Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਚੰਡੀਗੜ੍ਹ ‘ਚ ਦਰਦਨਾਕ ਹਾਦਸਾ, 9 ਸਾਲਾ ਮਾਸੂਮ ਝੀਲ ‘ਚ ਡੁੱਬਿਆ, ਦੋਸਤ ਨਾਲ ਗਿਆ ਸੀ ਘੁੰਮਣ,ਪੈਰ ਫਿਸਲਣ ਕਾਰਨ ਪਾਣੀ ‘ਚ ਡਿੱਗਿਆ

ਚੰਡੀਗੜ੍ਹ। ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਧਨਾਸ ਦੇ ਬੋਟੈਨੀਕਲ ਗਾਰਡਨ ‘ਚ ਬੁੱਧਵਾਰ ਦੁਪਹਿਰ ਨੂੰ ਇਕ ਬੱਚਾ ਪਾਣੀ ‘ਚ ਡੁੱਬ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਅਤੇ ਬਚਾਅ ਟੀਮ ਮੌਕੇ ‘ਤੇ ਪਹੁੰਚੀ ਅਤੇ ਬੱਚੇ ਨੂੰ ਪਾਣੀ ‘ਚੋਂ ਬਾਹਰ ਕੱਢਿਆ। ਮ੍ਰਿਤਕ ਦੀ ਪਛਾਣ 9 ਸਾਲਾ ਸਮੀਰ ਵਾਸੀ ਖੁੱਡਾ ਲਾਹੌਰਾ ਵਜੋਂ ਹੋਈ ਹੈ।

ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਦੁਪਹਿਰ ਤਿੰਨ ਵਜੇ ਦੇ ਕਰੀਬ ਸਮੀਰ ਆਪਣੇ ਇੱਕ ਦੋਸਤ ਨਾਲ ਬੋਟੈਨੀਕਲ ਗਾਰਡਨ ਆਇਆ ਹੋਇਆ ਸੀ। ਦੋਵੇਂ ਦੋਸਤ ਬਗੀਚੇ ਦੇ ਨਾਲ ਬਣੀ ਝੀਲ ਦੇ ਕੰਢੇ ਬੈਠੇ ਸਨ। ਫਿਰ ਸਮੀਰ ਦਾ ਪੈਰ ਫਿਸਲ ਗਿਆ ਅਤੇ ਉਹ ਝੀਲ ਦੇ ਪਾਣੀ ਵਿੱਚ ਡੁੱਬ ਗਿਆ। ਫਿਰ ਉਸ ਦੇ ਦੋਸਤ ਨੇ ਰੌਲਾ ਪਾਇਆ, ਜਿਸ ਤੋਂ ਬਾਅਦ ਉਥੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਵਿੱਚ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬੱਚੇ ਨੂੰ ਪਾਣੀ ‘ਚੋਂ ਬਾਹਰ ਕੱਢਣ ਲਈ ਬਚਾਅ ਮੁਹਿੰਮ ਚਲਾਈ ਗਈ।

ਸੂਚਨਾ ਮਿਲਦੇ ਹੀ ਸੈਕਟਰ-11 ਥਾਣਾ ਅਤੇ ਸਾਰੰਗਪੁਰ ਥਾਣਾ ਪੁਲਿਸ ਮੌਕੇ ‘ਤੇ ਪਹੁੰਚ ਗਈ। ਇਸ ਦੇ ਨਾਲ ਹੀ ਡੀਐਸਪੀ ਸੈਂਟਰਲ ਗੁਰਮੁੱਖ ਸਿੰਘ ਵੀ ਟੀਮ ਸਮੇਤ ਮੌਕੇ ’ਤੇ ਪਹੁੰਚ ਗਏ। ਇਸ ਤੋਂ ਤੁਰੰਤ ਬਾਅਦ ਬਚਾਅ ਕਾਰਜ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ। ਟੀਮ ਨੇ ਪਾਣੀ ਵਿੱਚ ਡੁੱਬੇ ਬੱਚੇ ਨੂੰ ਬਾਹਰ ਕੱਢਿਆ। ਡੀਐਸਪੀ ਗੁਰਮੁੱਖ ਸਿੰਘ ਨੇ ਦੱਸਿਆ ਕਿ ਬਚਾਅ ਟੀਮ ਨੇ ਬੱਚੇ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਪਾਣੀ ਵਿੱਚੋਂ ਬਾਹਰ ਕੱਢਿਆ ਅਤੇ ਤੁਰੰਤ ਜੀਐਮਐਸਐਚ-16 ਵਿੱਚ ਪਹੁੰਚਾਇਆ। ਹਾਦਸੇ ‘ਚ ਬੱਚੇ ਦੀ ਮੁੱਢਲੀ ਜਾਣਕਾਰੀ ਅਨੁਸਾਰ ਮੌਤ ਹੋ ਗਈ ਸੀ। ਪੁਲਿਸ ਨੇ ਬੱਚੇ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਘਟਨਾ ਦੀ ਸੂਚਨਾ ਦੇ ਦਿੱਤੀ ਹੈ।

Vinkmag ad
Share Our Daily Posts

News Desk

Read Previous

ਭੋਗਪੁਰ ਦੇ ਨਿੱਜੀ ਸਕੂਲ ‘ਚ ਪਿਉ-ਪੁੱਤ ਦੀ ਜ਼ਬਰਦਸਤ ਕੁੱਟਮਾਰ, ਪਿੰਡ ਵਾਸੀਆਂ ਨੇ ਕੀਤਾ ਘਿਰਾਓ, ਪੁਲਿਸ ਨੇ ਲਾਇਆ ਡੇਰਾ,ਜਾਣੋ ਪੂਰਾ ਮਾਮਲਾ

Read Next

ਪਹਿਲੀ ਪਤਨੀ ਤੇ ਬੱਚੇ ਨੂੰ ਨਹੀਂ ਪਾਲ ਸਕਦਾ ਮੁਸਲਿਮ ਆਦਮੀ ਤਾਂ ਫਿਰ ਦੂਜੇ ਵਿਆਹ ਦੀ ਇਜਾਜ਼ਤ ਨਹੀਂ, ਇਲਾਹਾਬਾਦ HC ਦਾ ਫੈਸਲਾ