Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਚੰਡੀਗੜ੍ਹ ‘ਚ ‘ਆਪ’ ਕੌਂਸਲਰ ਹਿਰਾਸਤ ‘ਚ, ਸੈਕਟਰ-56 ‘ਚ ਮਕਾਨ ਤੋੜਨ ਪੁੱਜੀ ਟੀਮ ਦਾ ਵਿਰੋਧ, ਮੌਕੇ ‘ਤੇ ਪੁਲਿਸ ਬਲ ਤਾਇਨਾਤ

ਚੰਡੀਗੜ੍ਹ : ਚੰਡੀਗੜ੍ਹ ਹਾਊਸਿੰਗ ਬੋਰਡ ਸੈਕਟਰ-56 ਦੀ ਹਾਊਸਿੰਗ ਕਾਲੋਨੀ ‘ਚ ਸ਼ੁੱਕਰਵਾਰ ਨੂੰ ਸੀਐਚਬੀ ਦੀ ਟੀਮ ਫੋਰਸ ਦੇ ਨਾਲ ਮਕਾਨਾਂ ਨੂੰ ਢਾਹੁਣ ਪਹੁੰਚੀ। ਸੀਐਚਬੀ ਦੀ ਕਾਰਵਾਈ ਤੋਂ ਪਹਿਲਾਂ ਹੀ ਸਥਾਨਕ ਲੋਕ ਉਥੇ ਇਕੱਠੇ ਹੋ ਗਏ। ਲੋਕਾਂ ਨੇ ਕਾਰਵਾਈ ਰੋਕਣ ਲਈ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਉਥੇ ਮਾਹੌਲ ਭਖ ਗਿਆ।

ਦਰਅਸਲ ਸੀਐੱਚਬੀ ਦੀ ਟੀਮ ਘਰਾਂ ‘ਚ ਕੀਤੇ ਗਏ ਨਾਜਾਇਜ਼ ਨਿਰਮਾਣ ਨੂੰ ਤੋੜਨ ਪਹੁੰਚੀ ਸੀ। ਜਦੋਂ ਇਨਫੋਰਸਮੈਂਟ ਵਿੰਗ ਕਾਰਵਾਈ ਕਰਨ ਪਹੁੰਚਿਆ ਤਾਂ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਇਲਾਕਾ ਕੌਂਸਲਰ ਤੇ ਹੋਰ ਕਈ ਆਗੂ ਵੀ ਲੋਕਾਂ ਦੇ ਸਮਰਥਨ ‘ਚ ਧਰਨਾ ਦੇਣ ਪੁੱਜੇ। ਉਨ੍ਹਾਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਮੌਕੇ ‘ਤੇ ਮੌਜੂਦ ਪੁਲਿਸ ਫੋਰਸ ਨੇ ਸਖ਼ਤੀ ਨਾਲ ਲੋਕਾਂ ਨੂੰ ਕਾਬੂ ਕੀਤਾ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਕੌਂਸਲਰ ਸਮੇਤ ਕਈ ਹੋਰਾਂ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਇਸ ਤੋਂ ਬਾਅਦ ਪੁਲਿਸ ਨੇ ਲੋਕਾਂ ਨੂੰ ਮੌਕੇ ਤੋਂ ਹਟਾਇਆ ਤਾਂ ਬੋਰਡ ਦੀ ਟੀਮ ਨੇ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕਈ ਘਰਾਂ ‘ਚ ਕੀਤੀਆਂ ਨਾਜਾਇਜ਼ ਉਸਾਰੀਆਂ ਢਾਹ ਦਿੱਤੀਆਂ ਗਈਆਂ। ਦੱਸ ਦਈਏ ਕਿ ਸੀਐਚਬੀ ਵੱਲੋਂ ਮਕਾਨਾਂ ‘ਚ ਕੀਤੀ ਜਾ ਰਹੀ ਨਵੀਂ ਉਸਾਰੀ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਤਹਿਤ ਜੇਕਰ ਅਲਾਟੀ ਮਕਾਨ ‘ਚ ਬਿਨਾਂ ਕਿਸੇ ਨੋਟਿਸ ਦੇ ਕੋਈ ਨਵੀਂ ਉਸਾਰੀ ਕੀਤੀ ਜਾਂਦੀ ਹੈ ਤਾਂ ਉਸ ਨੂੰ ਉਲੰਘਣਾ ਮੰਨਿਆ ਜਾਂਦਾ ਹੈ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ‘ਚ 25 ਤੋਂ 30 ਗੱਡੀਆਂ ਦੇ ਸ਼ੀਸ਼ੇ ਭੰਨੇ, ਸੈਕਟਰ-13 ‘ਚ ਹੋਈ ਘਟਨਾ, AAP ਕੌਂਸਲਰ ਦੀ ਗੱਡੀ ਨੂੰ ਵੀ ਭੰਨਿਆ

Read Next

ਪਿਸਤੌਲ ਤੇ ਰੌਂਦਾਂ ਸਮੇਤ ਦੋ ਭਗੌੜੇ ਗਿ੍ਰਫ਼ਤਾਰ