Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਚੰਡੀਗੜ੍ਹ ‘ਚ 25 ਤੋਂ 30 ਗੱਡੀਆਂ ਦੇ ਸ਼ੀਸ਼ੇ ਭੰਨੇ, ਸੈਕਟਰ-13 ‘ਚ ਹੋਈ ਘਟਨਾ, AAP ਕੌਂਸਲਰ ਦੀ ਗੱਡੀ ਨੂੰ ਵੀ ਭੰਨਿਆ

ਚੰਡੀਗੜ੍ਹ : ਸਿਟੀ ਬਿਊਟੀਫੁੱਲ ਚੰਡੀਗੜ੍ਹ ਦੇ ਲੋਕ ਦਹਿਸ਼ਤ ‘ਚ ਹਨ। ਚੰਡੀਗੜ੍ਹ ਦੇ ਸੈਕਟਰ-13 ਮਨੀਮਾਜਰਾ ‘ਚ ਰਾਤ ਸਮੇਂ 25 ਤੋਂ 30 ਵਾਹਨਾਂ ਦੇ ਸ਼ੀਸ਼ੇ ਤੋੜ ਦਿੱਤੇ ਗਏ। ਦੰਗਾਕਾਰੀਆਂ ਨੇ ਰਾਤ ਦੇ ਹਨੇਰੇ ‘ਚ ਵਾਰਦਾਤ ਨੂੰ ਅੰਜਾਮ ਦਿੱਤਾ। ਇਹ ਘਟਨਾ ਮਨੀਮਾਜਰਾ ਦੇ ਸੁਭਾਸ਼ ਨਗਰ ਦੀ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਲੋਕਾਂ ‘ਚ ਹਫੜਾ-ਦਫੜੀ ਮਚ ਗਈ। ਲੋਕਾਂ ਨੇ ਤੁਰੰਤ ਇਸ ਘਟਨਾ ਦੀ ਸ਼ਿਕਾਇਤ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਮਨੀਮਾਜਰਾ ਥਾਣੇ ਦੇ ਐਸਐਚਓ ਜਸਪਾਲ ਸਿੰਘ ਆਪਣੀ ਟੀਮ ਸਮੇਤ ਮੌਕੇ ’ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ।

ਮੁਲਜ਼ਮਾਂ ਨੇ ਮਨੀਮਾਜਰਾ ਵਾਰਡ ਨੰ. 4 ਦੇ ਆਮ ਆਦਮੀ ਪਾਰਟੀ ਦੇ ਕੌਂਸਲਰ ਸੁਮਨ ਅਮਿਤ ਸ਼ਰਮਾ ਦੀ ਗੱਡੀ ਦੇ ਸ਼ੀਸ਼ੇ ਵੀ ਤੋੜੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵਿਭਾਗ ‘ਚ ਹੜਕੰਪ ਮਚ ਗਿਆ। ਸ਼ੁੱਕਰਵਾਰ ਤੜਕੇ 2 ਤੋਂ 3 ਵਜੇ ਦਰਮਿਆਨ ਵਾਹਨਾਂ ਦੇ ਸ਼ੀਸ਼ੇ ਤੋੜੇ ਗਏ। ਡੀਐਸਪੀ ਐਸਪੀਐਸ ਸੋਂਧੀ ਵੀ ਰਾਤ ਨੂੰ ਮੌਕੇ ’ਤੇ ਪਹੁੰਚ ਗਏ।

ਮਨੀਮਾਜਰਾ ਦੇ ਸੁਭਾਸ਼ ਨਗਰ ਦੇ ਲੋਕ ਅੱਜ ਵੀ ਹੰਗਾਮਾ ਮਚਾ ਰਹੇ ਹਨ। ਲੋਕਾਂ ਦੀ ਮੰਗ ਹੈ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਦੇ ਨਾਲ ਹੀ ਪੁਲਿਸ ਆਸਪਾਸ ਦੇ ਇਲਾਕੇ ‘ਚ ਲੱਗੇ ਸੀਸੀਟੀਵੀ ਨੂੰ ਖੰਗਾਲ ਰਹੀ ਹੈ।

ਦੱਸ ਦੇਈਏ ਕਿ ਸ਼ਹਿਰ ‘ਚ ਵਾਹਨਾਂ ਦੇ ਸ਼ੀਸ਼ੇ ਤੋੜਨ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਹੀ ਹੰਗਾਮਾਕਾਰੀਆਂ ਵੱਲੋਂ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਸੈਕਟਰ-35 ‘ਚ ਵੀ ਵਾਹਨਾਂ ਦੇ ਸ਼ੀਸ਼ੇ ਤੋੜੇ ਗਏ ਸਨ। ਮੁਲਜ਼ਮ ਇੱਥੇ ਇਕ ਵਪਾਰੀ ਦੇ ਘਰ ਦੇ ਬਾਹਰ ਖੜ੍ਹੀਆਂ ਉਸ ਦੀਆਂ ਦੋ ਗੱਡੀਆਂ ਦੇ ਸ਼ੀਸ਼ੇ ਭੰਨ ਕੇ ਫਰਾਰ ਹੋ ਗਏ ਸਨ। ਹਾਲਾਂਕਿ ਪੁਲਿਸ ਅਜੇ ਤਕ ਇਸ ਮਾਮਲੇ ਦੇ ਮੁਲਜ਼ਮਾਂ ਨੂੰ ਫੜ ਨਹੀਂ ਸਕੀ ਹੈ।

ਉੱਥੇ ਹੀ ਮਨੀਮਾਜਰਾ ‘ਚ ਵਾਪਰੀ ਇਸ ਘਟਨਾ ਤੋਂ ਬਾਅਦ ਲੋਕ ਡਰੇ ਹੋਏ ਹਨ। ਮੁਲਜ਼ਮ ਰਾਤ ਦੇ ਹਨੇਰੇ ਵਿੱਚ ਅਜਿਹੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਹਨ। ਲੋਕ ਹੁਣ ਘਰ ਦੇ ਬਾਹਰ ਕਾਰ ਪਾਰਕ ਕਰਨ ਤੋਂ ਵੀ ਡਰਦੇ ਹਨ।

Vinkmag ad
Share Our Daily Posts

News Desk

Read Previous

ਘਰ ਦੀ ਗਰਿੱਲ ਤੋੜ ਕੇ ਲੱਖਾਂ ਰੁਪਏ ਦੇ ਸੋਨੇ ਤੇ ਹੀਰਿਆਂ ਦੇ ਗਹਿਣੇ ਚੋਰੀ,3 ਲੱਖ 75 ਹਜ਼ਾਰ ਦੀ ਨਗਦੀ ਤੇ ਕੀਤਾ ਹੱਥ ਸਾਫ਼

Read Next

ਚੰਡੀਗੜ੍ਹ ‘ਚ ‘ਆਪ’ ਕੌਂਸਲਰ ਹਿਰਾਸਤ ‘ਚ, ਸੈਕਟਰ-56 ‘ਚ ਮਕਾਨ ਤੋੜਨ ਪੁੱਜੀ ਟੀਮ ਦਾ ਵਿਰੋਧ, ਮੌਕੇ ‘ਤੇ ਪੁਲਿਸ ਬਲ ਤਾਇਨਾਤ