Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਗ੍ਰਿਫ਼ਤਾਰ, ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਦੀ ਰਿਸ਼ਵਤ ਦੇਣ ਦਾ ਹੈ ਦੋਸ਼

ਚੰਡੀਗੜ੍ਹ:: ਵਿਜੀਲੈਂਸ ਬਿਊਰੋ ਪੰਜਾਬ ਨੇ ਦੇਰ ਰਾਤ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਉਸ ਵੇਲੇ ਗ੍ਰਿਫਤਾਰ ਕਰ ਲਿਆ ਜਦੋਂ ਉਹ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰ ਰਿਹਾ ਸੀ।

ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਨਿਰਦੇਸ਼ਕ ਸ੍ਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਸਾਬਕਾ ਮੰਤਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਏ.ਆਈ.ਜੀ. ਉਡਣ ਦਸਤਾ, ਪੰਜਾਬ, ਮਨਮੋਹਨ ਕੁਮਾਰ ਦੇ ਬਿਆਨਾਂ ‘ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਐਫ.ਆਈ.ਆਰ ਨੰਬਰ 19, ਮਿਤੀ 15-10-2022 ਨੂੰ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਏਆਈਜੀ ਮਨਮੋਹਨ ਕੁਮਾਰ ਨੇ ਬਿਊਰੋ ਨੂੰ ਸ਼ਿਕਾਇਤ ਕੀਤੀ ਹੈ ਕਿ ਅਰੋੜਾ ਨੇ 14 ਅਕਤੂਬਰ, 2022 ਨੂੰ ਉਨਾਂ ਨਾਲ ਮੁਲਾਕਾਤ ਕੀਤੀ ਅਤੇ ਉਸ ਵਿਰੁੱਧ ਚੱਲ ਰਹੀ ਵਿਜੀਲੈਂਸ ਜਾਂਚ ਵਿੱਚ ਮਦਦ ਕਰਨ ਲਈ ਉਸਨੂੰ ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ।

ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਕਿਹਾ ਕਿ ਸਾਬਕਾ ਮੰਤਰੀ ਨੇ ਅਗਲੇ ਦਿਨ 15 ਅਕਤੂਬਰ 2022 ਨੂੰ 50 ਲੱਖ ਰੁਪਏ ਮੌਕੇ ਉਤੇ ਦੇਣ ਅਤੇ ਬਕਾਇਆ ਰਕਮ ਬਾਅਦ ਵਿੱਚ ਦੇਣ ਦੀ ਗੱਲ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਏ.ਆਈ.ਜੀ ਨੇ ਇਸ ਬਾਰੇ ਮੁੱਖ ਡਾਇਰੈਕਟਰ ਨੂੰ ਜਾਣੂ ਕਰਵਾ ਦਿੱਤਾ ਜਿਨ੍ਹਾਂ ਨੇ ਮੁਲਜ਼ਮ ਸਾਬਕਾ ਮੰਤਰੀ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ ਕਰਨ ਦੇ ਹੁਕਮ ਦੇ ਦਿੱਤੇ। ਇਸ ਮਾਮਲੇ ਵਿੱਚ ਅਰੋੜਾ ਨੂੰ ਰਿਸ਼ਵਤ ਦਿੰਦੇ ਹੋਏ ਗ੍ਰਿਫ਼ਤਾਰ ਕਰਕੇ ਉਸ ਕੋਲੋਂ 50 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

ਦੋਧੀ ਆਇਆ…’, ‘ਭੁਜੀਆ ਲਿਆਂਦਾ…’ ਕੋਡ ਵਰਡ ਨਾਲ ਵਿਕਦੈ ਨਸ਼ਾ,ਨਵੀਂ ਸਰਕਾਰ ਵੀ ਨਸ਼ਿਆਂ ਨੂੰ ਠੱਲ੍ਹ ਪਾਉਣ ’ਚ ਨਹੀਂ ਦਿਖਾਈ ਦੇ ਰਹੀ ਖਾਸੀ ਕਾਮਯਾਬ

Read Next

ਡੇਰਾ ਮੁਖੀ ਦੀ ਪੈਰੋਲ ’ਤੇ ਭੜਕੇ ਸਿੱਖ ਆਗੂ, ਕੇਂਦਰ ਸਰਕਾਰ ਵਿਰੁੱਧ ਦਿੱਤੀ ਤਿੱਖੀ ਪ੍ਰਤੀਕਿਰਿਆ