ਵਿਆਹ ਦੇ 6 ਮਹੀਨੇ ਬਾਅਦ ਹੀਉਸ ਦੇ ਪਤੀ ਨੇ ਉਸ ਦਾ ਗਰਭਪਾਤ ਕਰਵਾ ਕੇ ਘਰੋਂ ਕੱਢ ਦਿੱਤਾ।

ਪਤੀ ਉਸ ਨੂੰ ਕਹਿੰਦਾ ਸੀ ਕਿ ਉਹ ਗ਼ਰੀਬ ਘਰੋਂ ਆਈ ਹੈ। ਉਹ ਉਸ ਨੂੰ ਦਾਜ ਲੈ ਕੇ ਆਉਣ ਲਈ ਤੰਗ ਕਰਦਾ ਸੀ। ਉਸ ਨੂੰ ਕਾਰ ਲਿਆਉਣ ਲਈ ਕਿਹਾ ਗਿਆ, ਜਿਸ ਨੂੰ ਪੂਰਾ ਨਾ ਕਰਨ ‘ਤੇ ਉਸ ਨੂੰ ਘਰੋਂ ਬਾਹਰ ਕੱਢਿਆ ਗਿਆ। ਉਸ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਜਾਂਚ ਦੌਰਾਨ ਪਤਾ ਚੱਲਿਆ ਕਿ ਉਸ ਦੇ ਪਤੀ ਨੇ ਉਸ ਨਾਲ ਬਿਨਾਂ ਦੱਸੇ ਤੀਜਾ ਵਿਆਹ ਕੀਤਾ ਹੈ। ਉਸ ਨੇ ਪਹਿਲਾਂ ਦੀਆਂ ਦੋ ਪਤਨੀਆਂ ਤੋਂ ਤਲਾਕ ਵੀ ਨਹੀਂ ਲਿਆ ਹੈ।

ਸੰਦੀਪ ਕੌਰ ਦਾ ਕਹਿਣਾ ਸੀ ਕਿ ਇਸ ਸਬੰਧੀ ਪੰਜਾਬ ਸਟੇਟ ਵੂਮੈੱਨ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਫ਼ਰਿਆਦ ਕੀਤੀ ਗਈ ਪਰ ਉੱਥੋਂ ਵੀ ਇਨਸਾਫ਼ ਨਹੀਂ ਮਿਲਿਆ। ਕੁਝ ਸਮੇਂ ਬਾਅਦ ਉਸ ਦੇ ਪਤੀ ਨੇ ਅਦਾਲਤ ‘ਚ ਉਸ ਦੇ ਖਿਲਾਫ਼ ਤਲਾਕ ਦਾ ਕੇ ਦਾਇਰ ਕਰ ਦਿੱਤਾ। ਸੰਦੀਪ ਨੇ ਦੱਸਿਆ ਕਿ ਉਸ ਨੂੰ ਕਿਤਿਓਂ ਵੀ ਇਨਸਾਫ਼ ਨਹੀਂ ਮਿਲ ਰਿਹਾ ਹੈ। ਉਸ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪਤੀ ਖਿਲਾਫ਼ ਧੋਖਾਧੜੀ ਸਮੇਤ ਉੱਚਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

Vinkmag ad
Share Our Daily Posts

News Desk

Read Previous

ਖੇਡਾਂ ਵਤਨ ਪੰਜਾਬ ਦੀਆਂ : ਸੂਬਾ ਪੱਧਰੀ ਮੁਕਾਬਲਿਆਂ ਦੀਆਂ ਤਰੀਕਾਂ ‘ਚ ਫੇਰਬਦਲ, ਦੇਖੋ ਨਵਾਂ ਸ਼ਡਿਊਲ

Read Next

ਕੁਮਾਰ ਵਿਸ਼ਵਾਸ ਤੇ ਭਾਜਪਾ ਆਗੂ ਤਜਿੰਦਰ ਬੱਗਾ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਰੱਦ ਕੀਤੀ FIR