Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਬੇਸਿੱਟਾ ਰਹੀ SYL ਨਹਿਰ ‘ਤੇ ਪੰਜਾਬ-ਹਰਿਆਣਾ ਦੇ CMs ਦੀ ਬੈਠਕ, ਖੱਟੜ ਬੋਲੇ- ਨਹੀਂ ਬਣੀ ਸਹਿਮਤੀ, ਮਾਨ ਬੋਲੇ- ਇਸ ਦਾ ਹੱਲ PM ਕੋਲ

ਚੰਡੀਗੜ੍ਹ : SYL ਵਿਵਾਦ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਖ਼ਤਮ ਹੋ ਗਈ ਹੈ ਜੋ ਕਿ ਬੇਸਿੱਟਾ ਰਹੀ। ਮੀਟਿੰਗ ‘ਚ ਦੋਵਾਂ ਸੂਬਿਆਂ ਦੇ ਅਧਿਕਾਰੀਆਂ ਦੀਆਂ ਟੀਮਾਂ ਵੀ ਮੌਜੂਦ ਸਨ। ਭਗਵੰਤ ਮਾਨ (Bhagwant Mann) ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਪੰਜਾਬ ਕੋਲ ਦੇਣ ਲਈ ਪਾਣੀ ਹੀ ਨਹੀਂ ਹੈ ਤਾਂ ਨਹਿਰ ਬਣਾਉਣ ਦੀ ਕੀ ਲੋੜ। ਮਾਨ ਨੇ ਕਿਹਾ ਕਿ ਜਦੋਂ ਸਤਲੁਜ ਯਮੁਨਾ ਲਿੰਕ ਨਹਿਰ ਦਾ ਸਮਝੌਤਾ ਹੋਇਆ ਸੀ, ਉਸ ਸਮੇਂ ਪੰਜਾਬ ਕੋਲ 18.56 ਐਮਏਐਫ ਪਾਣੀ ਸੀ। ਜੋ ਹੁਣ ਘੱਟ ਕੇ 12.6 ਫੀਸਦੀ ਪਾਣੀ ‘ਤੇ ਆ ਗਿਆ ਹੈ। ਇਸ ਲਈ ਜਦੋਂ ਪਾਣੀ ਹੀ ਨਹੀਂ ਤਾਂ ਨਹਿਰ ਬਣਾਉਣ ਦੀ ਕੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਕੋਲ ਪੰਜਾਬ ਨਾਲੋਂ ਵੱਧ ਪਾਣੀ ਹੈ। ਮਾਨ ਨੇ ਕਿਹਾ ਕਿ ਇਸ ਮਸਲੇ ਦਾ ਹੱਲ ਪੀਐੱਮ ਮੋਦੀ ਕੋਲ ਹੈ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਐਸਵਾਈਐਲ ਨਹਿਰ ਦੀ ਉਸਾਰੀ ਦੇ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ। ਇਸ ਵਿੱਚ ਪੰਜਾਬ ਆਪਣੇ ਪੁਰਾਣੇ ਸਟੈਂਡ ’ਤੇ ਕਾਇਮ ਰਿਹਾ ਤੇ ਕੋਈ ਸਹਿਮਤੀ ਨਹੀਂ ਬਣ ਸਕੀ। ਮਨੋਹਰ ਲਾਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਹਰਿਆਣਾ ਦੇ ਹੱਕ ‘ਚ ਫੈਸਲਾ ਦਿੱਤਾ ਹੈ ਪਰ ਪੰਜਾਬ ਦਾ ਅੜੀਅਲ ਸਟੈਂਡ ਨਹੀਂ ਬਦਲਿਆ ਹੈ।

ਦੱਸ ਦੇਈਏ ਪੰਜਾਬ ਰਾਵੀ-ਬਿਆਸ ਦਰਿਆ ਦੇ ਪਾਣੀ ਦੀ ਸਮੱਗਰੀ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕਰ ਰਿਹਾ ਹੈ, ਜਦਕਿ ਹਰਿਆਣਾ ਐਸਵਾਈਐਲ ਨਹਿਰ ਦੀ ਉਸਾਰੀ ਨੂੰ ਪੂਰਾ ਕਰਨ ਦੀ ਮੰਗ ਕਰ ਰਿਹਾ ਹੈ ਤਾਂ ਜੋ ਉਸ ਦੇ ਹਿੱਸੇ ਦਾ 3.5 ਮਿਲੀਅਨ ਏਕੜ ਫੁੱਟ ਪਾਣੀ ਮਿਲ ਸਕੇ। ਐਸਵਾਈਐਲ ਮਾਮਲੇ ‘ਚ ਸੁਪਰੀਮ ਕੋਰਟ ਨੇ ਹਰਿਆਣਾ ਦੇ ਹੱਕ ‘ਚ ਫੈਸਲਾ ਸੁਣਾਇਆ ਸੀ ਤੇ ਫੈਸਲੇ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਨੂੰ ਵਿਚੋਲਗੀ ਦੀ ਜ਼ਿੰਮੇਵਾਰੀ ਸੌਂਪੀ ਸੀ।

ਚੰਡੀਗੜ੍ਹ ‘ਚ ਹਰਿਆਣਾ ਰਿਹਾਇਸ਼ ‘ਤੇ ਹੋ ਰਹੀ ਬੈਠਕ

ਮੀਟਿੰਗ ਹਰਿਆਣਾ ਨਿਵਾਸ ਵਿਖੇ ਹੋ ਰਹੀ ਹੈ। ਐੱਸਵਾਈਐੱਲ ਦੇ ਮੁੱਦੇ ‘ਤੇ ਮੀਟਿੰਗ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਹਰਿਆਣਾ ਦੀ ਰਿਹਾਇਸ਼ ‘ਤੇ ਪੁੱਜੇ ਤਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਬਾਅਦ ਮੀਟਿੰਗ ਸ਼ੁਰੂ ਹੋਈ। ਮੀਟਿੰਗ ਵਿੱਚ ਦੋਵਾਂ ਧਿਰਾਂ ਦੇ ਅਧਿਕਾਰੀਆਂ ਨੇ ਇਸ ਸਬੰਧੀ ਆਪੋ ਆਪਣੇ ਸੂਬਿਆਂ ਦਾ ਪੱਖ ਪੇਸ਼ ਕੀਤਾ।

SYL ਮੁੱਦੇ ‘ਤੇ ਦੋਵਾਂ ਸੂਬਿਆਂ ‘ਚ ਸਿਆਸਤ ਤੇਜ਼

ਐੱਸਵਾਈਐੱਲ ਮੁੱਦੇ ‘ਤੇ ਦੋਵਾਂ ਸੂਬਿਆਂ ‘ਚ ਸਿਆਸਤ ਭਖੀ ਹੋਈ ਹੈ ਤੇ ਇਕ ਵਾਰ ਫਿਰ ਇਸ ‘ਤੇ ਸਿਆਸਤ ਤੇਜ਼ ਹੋ ਗਈ ਹੈ। ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੇ ਵੀ ਮੀਟਿੰਗ ਤੋਂ ਪਹਿਲਾਂ ਵੀਰਵਾਰ ਨੂੰ ਭਗਵੰਤ ਮਾਨ ਨੂੰ ਕਿਹਾ ਸੀ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ‘ਚ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਨਾ ਕਰਨ। ਪੰਜਾਬ ਕਹਿੰਦਾ ਰਿਹਾ ਹੈ ਕਿ ਉਸ ਕੋਲ ਹਰਿਆਣਾ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ। ਦੂਜੇ ਪਾਸੇ ਹਰਿਆਣਾ ਦਾ ਕਹਿਣਾ ਹੈ ਕਿ ਪੰਜਾਬ ਨੂੰ ਪਹਿਲਾਂ ਹੋਏ ਸਮਝੌਤੇ ਅਨੁਸਾਰ ਉਸ ਦੇ ਹਿੱਸੇ ਦਾ ਪਾਣੀ ਦੇਣਾ ਚਾਹੀਦਾ ਹੈ।

ਬਾਜਵਾ ਬੋਲੇ- ਭਗਵੰਤ ਮਾਨ ਨੂੰ ਪਹਿਲਾਂ ਸਰਬ ਪਾਰਟੀ ਬੈਠਕ ਬੁਲਾਉਣੀ ਚਾਹੀਦੀ ਸੀ

ਦੂਜੇ ਪਾਸੇ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲਾਂ ਸਰਬ ਪਾਰਟੀ ਮੀਟਿੰਗ ਸੱਦਣੀ ਚਾਹੀਦੀ ਸੀ। ਉਨ੍ਹਾਂ ਨੂੰ ਸਾਰਿਆਂ ਨੂੰ ਦੱਸਣਾ ਚਾਹੀਦਾ ਸੀ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ‘ਚ ਪੰਜਾਬ ਦਾ ਕਿਹੜਾ ਪੱਖ ਲੈਣਗੇ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਨਹੀਂ ਹੋਈ ਪਰ ਮੁੱਖ ਮੰਤਰੀਆਂ ਦੀ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਨੂੰ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਸੀ ਤੇ ਸਾਰੀਆਂ ਪਾਰਟੀਆਂ ਨੂੰ ਦੱਸਣਾ ਚਾਹੀਦਾ ਸੀ ਕਿ ਉਨ੍ਹਾਂ ਮੀਟਿੰਗ ‘ਚ ਕੀ ਉਹ ਕੀ ਸਟੈਂਡ ਲੈਣਗੇ।

ਉੱਥੇ ਹੀ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਐਸਵਾਈਐਲ ਦੀ ਸਮੱਸਿਆ ਕਾਂਗਰਸ ਪਾਰਟੀ ਦੀ ਦੇਣ ਹੈ। ਬਾਜਵਾ ਵੱਲੋਂ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ‘ਤੇ ਚੀਮਾ ਨੇ ਕਿਹਾ, ”ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਕੀ ਗੱਲਬਾਤ ਕੀਤੀ ਜਾਵੇ। ਕਾਂਗਰਸ ਨੇ ਐਸਵਾਈਐਲ ਦੀ ਸਮੱਸਿਆ ਪੈਦਾ ਕੀਤੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਉਸ ਵਿਚ ਉਨ੍ਹਾਂ ਦਾ ਸਾਥ ਦਿੱਤਾ।

Vinkmag ad
Share Our Daily Posts

News Desk

Read Previous

ਦੂਜੀ ਪਤਨੀ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਾ ਸਾਥੀਆਂ ਸਣੇ ਕਾਬੂ

Read Next

ਚੰਡੀਗੜ੍ਹ ਯੂਨੀਵਰਸਿਟੀ ਐੱਮਐੱਮਐੱਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਖਾਰਜ