Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਪੈਦਲ ਜਾ ਰਹੇ ਵਿਅਕਤੀ ਨੂੰ ਬਚਾਉਣ ਦੇ ਚੱਕਰ ‘ਚ ਬੱਸ ਤੇ ਕਾਰ ਵਿਚਕਾਰ ਟੱਕਰ

ਬਠਿੰਡਾ : ਸ਼ਹਿਰ ਦੇ ਮਲੋਟ ਰੋਡ ‘ਤੇ ਅੱਜ ਸਵੇਰੇ ਇਕ ਬੋਲੈਰੋ ਕਾਰ ਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਕਾਰ ਨੂੰ 100 ਮੀਟਰ ਤੱਕ ਘਸੀਟ ਕੇ ਲੈ ਗਈ। ਹਾਲਾਂਕਿ ਇਸ ਹਾਦਸੇ ‘ਚ ਕਿਸੇ ਤਰਾਂ੍ਹ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਦੋਨੋਂ ਵਾਹਨ ਬੁਰੀ ਤਰਾਂ੍ਹ ਨੁਕਸਾਨੇ ਗਏ। ਇਹ ਹਾਦਸਾ ਸੜਕ ‘ਤੇ ਪੈਦਲ ਜਾ ਰਹੇ ਵਿਅਕਤੀ ਨੂੰ ਬਚਾਉਣ ਦੇ ਚੱਕਰ ਵਿਚ ਵਾਪਰਿਆ ਦੱਸਿਆ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਥਰਮਲ ਦੀ ਪੁਲਿਸ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਮੌਕੇ ‘ਤੇ ਪਹੁੰਚ ਗਏ। ਜਾਣਕਾਰੀ ਅਨੁਸਾਰ ਪੀਆਰਟੀਸੀ ਦੀ ਬੱਸ ਮਲੋਟ ਤੋਂ ਬਠਿੰਡਾ ਆ ਰਹੀ ਸੀ। ਬੱਸ ਵਿਚ 60 ਦੇ ਕਰੀਬ ਸਵਾਰੀਆਂ ਸਨ ਜਦੋਂਕਿ ਇਕ ਬੋਲੈਰੋ ਬੱਸ ਦੇ ਬਰਾਬਰ ਜਾ ਰਹੀ ਸੀ। ਬਲੈਰੋ ਸਵਾਰ ਵਿਅਕਤੀ ਸ੍ਰੀ ਗੰਗਾਨਗਰ ਤੋਂ ਪਟਿਆਲਾ ਜਾ ਰਹੇ ਸਨ, ਜਿਸ ਵਿਚ ਤਿੰਨ ਲੋਕ ਸਵਾਰ ਸਨ। ਬਲੈਰੋ ਚਾਲਕ ਅਨੁਸਾਰ ਜਦੋਂ ਉਹ ਮਲੋਟ ਰੋਡ ‘ਤੇ ਅੰਬੂਜਾ ਸੀਮਿੰਟ ਫੈਕਟਰੀ ਨੇੜੇ ਪਹੁੰਚਿਆ ਤਾਂ ਸੜਕ ‘ਤੇ ਪੈਦਲ ਜਾ ਰਿਹਾ ਵਿਅਕਤੀ ਅਚਾਨਕ ਗੱਡੀ ਦੇ ਸਾਹਮਣੇ ਆ ਗਿਆ। ਇਸ ਨੂੰ ਬਚਾਉਣ ਦੇ ਚੱਕਰ ਵਿਚ ਕੱਟ ਮਾਰਿਆ ਤਾਂ ਗੱਡੀ, ਕੋਲੋਂ ਲੰਘ ਰਹੀ ਬੱਸ ਨਾਲ ਟਕਰਾ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਬੱਸ ਬਲੈਰੋ ਗੱਡੀ ਨੂੰ 100 ਮੀਟਰ ਤੱਕ ਘੜੀਸ ਕੇ ਲੈ ਗਈ, ਜਿਸ ਕਾਰਨ ਦੋਵੇਂ ਵਾਹਨ ਬੁਰੀ ਤਰਾਂ੍ਹ ਨੁਕਸਾਨੇ ਗਏ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਬਸ ਵਿਚ ਸਵਾਰ ਸਵਾਰੀਆਂ ਨੂੰ ਦੂਸਰੀਆਂ ਬੱਸਾਂ ਰਾਹੀਂ ਉਨਾਂ੍ਹ ਦੀ ਮੰਜ਼ਿਲ ਤਕ ਪਹੁੰਚਾਇਆ ਗਿਆ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਥਰਮਲ ਦੇ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ ਅਤੇ ਹਾਦਸੇ ਕਾਰਨ ਸੜਕ ‘ਤੇ ਲੱਗੇ ਜਾਮ ਨੂੰ ਖੁੱਲ੍ਹਵਾਇਆ। ਇਸ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਵੀ ਮੌਕੇ ‘ਤੇ ਪਹੁੰਚ ਗਏ ਸਨ।

Vinkmag ad
Share Our Daily Posts

News Desk

Read Previous

ਪਹਿਲੀ ਪਤਨੀ ਤੇ ਬੱਚੇ ਨੂੰ ਨਹੀਂ ਪਾਲ ਸਕਦਾ ਮੁਸਲਿਮ ਆਦਮੀ ਤਾਂ ਫਿਰ ਦੂਜੇ ਵਿਆਹ ਦੀ ਇਜਾਜ਼ਤ ਨਹੀਂ, ਇਲਾਹਾਬਾਦ HC ਦਾ ਫੈਸਲਾ

Read Next

PGI ਚੰਡੀਗੜ੍ਹ ‘ਚ ਟੀਕੇ ਕਾਰਨ 5 ਮਰੀਜ਼ਾਂ ਦੀ ਮੌਤ, ਖ਼ਤਰਾ ਨਹੀਂ ਟਲਿਆ, ਹੁਣ ਇੱਕ ਹੋਰ ਟੀਕੇ ਦਾ ਸੈਂਪਲ ਫੇਲ੍ਹ