Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਘਰ ਦੀ ਗਰਿੱਲ ਤੋੜ ਕੇ ਲੱਖਾਂ ਰੁਪਏ ਦੇ ਸੋਨੇ ਤੇ ਹੀਰਿਆਂ ਦੇ ਗਹਿਣੇ ਚੋਰੀ,3 ਲੱਖ 75 ਹਜ਼ਾਰ ਦੀ ਨਗਦੀ ਤੇ ਕੀਤਾ ਹੱਥ ਸਾਫ਼

ਲੁਧਿਆਣਾ: ਬੰਦ ਪਏ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਚੋਰ ਹੀਰੇ, ਸੋਨੇ ਦੇ ਗਹਿਣੇ ਤੇ 3 ਲੱਖ 75 ਹਜ਼ਾਰ ਦੀ ਨਕਦੀ ਚੋਰੀ ਕਰਕੇ ਲੈ ਗਏ। ਇਸ ਮਾਮਲੇ ਵਿਚ ਥਾਣਾ ਪੀਏਯੂ ਦੀ ਪੁਲਿਸ ਨੇ ਨਿਊ ਕਿਚਲੂ ਨਗਰ ਦੇ ਰਹਿਣ ਵਾਲੇ ਸ਼ੰਮੀ ਕੁਮਾਰ ਦੇ ਬਿਆਨ ਉਪਰ ਅਣਪਛਾਤੇ ਚੋਰਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸ਼ੰਮੀ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਨੋਇਡਾ ਗਏ ਹੋਏ ਸਨ। ਦੁਪਹਿਰ 1 ਵਜੇ ਦੇ ਕਰੀਬ ਜਦ ਉਹ ਘਰ ਵਾਪਸ ਪਰਤੇ ਤਾਂ ਉਨ੍ਹਾਂ ਨੇ ਦੇਖਿਆ ਕਿ ਘਰ ਦੀ ਤਾਕੀ ਵਾਲੀ ਗਰਿੱਲ ਟੁੱਟੀ ਹੋਈ ਸੀ । ਘਰ ਦੇ ਅੰਦਰ ਜਾਣ ‘ਤੇ ਪੂਰੇ ਪਰਿਵਾਰ ਦੇ ਹੋਸ਼ ਉੱਡ ਗਏ । ਉਨ੍ਹਾਂ ਨੇ ਦੇਖਿਆ ਕਿ ਅਲਮਾਰੀਆਂ ਖੁੱਲ੍ਹੀਆਂ ਪਈਆਂ ਸਨ । ਜਾਂਚ ਕਰਨ ਤੇ ਪਤਾ ਲੱਗਾ ਕਿ ਅਲਮਾਰੀਆਂ ‘ਚੋਂ 3 ਲੱਖ 75 ਹਜ਼ਾਰ ਰੁਪਏ ਦੀ ਨਕਦੀ ਦੋ ਸੋਨੇ ਦੀਆਂ 2 ਚੇਨਾਂ , ਸੋਨੇ ਦੇ ਕੜੇ ,ਇਕ ਸੋਨੇ ਦਾ ਵੱਡਾ ਲੌਕਟ, ਚਾਰ ਸੋਨੇ ਦੀਆਂ ਮੁੰਦਰੀਆਂ, ਇਕ ਜੋੜੀ ਡਾਇਮੰਡ ਦੇ ਟੌਪਸ, ਕੁਝ ਚਾਂਦੀ ਦਾ ਸਾਮਾਨ ਅਤੇ ਐਫਡੀਆਂ ਚੋਰੀ ਹੋ ਚੁੱਕੀਆਂ ਸਨ। ਸੂਚਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਥਾਣਾ ਪੀਏਯੂ ਦੀ ਪੁਲਿਸ ਨੇ ਮਾਮਲੇ ਦੀ ਤਫਤੀਸ਼ ਸ਼ੁਰੂ ਕੀਤੀ। ਇਸ ਕੇਸ ਵਿੱਚ ਜਾਂਚ ਅਧਿਕਾਰੀ ਬਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਜਲਦੀ ਹੀ ਮਾਮਲਾ ਹੱਲ ਕਰ ਲਵੇਗੀ

Vinkmag ad
Share Our Daily Posts

News Desk

Read Previous

ਬੇਸਿੱਟਾ ਰਹੀ SYL ਨਹਿਰ ‘ਤੇ ਪੰਜਾਬ-ਹਰਿਆਣਾ ਦੇ CMs ਦੀ ਬੈਠਕ, ਖੱਟੜ ਬੋਲੇ- ਨਹੀਂ ਬਣੀ ਸਹਿਮਤੀ, ਮਾਨ ਬੋਲੇ- ਇਸ ਦਾ ਹੱਲ PM ਕੋਲ

Read Next

ਚੰਡੀਗੜ੍ਹ ‘ਚ 25 ਤੋਂ 30 ਗੱਡੀਆਂ ਦੇ ਸ਼ੀਸ਼ੇ ਭੰਨੇ, ਸੈਕਟਰ-13 ‘ਚ ਹੋਈ ਘਟਨਾ, AAP ਕੌਂਸਲਰ ਦੀ ਗੱਡੀ ਨੂੰ ਵੀ ਭੰਨਿਆ