Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਚੰਡੀਗੜ੍ਹ ਯੂਨੀਵਰਸਿਟੀ ਐੱਮਐੱਮਐੱਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਖਾਰਜ

ਚੰਡੀਗੜ੍ਹ : ਚੰਡੀਗੜ੍ਹ ਯੂਨੀਵਰਸਿਟੀ ਦੇ ਐੱਮਐੱਮਐੱਸ ਲੀਕ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਸ਼ੁੱਕਰਵਾਰ ਨੂੰ ਵਾਪਸ ਲੈ ਲਈ ਗਈ। ਸ਼ੁੱਕਰਵਾਰ ਨੂੰ ਚੀਫ਼ ਜਸਟਿਸ ਰਵੀਸ਼ੰਕਰ ਝਾਅ ਅਤੇ ਜਸਟਿਸ ਅਰੁਣ ਪੱਲੀ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਐੱਸਆਈਟੀ ਨੇ ਇਸ ਮਾਮਲੇ ਵਿੱਚ ਚਲਾਨ ਦਾਇਰ ਕਰ ਦਿੱਤਾ ਹੈ, ਇਸ ਲਈ ਹੁਣ ਇਸ ਦੀ ਜਾਂਚ ਸੀਬੀਆਈ ਨੂੰ ਦੇਣ ਦੀ ਲੋੜ ਨਹੀਂ ਹੈ।

ਹਾਈ ਕੋਰਟ ਵੱਲੋਂ ਕੀਤੀ ਇਸ ਟਿੱਪਣੀ ਤੋਂ ਬਾਅਦ ਪਟੀਸ਼ਨਰ ਨੇ ਇਸ ਮੰਗ ‘ਤੇ ਦਾਇਰ ਪਟੀਸ਼ਨ ਵਾਪਸ ਲੈ ਲਈ ਸੀ, ਜਿਸ ਕਾਰਨ ਹਾਈ ਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤੀ ਹੈ | ਇਸ ਮੰਗ ਨੂੰ ਲੈ ਕੇ ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਮਾਮਲੇ ਵਿੱਚ ਪੰਜਾਬ ਪੁਲੀਸ ਦੀ ਕਾਰਵਾਈ ਅਤੇ ਜਾਂਚ ’ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ।

ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਇਸ ਮਾਮਲੇ ‘ਚ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ‘ਚ ਨਾਕਾਮ ਰਹੀ ਹੈ ਅਤੇ ਇਸ ਕਾਰਨ ਵਿਦਿਆਰਥਣਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਸੱਚ ਸਾਹਮਣੇ ਲਿਆਉਣ ਲਈ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਜ਼ਰੂਰੀ ਹੈ।

ਪਟੀਸ਼ਨਰ ਨੇ ਕਿਹਾ ਕਿ ਜਿਸ ਤਰ੍ਹਾਂ ਦੀ ਕਾਰਵਾਈ ਅਤੇ ਜਾਂਚ ਕੀਤੀ ਜਾ ਰਹੀ ਹੈ, ਉਹ ਤਸੱਲੀਬਖਸ਼ ਨਹੀਂ ਹੈ, ਅਜਿਹੇ ‘ਚ ਹੁਣ ਸੀਬੀਆਈ ਤੋਂ ਨਿਰਪੱਖ ਜਾਂਚ ਕਰਵਾਉਣੀ ਜ਼ਰੂਰੀ ਹੈ ਤਾਂ ਜੋ ਇਸ ਪਿੱਛੇ ਦੀ ਸਾਰੀ ਸੱਚਾਈ ਸਾਹਮਣੇ ਆ ਸਕੇ।

ਦੱਸ ਦੇਈਏ ਕਿ ਪਿਛਲੇ ਮਹੀਨੇ ਚੰਡੀਗੜ੍ਹ ਯੂਨੀਵਰਸਿਟੀ ‘ਚ ਵਿਦਿਆਰਥਣਾਂ ਦੇ ਬਾਥਰੂਮ ‘ਚ MMS ਬਣਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਪਹਿਲਾਂ ਤਾਂ ਯੂਨੀਵਰਸਿਟੀ ਪ੍ਰਸ਼ਾਸਨ ਮਾਮਲੇ ਨੂੰ ਦਬਾਉਣ ‘ਚ ਰੁੱਝਿਆ ਹੋਇਆ ਸੀ ਪਰ ਜਦੋਂ ਇਹ ਮਾਮਲਾ ਇੰਟਰਨੈੱਟ ਮੀਡੀਆ ‘ਤੇ ਆਇਆ ਤਾਂ ਯੂਨੀਵਰਸਿਟੀ ਪ੍ਰਸ਼ਾਸਨ ਬੈਕਫੁੱਟ ‘ਤੇ ਆ ਗਿਆ।

ਮਾਮਲੇ ‘ਚ ਇਕ ਵਿਦਿਆਰਥੀ ‘ਤੇ ਵੀਡੀਓ ਬਣਾਉਣ ਦਾ ਦੋਸ਼ ਸੀ। ਵਿਦਿਆਰਥਣਾਂ ਦੇ ਵਿਰੋਧ ਤੋਂ ਬਾਅਦ ਉਸੇ ਦਿਨ ਰਾਤ ਨੂੰ ਹੀ ਵਿਦਿਆਰਥਣ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ਦੇ ਦੋਸਤ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ‘ਚ ਫੌਜ ‘ਚ ਤਾਇਨਾਤ ਇਕ ਸਿਪਾਹੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਬੇਸਿੱਟਾ ਰਹੀ SYL ਨਹਿਰ ‘ਤੇ ਪੰਜਾਬ-ਹਰਿਆਣਾ ਦੇ CMs ਦੀ ਬੈਠਕ, ਖੱਟੜ ਬੋਲੇ- ਨਹੀਂ ਬਣੀ ਸਹਿਮਤੀ, ਮਾਨ ਬੋਲੇ- ਇਸ ਦਾ ਹੱਲ PM ਕੋਲ

Read Next

ਖੰਨਾ ਪੁਲਿਸ ਦੇ ਹੱਥੇ ਚੜ੍ਹਿਆ ਨਕਲੀ DSP, ਨੌਕਰੀ ਦਿਵਾਉਣ ਦੇ ਬਹਾਨੇ ਲੱਖਾਂ ਰੁਪਏ ਠੱਗੇ; ਪਛਾਣ ਪੱਤਰ ਤੇ ਵਰਦੀ ਬਰਾਮਦ