Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਬੇਸਿੱਟਾ ਰਹੀ SYL ਨਹਿਰ ‘ਤੇ ਪੰਜਾਬ-ਹਰਿਆਣਾ ਦੇ CMs ਦੀ ਬੈਠਕ, ਖੱਟੜ ਬੋਲੇ- ਨਹੀਂ ਬਣੀ ਸਹਿਮਤੀ, ਮਾਨ ਬੋਲੇ- ਇਸ ਦਾ ਹੱਲ PM ਕੋਲ

ਚੰਡੀਗੜ੍ਹ : SYL ਵਿਵਾਦ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਖ਼ਤਮ ਹੋ ਗਈ ਹੈ ਜੋ ਕਿ ਬੇਸਿੱਟਾ ਰਹੀ। ਮੀਟਿੰਗ ‘ਚ ਦੋਵਾਂ ਸੂਬਿਆਂ ਦੇ ਅਧਿਕਾਰੀਆਂ ਦੀਆਂ ਟੀਮਾਂ ਵੀ ਮੌਜੂਦ ਸਨ। ਭਗਵੰਤ ਮਾਨ (Bhagwant Mann) ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਪੰਜਾਬ ਕੋਲ ਦੇਣ ਲਈ ਪਾਣੀ ਹੀ ਨਹੀਂ ਹੈ ਤਾਂ ਨਹਿਰ ਬਣਾਉਣ ਦੀ ਕੀ ਲੋੜ। ਮਾਨ ਨੇ ਕਿਹਾ ਕਿ ਜਦੋਂ ਸਤਲੁਜ ਯਮੁਨਾ ਲਿੰਕ ਨਹਿਰ ਦਾ ਸਮਝੌਤਾ ਹੋਇਆ ਸੀ, ਉਸ ਸਮੇਂ ਪੰਜਾਬ ਕੋਲ 18.56 ਐਮਏਐਫ ਪਾਣੀ ਸੀ। ਜੋ ਹੁਣ ਘੱਟ ਕੇ 12.6 ਫੀਸਦੀ ਪਾਣੀ ‘ਤੇ ਆ ਗਿਆ ਹੈ। ਇਸ ਲਈ ਜਦੋਂ ਪਾਣੀ ਹੀ ਨਹੀਂ ਤਾਂ ਨਹਿਰ ਬਣਾਉਣ ਦੀ ਕੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਕੋਲ ਪੰਜਾਬ ਨਾਲੋਂ ਵੱਧ ਪਾਣੀ ਹੈ। ਮਾਨ ਨੇ ਕਿਹਾ ਕਿ ਇਸ ਮਸਲੇ ਦਾ ਹੱਲ ਪੀਐੱਮ ਮੋਦੀ ਕੋਲ ਹੈ। ਦੂਜੇ ਪਾਸੇ ਹਰਿਆਣਾ ਦੇ ਸੀਐੱਮ ਮਨਹੋਰ ਲਾਲ ਖੱਟੜ ਨੇ ਕਿਹਾ ਕਿ SYL ਮੁੱਦੇ ‘ਤੇ ਕੋਈ ਸਹਿਮਤੀ ਨਹੀਂ ਬਣੀ ਹੈ। ਇਹ ਮੀਟਿੰਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਹੋਈ। ਇਸ ਮੀਟਿੰਗ ਨੂੰ ਵਿਵਾਦ ਸੁਲਝਾਉਣ ਦੀ ਦਿਸ਼ਾ ਵਿੱਚ ਹਾਂ-ਪੱਖੀ ਕਦਮ ਮੰਨਿਆ ਜਾ ਰਿਹਾ ਹੈ।

SYL ਦੇ ਮਸਲੇ ‘ਤੇ ਪੰਜਾਬ-ਹਰਿਆਣੇ ਦੀ ਅਹਿਮ ਮੀਟਿੰਗ ਤੋਂ ਬਾਅਦ ਮੀਡੀਆ ਦੇ ਸਾਥੀਆਂ ਨੂੰ ਜਾਣਕਾਰੀ ਦਿੰਦੇ ਹੋਏ CM #BhagwantMann | Live https://t.co/fKelelo2Zw

— AAP Punjab (@AAPPunjab) October 14, 2022

ਦੱਸ ਦੇਈਏ ਪੰਜਾਬ ਰਾਵੀ-ਬਿਆਸ ਦਰਿਆ ਦੇ ਪਾਣੀ ਦੀ ਸਮੱਗਰੀ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕਰ ਰਿਹਾ ਹੈ, ਜਦਕਿ ਹਰਿਆਣਾ ਐਸਵਾਈਐਲ ਨਹਿਰ ਦੀ ਉਸਾਰੀ ਨੂੰ ਪੂਰਾ ਕਰਨ ਦੀ ਮੰਗ ਕਰ ਰਿਹਾ ਹੈ ਤਾਂ ਜੋ ਉਸ ਦੇ ਹਿੱਸੇ ਦਾ 3.5 ਮਿਲੀਅਨ ਏਕੜ ਫੁੱਟ ਪਾਣੀ ਮਿਲ ਸਕੇ। ਐਸਵਾਈਐਲ ਮਾਮਲੇ ‘ਚ ਸੁਪਰੀਮ ਕੋਰਟ ਨੇ ਹਰਿਆਣਾ ਦੇ ਹੱਕ ‘ਚ ਫੈਸਲਾ ਸੁਣਾਇਆ ਸੀ ਤੇ ਫੈਸਲੇ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਨੂੰ ਵਿਚੋਲਗੀ ਦੀ ਜ਼ਿੰਮੇਵਾਰੀ ਸੌਂਪੀ ਸੀ।

ਚੰਡੀਗੜ੍ਹ ‘ਚ ਹਰਿਆਣਾ ਰਿਹਾਇਸ਼ ‘ਤੇ ਹੋ ਰਹੀ ਬੈਠਕ

ਮੀਟਿੰਗ ਹਰਿਆਣਾ ਨਿਵਾਸ ਵਿਖੇ ਹੋ ਰਹੀ ਹੈ। ਐੱਸਵਾਈਐੱਲ ਦੇ ਮੁੱਦੇ ‘ਤੇ ਮੀਟਿੰਗ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਹਰਿਆਣਾ ਦੀ ਰਿਹਾਇਸ਼ ‘ਤੇ ਪੁੱਜੇ ਤਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਬਾਅਦ ਮੀਟਿੰਗ ਸ਼ੁਰੂ ਹੋਈ। ਮੀਟਿੰਗ ਵਿੱਚ ਦੋਵਾਂ ਧਿਰਾਂ ਦੇ ਅਧਿਕਾਰੀਆਂ ਨੇ ਇਸ ਸਬੰਧੀ ਆਪੋ ਆਪਣੇ ਸੂਬਿਆਂ ਦਾ ਪੱਖ ਪੇਸ਼ ਕੀਤਾ।

SYL ਮੁੱਦੇ ‘ਤੇ ਦੋਵਾਂ ਸੂਬਿਆਂ ‘ਚ ਸਿਆਸਤ ਤੇਜ਼

ਐੱਸਵਾਈਐੱਲ ਮੁੱਦੇ ‘ਤੇ ਦੋਵਾਂ ਸੂਬਿਆਂ ‘ਚ ਸਿਆਸਤ ਭਖੀ ਹੋਈ ਹੈ ਤੇ ਇਕ ਵਾਰ ਫਿਰ ਇਸ ‘ਤੇ ਸਿਆਸਤ ਤੇਜ਼ ਹੋ ਗਈ ਹੈ। ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੇ ਵੀ ਮੀਟਿੰਗ ਤੋਂ ਪਹਿਲਾਂ ਵੀਰਵਾਰ ਨੂੰ ਭਗਵੰਤ ਮਾਨ ਨੂੰ ਕਿਹਾ ਸੀ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ‘ਚ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਨਾ ਕਰਨ। ਪੰਜਾਬ ਕਹਿੰਦਾ ਰਿਹਾ ਹੈ ਕਿ ਉਸ ਕੋਲ ਹਰਿਆਣਾ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ। ਦੂਜੇ ਪਾਸੇ ਹਰਿਆਣਾ ਦਾ ਕਹਿਣਾ ਹੈ ਕਿ ਪੰਜਾਬ ਨੂੰ ਪਹਿਲਾਂ ਹੋਏ ਸਮਝੌਤੇ ਅਨੁਸਾਰ ਉਸ ਦੇ ਹਿੱਸੇ ਦਾ ਪਾਣੀ ਦੇਣਾ ਚਾਹੀਦਾ ਹੈ।

ਬਾਜਵਾ ਬੋਲੇ- ਭਗਵੰਤ ਮਾਨ ਨੂੰ ਪਹਿਲਾਂ ਸਰਬ ਪਾਰਟੀ ਬੈਠਕ ਬੁਲਾਉਣੀ ਚਾਹੀਦੀ ਸੀ

ਦੂਜੇ ਪਾਸੇ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲਾਂ ਸਰਬ ਪਾਰਟੀ ਮੀਟਿੰਗ ਸੱਦਣੀ ਚਾਹੀਦੀ ਸੀ। ਉਨ੍ਹਾਂ ਨੂੰ ਸਾਰਿਆਂ ਨੂੰ ਦੱਸਣਾ ਚਾਹੀਦਾ ਸੀ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ‘ਚ ਪੰਜਾਬ ਦਾ ਕਿਹੜਾ ਪੱਖ ਲੈਣਗੇ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਨਹੀਂ ਹੋਈ ਪਰ ਮੁੱਖ ਮੰਤਰੀਆਂ ਦੀ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਨੂੰ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਸੀ ਤੇ ਸਾਰੀਆਂ ਪਾਰਟੀਆਂ ਨੂੰ ਦੱਸਣਾ ਚਾਹੀਦਾ ਸੀ ਕਿ ਉਨ੍ਹਾਂ ਮੀਟਿੰਗ ‘ਚ ਕੀ ਉਹ ਕੀ ਸਟੈਂਡ ਲੈਣਗੇ।

ਉੱਥੇ ਹੀ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਐਸਵਾਈਐਲ ਦੀ ਸਮੱਸਿਆ ਕਾਂਗਰਸ ਪਾਰਟੀ ਦੀ ਦੇਣ ਹੈ। ਬਾਜਵਾ ਵੱਲੋਂ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ‘ਤੇ ਚੀਮਾ ਨੇ ਕਿਹਾ, ”ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਕੀ ਗੱਲਬਾਤ ਕੀਤੀ ਜਾਵੇ। ਕਾਂਗਰਸ ਨੇ ਐਸਵਾਈਐਲ ਦੀ ਸਮੱਸਿਆ ਪੈਦਾ ਕੀਤੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਉਸ ਵਿਚ ਉਨ੍ਹਾਂ ਦਾ ਸਾਥ ਦਿੱਤਾ।

Vinkmag ad
Share Our Daily Posts

News Desk

Read Previous

SYL ਮੀਟਿੰਗ ਤੋਂ ਪਹਿਲਾਂ ਮਾਨ ਨੂੰ ਕੈਪਟਨ ਅਮਰਿੰਦਰ ਦੀ ਤਜਰਬੇਕਾਰ ਸਲਾਹ, ਸਪਸ਼ਟ ਕਹੋ ਕਿ ਦੇਣ ਲਈ ਪੰਜਾਬ ਕੋਲ ਇਕ ਵੀ ਬੂੰਦ ਪਾਣੀ ਨਹੀਂ

Read Next

ਘਰ ਦੀ ਗਰਿੱਲ ਤੋੜ ਕੇ ਲੱਖਾਂ ਰੁਪਏ ਦੇ ਸੋਨੇ ਤੇ ਹੀਰਿਆਂ ਦੇ ਗਹਿਣੇ ਚੋਰੀ,3 ਲੱਖ 75 ਹਜ਼ਾਰ ਦੀ ਨਗਦੀ ਤੇ ਕੀਤਾ ਹੱਥ ਸਾਫ਼