Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਪਹਿਲੀ ਪਤਨੀ ਤੇ ਬੱਚੇ ਨੂੰ ਨਹੀਂ ਪਾਲ ਸਕਦਾ ਮੁਸਲਿਮ ਆਦਮੀ ਤਾਂ ਫਿਰ ਦੂਜੇ ਵਿਆਹ ਦੀ ਇਜਾਜ਼ਤ ਨਹੀਂ, ਇਲਾਹਾਬਾਦ HC ਦਾ ਫੈਸਲਾ

ਨਵੀਂ ਦਿੱਵੀ : ਇਲਾਹਾਬਾਦ ਹਾਈ ਕੋਰਟ ਨੇ ਇਸਲਾਮ ਵਿੱਚ ਬਹੁ-ਵਿਆਹ ਦੀ ਪ੍ਰਥਾ ਨੂੰ ਲੈ ਕੇ ਇੱਕ ਅਹਿਮ ਫੈਸਲਾ ਲਿਆ ਹੈ। ਹਾਈ ਕੋਰਟ ਨੇ ਮੁਸਲਿਮ ਨੌਜਵਾਨ ਨਾਲ ਦੂਜੇ ਵਿਆਹ ਦੀ ਇਜਾਜ਼ਤ ਨਹੀਂ ਦਿੱਤੀ। ਅਦਾਲਤ ਨੇ ਕਿਹਾ, “ਜੇਕਰ ਕੋਈ ਮੁਸਲਿਮ ਆਦਮੀ ਆਪਣੀ ਪਹਿਲੀ ਪਤਨੀ ਤੇ ਬੱਚਿਆਂ ਨੂੰ ਸੰਭਾਲਣ ਦੇ ਯੋਗ ਨਹੀਂ ਹੈ, ਤਾਂ ਪਵਿੱਤਰ ਕੁਰਾਨ ਦੇ ਹੁਕਮਾਂ ਅਨੁਸਾਰ, ਉਹ ਕਿਸੇ ਹੋਰ ਔਰਤ ਨਾਲ ਵਿਆਹ ਨਹੀਂ ਕਰ ਸਕਦਾ।” ਅਦਾਲਤ ਨੇ ਇਹ ਵੀ ਕਿਹਾ ਕਿ ਇੱਕ ਮੁਸਲਿਮ ਆਦਮੀ ਨੂੰ ਦੂਜਾ ਵਿਆਹ ਕਰਨ ਦਾ ਕਾਨੂੰਨੀ ਅਧਿਕਾਰ ਤਾਂ ਹੀ ਹੈ ਜੇਕਰ ਪਹਿਲੀ ਪਤਨੀ ਤੇ ਬੱਚਿਆਂ ਨੂੰ ਸੰਭਾਲ ਸਕਦਾ ਹੈ।

ਇਹ ਨਿਰੀਖਣ ਜਸਟਿਸ ਸੂਰਿਆ ਪ੍ਰਕਾਸ਼ ਕੇਸਰਵਾਨੀ ਤੇ ਜਸਟਿਸ ਰਾਜੇਂਦਰ ਕੁਮਾਰ ਦੇ ਬੈਂਚ ਨੇ ਕੀਤਾ। ਪਟੀਸ਼ਨਕਰਤਾ ਮੁਸਲਿਮ ਵਿਅਕਤੀ ਆਪਣੀ ਪਹਿਲੀ ਪਤਨੀ ਦੀ ਮਰਜ਼ੀ ਦੇ ਖਿਲਾਫ ਦੂਜਾ ਵਿਆਹ ਕਰਨਾ ਚਾਹੁੰਦਾ ਸੀ। ਹਾਈਕੋਰਟ ਤੋਂ ਪਹਿਲਾਂ ਫੈਮਿਲੀ ਕੋਰਟ ‘ਚ ਉਸ ਦੀ ਪਟੀਸ਼ਨ ਖਾਰਜ ਹੋ ਚੁੱਕੀ ਹੈ। ਇਸ ਤੋਂ ਬਾਅਦ ਉਸ ਵਿਅਕਤੀ ਨੇ ਆਪਣੇ ਵਿਆਹੁਤਾ ਅਧਿਕਾਰਾਂ ਦਾ ਹਵਾਲਾ ਦਿੰਦੇ ਹੋਏ ਹਾਈ ਕੋਰਟ ਤਕ ਪਹੁੰਚ ਕੀਤੀ ਸੀ।

ਪਟੀਸ਼ਨ ਨੂੰ ਖਾਰਜ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਪਵਿੱਤਰ ਕੁਰਾਨ ਦੇ ਹੁਕਮਾਂ ਮੁਤਾਬਕ ਇੱਕ ਮੁਸਲਿਮ ਮਰਦ ਵੱਧ ਤੋਂ ਵੱਧ ਚਾਰ ਔਰਤਾਂ ਨਾਲ ਵਿਆਹ ਕਰ ਸਕਦਾ ਹੈ ਪਰ ਜੇਕਰ ਉਹ ਸਾਰਿਆਂ ਨਾਲ ਇਨਸਾਫ਼ ਨਹੀਂ ਕਰ ਸਕਦਾ ਤਾਂ ਉਸ ਨੂੰ ਸਿਰਫ਼ ਇੱਕ ਹੀ ਵਿਆਹ ਦੀ ਇਜਾਜ਼ਤ ਹੈ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ‘ਚ ਦਰਦਨਾਕ ਹਾਦਸਾ, 9 ਸਾਲਾ ਮਾਸੂਮ ਝੀਲ ‘ਚ ਡੁੱਬਿਆ, ਦੋਸਤ ਨਾਲ ਗਿਆ ਸੀ ਘੁੰਮਣ,ਪੈਰ ਫਿਸਲਣ ਕਾਰਨ ਪਾਣੀ ‘ਚ ਡਿੱਗਿਆ

Read Next

ਪੈਦਲ ਜਾ ਰਹੇ ਵਿਅਕਤੀ ਨੂੰ ਬਚਾਉਣ ਦੇ ਚੱਕਰ ‘ਚ ਬੱਸ ਤੇ ਕਾਰ ਵਿਚਕਾਰ ਟੱਕਰ