Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਕੁਮਾਰ ਵਿਸ਼ਵਾਸ ਤੇ ਭਾਜਪਾ ਆਗੂ ਤਜਿੰਦਰ ਬੱਗਾ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਰੱਦ ਕੀਤੀ FIR

ਚੰਡੀਗੜ੍ਹ : ਪੰਜਾਬ ਸਰਕਾਰ (Punjab Govt) ਨੂੰ ਹਾਈ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਖਿਲਾਫ਼ ਕੀਤੀਆਂ ਟਿੱਪਣੀਆਂ ਮਾਮਲੇ ‘ਚ ਕਵੀ ਕੁਮਾਰ ਵਿਸ਼ਵਾਸ (Kumar Vishwas) ਤੇ ਦਿੱਲੀ ਭਾਜਪਾ ਆਗੂ ਤਜਿੰਦਰ ਪਾਲ ਸਿੰਘ (Tajinder pal Singh Bagga) ਖਿਲਾਫ਼ ਦਰਜ ਐਫਆਈਆਰ ਰੱਦ ਕਰ ਦਿੱਤੀ ਹੈ। ਦਰਅਸਲ ਦੋਵਾਂ ਨੇ ਹੀ ਪਰਚੇ ਰੱਦ ਕਰਨ ਦੀ ਮੰਗ ਕੀਤੀ ਸੀ। ਇਹ ਜਾਣਕਾਰੀ ਕੁਮਾਰ ਵਿਸ਼ਵਾਸ ਦੇ ਵਕੀਲ ਨੇ ਦਿੱਤੀ ਹੈ। ਹਾਈ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੇ ਕਿਹਾ- ਸੱਚਾਈ ਦੀ ਜਿੱਤ ਹੋਈ ਹੈ।

ਜ਼ਿਕਰਯੋਗ ਹੈ ਕਿ ਕੁਮਾਰ ਵਿਸ਼ਵਾਸ ‘ਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਇਸੇ ਸਾਲ 12 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖਿਲਾਫ਼ ਕਥਿਤ ਤੌਰ ‘ਤੇ ਭੜਕਾਊ ਬਿਆਨ ਦੇਣ ਲਈ ਰੂਪਨਗਰ ‘ਚ ਮਾਮਲਾ ਦਰਜ ਕੀਤਾ ਸੀ। ਉਨ੍ਹਾਂ ‘ਤੇ ਧਰਮ ਅਤੇ ਨਸਲ ਦੇ ਆਧਾਰ ‘ਤੇ ਦੁਸ਼ਮਣੀ ਪੈਦਾ ਕਰਨ ਦਾ ਦੋਸ਼ ਲਗਾਇਆ ਗਿਆ ਸੀ।

ਕੁਮਾਰ ਵਿਸ਼ਵਾਸ ਨੇ ਇਸ ਕਾਰਵਾਈ ਖਿਲਾਫ਼ ਹਾਈ ਕੋਰਟ ਦਾ ਰੁਖ ਕੀਤਾ ਸੀ। ਉਨ੍ਹਾਂ ਅਪਰਾਧਿਕ ਕਾਰਵਾਈ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਪਟੀਸ਼ਨ ‘ਚ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਦਾ ਦੋਸ਼ ਲਗਾਇਆ ਗਿਆ ਤੇ ਇਸਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਗਿਆ ਸੀ।

Vinkmag ad
Share Our Daily Posts

News Desk

Read Previous

Jalandhar Crime : ਅੰਮ੍ਰਿਤਸਰ ਦੀ ਔਰਤ ਬੋਲੀ, ਪਤੀ ਨੇ ਧੋਖੇ ਨਾਲ ਕੀਤਾ ਤੀਜਾ ਵਿਆਹ, ਪੁਲਿਸ ਕਰੇ ਗ੍ਰਿਫ਼ਤਾਰ

Read Next

ਸਾਬਕਾ CIA ਇੰਚਾਰਜ ਨੂੰ ਅਦਾਲਤ ‘ਚ ਕੀਤਾ ਪੇਸ਼, ਭੇਜਿਆ ਜੇਲ੍ਹ, ਕੋਹਲੀ ਸਮੇਤ 3 ਮੁਲਜ਼ਮਾਂ ਨੂੰ ਭੇਜਿਆ 19 ਤਕ ਪੁਲਿਸ ਰਿਮਾਂਡ ‘ਤੇ