Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਦੂਜੀ ਪਤਨੀ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਾ ਸਾਥੀਆਂ ਸਣੇ ਕਾਬੂ

ਜਲੰਧਰ : ਥਾਣਾ ਕਰਤਾਰਪੁਰ ਦੀ ਪੁਲਿਸ ਵੱਲੋਂ ਕਤਲ ਹੋਣ ਤੋਂ ਪਹਿਲਾਂ ਹੀ ਮੁਖਬਰ ਖਾਸ ਦੀ ਸੂਚਨਾ ਤੇ ਕਾਰਵਾਈ ਕਰਦੇ ਹੋਏ ਤਿੰਨ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਐੱਸਪੀ (ਡੀ) ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਥਾਣਾ ਕਰਤਾਰਪੁਰ ਅਧੀਨ ਆਉਂਦੀ ਚੌਕੀ ਕਿਸ਼ਨਗੜ੍ਹ ਦੇ ਇੰਚਾਰਜ ਏਐੱਸਆਈ ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ ਪੁਆਇੰਟ ਪਿੰਡ ਕਰਾੜੀ ਵਿਖੇ ਨਾਕੇਬੰਦੀ ਕੀਤੀ ਹੋਈ ਸੀ ਕਿ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਬਲਦੇਵ ਸਿੰਘ ਵਾਸੀ ਰਾਣੀ ਭੱਟੀ ਥਾਣਾ ਭੋਗਪੁਰ ਦੀ ਪਹਿਲੀ ਪਤਨੀ ਨਿਰਮਲਜੀਤ ਕੌਰ ਕੈਨੇਡਾ ਵਿਚ ਰਹਿੰਦੀ ਹੈ ਅਤੇ ਬਲਦੇਵ ਸਿੰਘ ਨੇ ਗੁਰਮੀਤ ਕੌਰ ਨਾਲ ਦੂਜਾ ਵਿਆਹ ਕੀਤਾ ਹੋਇਆ ਹੈ। ਗੁਰਮੀਤ ਕੌਰ ਨੇ ਬਲਦੇਵ ਸਿੰਘ ਦੀ ਸਾਰੀ ਜ਼ਮੀਨ ਹੜਪਣ ਲਈ ਉਸ ਨੂੰ ਘਰੋਂ ਬਾਹਰ ਕੱਿਢਆ ਹੋਇਆ ਹੈ ਅਤੇ ਪਿਛਲੇ ਤਿੰਨ ਮਹੀਨੇ ਤੋਂ ਬਲਦੇਵ ਸਿੰਘ ਹੁਸ਼ਿਆਰਪੁਰ ਤਾਰਾਗੜ੍ਹ ਡੇਰੇ ਵਿਚ ਰਹਿ ਰਿਹਾ ਹੈ। ਇਸੇ ਖੁੰਦਕ ਕਰਕੇ ਬਲਦੇਵ ਸਿੰਘ ਨੇ ਆਪਣੀ ਭੈਣ ਦਲਜੀਤ ਕੌਰ ਉਰਫ਼ ਿਛੰਦੋ ਵਾਸੀ ਤਲਵੰਡੀ ਭੀਲਾ ਥਾਣਾ ਭੋਗਪੁਰ ਨਾਲ ਮਿਲ ਕੇ ਗੁਰਦੀਸ਼ ਸਿੰਘ ਅਤੇ ਉਸ ਦੇ ਦੋਸਤ ਸੁਰਜੀਤ ਸਿੰਘ ਸੀਤਾ ਨਾਲ ਸਲਾਹ ਕਰ ਕੇ ਗੁਰਮੀਤ ਕੌਰ ਦਾ ਕਤਲ ਕਰਨ ਦੀ ਯੋਜਨਾ ਬਣਾਈ ਹੈ। ਇਸੇ ਯੋਜਨਾ ਤਹਿਤ ਇਕ ਸਵਿਫਟ ਡਿਜ਼ਾਇਰ ਗੱਡੀ ਜਿਸ ਦੀ ਅਗਲੀ ਨੰਬਰ ਪਲੇਟ ‘ਤੇ ਮਿੱਟੀ ਲੱਗੀ ਹੋਈ ਹੈ ਅਤੇ ਪਿਛਲੀ ਨੰਬਰ ਪਲੇਟ ਨਹੀਂ ਲੱਗੀ ਹੋਈ ਹੈ, ਵਿਚ ਗੁਰਦੀਸ਼ ਸਿੰਘ ਉਰਫ ਲਾਡੀ ਵਾਸੀ ਰਾਣੀ ਭੱਟੀ ਥਾਣਾ ਭੋਗਪੁਰ ਹਾਲ ਵਾਸੀ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਮੋਗਾ ਅਤੇ ਉਸ ਦਾ ਦੋਸਤ ਸੁਰਜੀਤ ਸਿੰਘ ਉਰਫ ਸੀਤਾ ਵਾਸੀ ਭੁੱਚੋ ਮੰਡੀ ਜ਼ਿਲ੍ਹਾ ਬਠਿੰਡਾ ਗੁਰਮੀਤ ਕੌਰ ਦਾ ਕਤਲ ਕਰਨ ਲਈ ਘੁੰਮ ਰਹੇ ਹਨ। ਇਸ ‘ਤੇ ਪੁਲਿਸ ਪਾਰਟੀ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਪਿੰਡ ਕਰਾੜੀ ਤੋਂ ਰਾਣੀ ਭੱਟੀ ਕੱਚਾ ਰਸਤਾ ਨੇੜੇ ਸ਼ਮਸ਼ਾਨਘਾਟ ਲਾਗੇ ਗੱਡੀ ਵਿਚ ਭੱਜਦੇ ਮੁਲਜ਼ਮ ਜਗਦੀਸ਼ ਸਿੰਘ ਅਤੇ ਸੁਰਜੀਤ ਸਿੰਘ ਨੂੰ ਕਾਬੂ ਕਰ ਲਿਆ। ਇਸ ਤੋਂ ਇਲਾਵਾ, ਪੁਲਿਸ ਨੇ ਬਲਦੇਵ ਸਿੰਘ ਦੀ ਭੈਣ ਦਲਜੀਤ ਕੌਰ ਿਛੰਦੋ ਨੂੰ ਵੀ ਕਾਬੂ ਕਰ ਲਿਆ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਮੋਬਾਈਲ ਫੋਨ ਇਕ ਕੁਹਾੜੀ ਇਕ ਕਿਰਪਾਨ ਵੀ ਬਰਾਮਦ ਕੀਤੀ ਹੈ। ਐੱਸਪੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਮਾਮਲੇ ਦੇ ਚੌਥੇ ਮੁਲਜ਼ਮ ਬਲਦੇਵ ਸਿੰਘ ਦੀ ਗਿ੍ਫਤਾਰੀ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ, ਜਿਸ ਨੂੰ ਜਲਦ ਹੀ ਗਿ੍ਫਤਾਰ ਕਰ ਲਿਆ ਜਾਵੇਗਾ।

ਲੁੱਟ ਦੀ ਝੂਠੀ ਕਹਾਣੀ ਰਚਣ ਵਾਲਾ ਲੋਨ ਕੰਪਨੀ ਦਾ ਵਰਕਰ ਸਾਥੀ ਸਮੇਤ ਗਿ੍ਫ਼ਤਾਰ

ਰਾਕੇਸ਼ ਗਾਂਧੀ, ਜਲੰਧਰ : ਥਾਣਾ ਕਰਤਾਰਪੁਰ ਦੀ ਪੁਲਿਸ ਨੇ ਲੋਨ ਕੰਪਨੀ ਦੇ ਵਰਕਰ ਵੱਲੋਂ ਰਚੀ ਗਈ ਲੁੱਟ ਦੀ ਝੂਠੀ ਕਹਾਣੀ ਦਾ ਪਰਦਾਫਾਸ਼ ਕਰਦੇ ਹੋਏ 24 ਘੰਟਿਆਂ ਦੇ ਅੰਦਰ ਅੰਦਰ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਨਕਦੀ, ਮੋਬਾਈਲ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ।

ਐੱਸਪੀ (ਡੀ) ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਥਾਣਾ ਕਰਤਾਰਪੁਰ ਦੇ ਮੁਖੀ ਇੰਸਪੈਕਟਰ ਰਮਨਦੀਪ ਸਿੰਘ ਨੂੰ ਸੱਤਿਆ ਮਾਈਕਰੋ ਕੈਪੀਟਲ ਲਿਮਟਿਡ ਲੋਨ ਕੰਪਨੀ ਲੱਧੇਵਾਲੀ ਜਲੰਧਰ ਦੇ ਵਰਕਰ ਸੁਖਦੀਪ ਸਿੰਘ ਵਾਸੀ ਬਿਜਲਪੁਰ ਥਾਣਾ ਭਵਾਨੀਗੜ੍ਹ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ ਥਾਣਾ ਕਰਤਾਰਪੁਰ ਦੇ ਏਰੀਆ ਪਿੰਡ ਦਿਆਲਪੁਰ, ਕੁੱਦੇਵਾਲ, ਮੱਲੀਆਂ, ਫਰੀਦਪੁਰ ,ਅੰਬੀਆ, ਤੋਹਫਾ ਵਗੈਰਾ ਵਿਚੋਂ ਲੋਨ ਦੀਆਂ ਕਿਸ਼ਤਾਂ ਇਕੱਠੀਆਂ ਕਰ ਕੇ ਮੋਟਰਸਾਈਕਲ ਨੰਬਰ ਪੀਬੀ 13 ਜ਼ੈੱਡ 0631 ‘ਤੇ ਜਲੰਧਰ ਵੱਲ ਜਾ ਰਿਹਾ ਸੀ ਕਿ ਰਾਤ ਅੱਠ ਵਜੇ ਦੇ ਕਰੀਬ ਜਦ ਉਹ ਹਸਨਮੁੰਡਾ ਰੋਡ ਮੋੜ ਅੰਬੀਆ ਤੋਹਫਾ ਨੇੜੇ ਪੁੱਜਿਆ ਤਾਂ ਹੁਸਨ ਮੁੰਡਾ ਸਾਈਡ ਵੱਲੋਂ ਦੋ ਮੋਟਰਸਾਈਕਲਾਂ ‘ਤੇ ਸਵਾਰ ਚਾਰ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਪਾਸੋਂ ਇਕ ਲੱਖ 58 ਹਜ਼ਾਰ 118 ਰੁਪਏ ਅਤੇ ਮੋਬਾਈਲ ਫੋਨ ਖੋਹ ਲਿਆ ਗਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਸੁਖਦੀਪ ਸਿੰਘ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਕੇ ਇੰਸਪੈਕਟਰ ਰਮਨ ਦੀਪ ਸਿੰਘ ਦੀ ਅਗਵਾਈ ਹੇਠ ਏਐੱਸਆਈ ਮਨਜੀਤ ਸਿੰਘ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਪੁਲਿਸ ਵੱਲੋਂ ਟੈਕਨੀਕਲ ਤਰੀਕੇ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਜਦ ਸੁਖਦੀਪ ਸਿੰਘ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਕਬੂਲ ਕਰ ਲਿਆ ਕਿ ਉਸ ਨੇ ਆਪਣੇ ਸਾਥੀ ਕਸ਼ਮੀਰ ਸਿੰਘ ਵਾਸੀ ਪਟਿਆਲਾ ਨਾਲ ਹਮਸਲਾਹ ਹੋ ਕੇ ਲੁੱਟ ਦੀ ਝੂਠੀ ਕਹਾਣੀ ਬਣਾ ਕੇ ਖੁਦ ਆਪਣੀ ਕੰਪਨੀ ਨਾਲ ਧੋਖਾਧੜੀ ਕੀਤੀ ਹੈ। ਪੁਲਿਸ ਨੇ ਸੁਖਦੀਪ ਸਿੰਘ ਅਤੇ ਕਸ਼ਮੀਰ ਸਿੰਘ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਪਾਸੋਂ 1 ਲੱਖ 12 ਹਜ਼ਾਰ ਰੁਪਏ, ਇਕ ਮੋਬਾਈਲ ਅਤੇ ਮੋਟਰਸਾਈਕਲ ਬਰਾਮਦ ਕਰ ਲਿਆ। ਐੱਸਪੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਵਾਂ ਨੌਜਵਾਨਾਂ ਨੂੰ ਪੁਲਿਸ ਰਿਮਾਂਡ ‘ਤੇ ਲੈ ਕੇ ਇਨਾਂ੍ਹ ਕੋਲੋਂ ਬਾਕੀ ਨਕਦੀ ਦੀ ਬਰਾਮਦੀ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਪਿਸਤੌਲ ਤੇ ਰੌਂਦਾਂ ਸਮੇਤ ਦੋ ਭਗੌੜੇ ਗਿ੍ਰਫ਼ਤਾਰ

Read Next

ਬੇਸਿੱਟਾ ਰਹੀ SYL ਨਹਿਰ ‘ਤੇ ਪੰਜਾਬ-ਹਰਿਆਣਾ ਦੇ CMs ਦੀ ਬੈਠਕ, ਖੱਟੜ ਬੋਲੇ- ਨਹੀਂ ਬਣੀ ਸਹਿਮਤੀ, ਮਾਨ ਬੋਲੇ- ਇਸ ਦਾ ਹੱਲ PM ਕੋਲ