Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਭੋਗਪੁਰ ਦੇ ਨਿੱਜੀ ਸਕੂਲ ‘ਚ ਪਿਉ-ਪੁੱਤ ਦੀ ਜ਼ਬਰਦਸਤ ਕੁੱਟਮਾਰ, ਪਿੰਡ ਵਾਸੀਆਂ ਨੇ ਕੀਤਾ ਘਿਰਾਓ, ਪੁਲਿਸ ਨੇ ਲਾਇਆ ਡੇਰਾ,ਜਾਣੋ ਪੂਰਾ ਮਾਮਲਾ

ਭੋਗਪੁਰ : ਭੋਗਪੁਰ ਦੇ ਬਿਨਪਾਲਕੇ ਪਿੰਡ ਸਥਿਤ ਡਿਪਸ ਸਕੂਲ ਵਿੱਚ ਅੱਜ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ, ਜਦੋਂ ਸਕੂਲ ਦੀ ਬੱਸ ਨਾਲ ਹਾਦਸਾਗ੍ਰਸਤ ਹੋਈ ਇੱਕ ਕਾਰ ਦੇ ਮਾਲਕ ਪਿਓ-ਪੁੱਤ ਸਕੂਲ ਵਿਚ ਕਾਰ ਦਾ ਮੁਆਵਜ਼ਾ ਲੈਣ ਪੁੱਜੇ ਤਾਂ ਸਕੂਲ ਪ੍ਰਬੰਧਕਾਂ ਵੱਲੋਂ ਉਨ੍ਹਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਨੌਜਵਾਨ ਦੀ ਪੱਗੜੀ ਉਤਾਰ ਦਿੱਤੀ ਗਈ । ਇਸ ਮਾਮਲੇ ਦੇ ਪੀੜਤ ਸੰਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਸੱਧਾ ਚੱਕ ਅਤੇ ਉਸ ਦੇ ਸਾਥੀ ਸੁਖਵੀਰ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਨੰਗਲ ਅਰਾਈਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਸ਼ੁੱਕਰਵਾਰ ਉਸ ਦੀ ਕਾਰ ਜਦੋਂ ਬਿਨਪਾਲਕੇ ਤੋ ਸੱਦਾ ਚੱਕ ਸੜਕ ਤੇ ਜਾ ਰਹੀ ਸੀ ਤਾਂ ਡਿਪਸ ਸਕੂਲ ਦੀ ਬੱਚਿਆਂ ਨਾਲ ਭਰੀ ਇਕ ਬੱਸ ਉਸ ਨੂੰ ਕਰਾਸ ਕਰਨ ਲੱਗੀ ਤਾਂ ਕਰਾਸ ਕਰਦੇ ਸਮੇਂ ਬੱਸ ਕਾਰ ਨਾਲ ਟਕਰਾ ਗਈ ਜਿਸ ਕਾਰਨ ਕਾਰ ਦਾ ਇਕ ਹਿੱਸਾ ਹਾਦਸਾਗ੍ਰਸਤ ਹੋ ਗਿਆ ।

ਸ਼ੁੱਕਰਵਾਰ ਸਕੂਲ ਪ੍ਰਬੰਧਕਾਂ ਵੱਲੋਂ ਇਸ ਕਾਰ ਨੂੰ ਠੀਕ ਕਰਵਾ ਕੇ ਦੇਣ ਦਾ ਵਾਅਦਾ ਕੀਤਾ ਗਿਆ ਸੀ । ਪਰ ਉਸ ਤੋਂ ਬਾਅਦ ਉਹ ਵਾਰ ਵਾਰ ਚੱਕਰ ਮਾਰਦੇ ਰਹੇ ਤਾਂ ਨਾ ਸਕੂਲ ਪ੍ਰਬੰਧਕਾਂ ਨੇ ਕਾਰ ਨੂੰ ਠੀਕ ਕਰਵਾ ਕੇ ਦਿੱਤਾ ਤੇ ਨਾ ਹੀ ਉਨ੍ਹਾਂ ਦਾ ਬਣਦਾ ਮੁਆਵਜ਼ਾ ਦਿੱਤਾ ਗਿਆ । ਜਿਸ ਸਬੰਧੀ ਅੱਜ ਸੰਦੀਪ ਸਿੰਘ ਆਪਣੇ ਪਿਤਾ ਨਰਿੰਦਰ ਸਿੰਘ ਅਤੇ ਆਪਣੇ ਇਕ ਦੋਸਤ ਨਾਲ ਸਕੂਲ ਵਿਚ ਕਾਰ ਦਾ ਮੁਆਵਜ਼ਾ ਲੈਣ ਲਈ ਪੁੱਜੇ ਸਨ ਜਿੱਥੇ ਸਕੂਲ ਦੇ ਟਰਾਂਸਪੋਰਟ ਇੰਚਾਰਜ ਸੁਖਵਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਗੱਲਬਾਤ ਸ਼ੁਰੂ ਹੋਈ ਤਾਂ ਇਹ ਗੱਲਬਾਤ ਝਗੜੇ ਦਾ ਰੂਪ ਧਾਰਨ ਕਰ ਗਈ ਦੇਖਦਿਆਂ ਦੇਖਦਿਆਂ ਸਕੂਲ ਦੇ ਬੱਸਾਂ ਦੇ ਡਰਾਈਵਰਾਂ ਅਤੇ ਟਰਾਂਸਪੋਰਟ ਇੰਚਾਰਜ ਸੁਖਵਿੰਦਰ ਸਿੰਘ ਵੱਲੋਂ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਸ਼ੁਰੂ ਕਰ ਦਿੱਤੀ ਗਈ ਅਤੇ ਸੰਦੀਪ ਸਿੰਘ ਦੀ ਪੱਗੜੀ ਉਤਾਰ ਦਿੱਤੀ ਗਈ ਅਤੇ ਉਨ੍ਹਾਂ ਨੂੰ ਸਕੂਲ ਵਿਚ ਬੰਧਕ ਬਣਾ ਲਿਆ ਗਿਆ । ਜਦੋਂ ਇਸ ਮਾਮਲੇ ਦਾ ਪਤਾ ਸੰਦੀਪ ਸਿੰਘ ਦੇ ਪਿੰਡ ਵਾਸੀਆਂ ਨੂੰ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਗੇਟ ਅੱਗੇ ਪੁੱਜ ਕੇ ਸਕੂਲ ਪ੍ਰਬੰਧਕਾਂ ਦੇ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਇਸੇ ਦੌਰਾਨ ਪੁਲਸ ਚੌਂਕੀ ਪਚਰੰਗਾ ਦੇ ਇੰਚਾਰਜ ਚਰਨਜੀਤ ਸਿੰਘ ਪੁਲਸ ਪਾਰਟੀ ਨਾਲ ਸਕੂਲ ਵਿੱਚ ਪੁੱਜ ਗਏ ਅਤੇ ਹੁਣ ਤਕ ਪਿੰਡਾਂ ਦੇ ਲੋਕਾਂ ਵੱਲੋਂ ਸਕੂਲ ਦੇ ਗੇਟ ਅੱਗੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ । ਥਾਣਾ ਭੋਗਪੁਰ ਵੱਲੋਂ ਭਾਰੀ ਗਿਣਤੀ ਵਿਚ ਪੁਲਸ ਫੋਰਸ ਨੂੰ ਸਕੂਲ ਵਿੱਚ ਤੈਨਾਤ ਕਰ ਦਿੱਤਾ ਗਿਆ ਹੈ ਖਬਰ ਲਿਖੇ ਜਾਣ ਤੱਕ ਦੋਵੇਂ ਧਿਰਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ ਪਰ ਇਹ ਗੱਲਬਾਤ ਕਿਸੇ ਵੀ ਸਿੱਟੇ ਤੱਕ ਨਹੀਂ ਪਹੁੰਚ ਸਕੀ ਹੈ ।

Vinkmag ad
Share Our Daily Posts

News Desk

Read Previous

ਸਾਬਕਾ CIA ਇੰਚਾਰਜ ਨੂੰ ਅਦਾਲਤ ‘ਚ ਕੀਤਾ ਪੇਸ਼, ਭੇਜਿਆ ਜੇਲ੍ਹ, ਕੋਹਲੀ ਸਮੇਤ 3 ਮੁਲਜ਼ਮਾਂ ਨੂੰ ਭੇਜਿਆ 19 ਤਕ ਪੁਲਿਸ ਰਿਮਾਂਡ ‘ਤੇ

Read Next

ਚੰਡੀਗੜ੍ਹ ‘ਚ ਦਰਦਨਾਕ ਹਾਦਸਾ, 9 ਸਾਲਾ ਮਾਸੂਮ ਝੀਲ ‘ਚ ਡੁੱਬਿਆ, ਦੋਸਤ ਨਾਲ ਗਿਆ ਸੀ ਘੁੰਮਣ,ਪੈਰ ਫਿਸਲਣ ਕਾਰਨ ਪਾਣੀ ‘ਚ ਡਿੱਗਿਆ