Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਡੇਰਾ ਮੁਖੀ ਦੀ ਪੈਰੋਲ ’ਤੇ ਭੜਕੇ ਸਿੱਖ ਆਗੂ, ਕੇਂਦਰ ਸਰਕਾਰ ਵਿਰੁੱਧ ਦਿੱਤੀ ਤਿੱਖੀ ਪ੍ਰਤੀਕਿਰਿਆ

ਸ੍ਰੀ ਅਨੰਦਪੁਰ ਸਾਹਿਬ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅਦਾਲਤ ਵੱਲੋਂ 40 ਦਿਨ ਦੀ ਪੈਰੋਲ ਦਿਤੀ ਗਈ ਹੈ। ਇਸ ਫੈਸਲੇ ਉਪਰੰਤ ਸਿੱਖਾਂ ਖਾਸ ਕਰਕੇ ਸਜਾਵਾਂ ਪੁਰੀਆਂ ਕਰ ਚੁਕੇ ਬੰਦੀ ਸਿੰਘਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ। ਇਸ ਮੌਕੇ ਸਿੱਖ ਕੌਮ ਦੀ ਅਗਵਾਈ ਕਰ ਰਹੇ ਪੰਥਕ ਆਗੂਆਂ ਵੱਲੋਂ ਰੋਸ ਦਾ ਜ਼ਾਹਰ ਕੀਤਾ ਹੈ।

ਜ਼ਿਕਰਕਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ 9 ਬੰਦੀ ਸਿੰਘਾਂ ਦੀ, ਜਿਹਡ਼ੇ ਪੰਜਾਬ ਵਿਚ ਹਿੰਸਕ ਦੌਰ ਸਮੇਂ ਵੱਖ-ਵੱਖ ਜ਼ੁਰਮਾਂ ਵਿਚ ਸ਼ਾਮਿਲ ਰਹੇ ਹਨ, ਦੀ ਰਿਹਾਈ ਲਈ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ। ਲਗਪਗ ਢਾਈ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਇਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਐਲਾਨ ਵੀ ਕੀਤਾ ਸੀ ਪਰ ਇਨ੍ਹਾਂ ਦੀ ਰਿਹਾਈ ਨਹੀਂ ਹੋ ਸਕੀ। ਇਨ੍ਹਾਂ ਵਿਚੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਵਰਗਿਆਂ ਦੀ ਲੰਬੀ ਨਜ਼ਰਬੰਦੀ ਕਾਰਨ ਮਾਨਸਿਕ ਹਾਲਤ ਵੀ ਆਮ ਵਰਗੀ ਨਹੀਂ ਰਹੀ। ਸ੍ਰੀ ਅਕਾਲ ਤਖਤ ਸਾਹਿਬ ਨੇ ਕਈ ਮਹੀਨੇ ਪਹਿਲਾਂ ਇਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਨੂੰ ਵੱਡੇ ਪੱਧਰ ‘ਤੇ ਕਾਨੂੰਨੀ ਪੈਰਵਾਈ ਕਰਨ ਦਾ ਆਦੇਸ਼ ਦਿੱਤਾ ਸੀ।

ਜਥੇਦਾਰ ਨੇ ਭਾਰਤੀ ਕਾਨੂੰਨ ਪ੍ਰਤੀ ਜਤਾਈ ਬੇਵਿਸਾਹੀ

ਡੇਰਾ ਸਿਰਸਾ ਮੁਖੀ ਨੂੰ ਇਕ ਸਾਲ ਦੇ ਅੰਦਰ ਤੀਜੀ ਵਾਰ ਮਿਲੀ ਪੈਰੋਲ ਦੇ ਪ੍ਰਸੰਗ ਵਿਚ ਭਾਰਤੀ ਕਾਨੂੰਨ-ਪ੍ਰਣਾਲੀ ਪ੍ਰਤੀ ਬੇਵਿਸਾਹੀ ਭਰੀ ਟਿੱਪਣੀ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਹਾਥੀ ਦੇ ਦੰਦ ਦਿਖਾਉਣ ਨੂੰ ਹੋਰ ਤੇ ਖਾਣ ਨੂੰ ਹੋਰ ਵਾਲੀ ਕਹਾਵਤ ਭਾਰਤੀ ਕਾਨੂੰਨ ’ਤੇ ਪੂਰੀ ਤਰ੍ਹਾਂ ਢੁੱਕਦੀ ਹੈ। ਹਰਿਆਣਾ ਦੀ ਆਦਮਪੁਰ ਜ਼ਿਮਨੀ ਚੋਣ ਤੋਂ ਐਨ ਪਹਿਲਾਂ ਡੇਰਾ ਮੁਖੀ ਨੂੰ ਪੈਰੋਲ ਮਿਲਣ ਤੋਂ ਬਾਅਦ ਸ਼ੁੱਕਰਵਾਰ ਦੀ ਦੇਰ ਰਾਤ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਧਿਕਾਰਤ ਫੇਸਬੁਕ ਪੇਜ਼ ’ਤੇ ਸਟੇਟਸ ਲਿਖ ਕੇ ਕਿਹਾ ਹੈ ਕਿ ਸਕੂਲ ’ਚ ਪਡ਼੍ਹਾਇਆ ਜਾਂਦਾ ਸੀ ਕਿ ਕਾਨੂੰਨ ਦੀ ਨਜ਼ਰ ਵਿਚ ਸਭ ਬਰਾਬਰ ਹਨ ਪਰ ਅਜਿਹੀ ਨਹੀਂ ਹੈ।

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨਾਲ ਧੱਕਾ : ਜਥੇਦਾਰ ਰਘਬੀਰ ਸਿੰਘ

ਡੇਰਾ ਮੁਖੀ ਨੂੰ ਮਿਲੀ ਪੈਰੋਲ ਨੂੰ ਲੈ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਨੇ ਕਿਹਾ ਕਿ ਡੇਰਾ ਮੁਖੀ ਨੂੰ ਪੈਰੋਲ ਦੇਣਾ ਸਿੱਖ ਕੌਮ ਖਾਸ ਕਰਕੇ ਬੰਦੀ ਸਿੰਘਾਂ ਨਾਲ ਵੱਡਾ ਧੱਕਾ ਹੈ। ਦੇਸ਼ ਦੀ ਨਿਆਂ ਪ੍ਰਣਾਲੀ ਵੱਲੋਂ ਇਕ ਪਾਸੇ ਸਿੱਖ ਕੈਦੀ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਉਨ੍ਹਾਂ ਦੀ ਕੋਈ ਰਿਹਾਈ ਨਹੀਂ ਕੋਈ ਜ਼ਮਾਨਤ ਨਹੀਂ ਅਤੇ ਨਾ ਹੀ ਉਨਾਂ ਨੂੰ ਕੋਈ ਪੈਰੋਲ ਦਿੱਤੀ ਜਾ ਰਹੀ ਹੈ ਦੂਜੇ ਪਾਸੇ ਗੰਭੀਰ ਦੋਸ਼ਾਂ ਤਹਿਤ ਸਜ਼ਾ ਭੁਗਤ ਰਹੇ ਡੇਰਾ ਮੁਖੀ ਨੂੰ ਇੱਕ ਸਾਲ ਵਿੱਚ ਤੀਜੀ ਵਾਰ ਪੈਰੋਲ ਦਿੱਤੀ ਗਈ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਦੇਸ਼ ਦਾ ਕਾਨੂੰਨ ਅਤੇ ਨਿਆਂ ਪ੍ਰਣਾਲੀ ਸਿੱਖਾਂ ਵਾਸਤੇ ਹੋਰ ਅਤੇ ਬਾਕੀਆਂ ਵਾਸਤੇ ਹੋਰ ਹੈ।

ਕੇਂਦਰ ਸਰਕਾਰ ਸਿੱਖਾਂ ’ਚ ਅਲਹਿਦਗੀ ਦਾ ਭਰ ਰਹੀ ਅਹਿਸਾਸ : ਬਾਬਾ ਹਰਨਾਮ ਸਿੰਘ ਖਾਲਸਾ

ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਅਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖਾਂ ’ਚ ਅਲਹਿਦਗੀ ਦਾ ਅਹਿਸਾਸ ਭਰ ਰਹੀ ਹੈ। ਬੰਦੀ ਸਿੰਘ ਰਾਜਨੀਤਕ ਕਾਰਨਾਂ ਕਰਕੇ ਹਿੰਸਾ ਦੇ ਰਾਹ ਤੁਰੇ ਸਨ ਅਤੇ ਉਨ੍ਹਾਂ ਨੂੰ ਹਾਲਾਤ ਨੇ ਇਸ ਪਾਸੇ ਤੁਰਨ ਲਈ ਮਜਬੂਰ ਕੀਤਾ ਸੀ। ਸਰਕਾਰ ਨੂੰ ਹੁਣ ਸਿੱਖਾਂ ਵਿਚ ਬਰਾਬਰ ਦੇ ਸ਼ਹਿਰੀ ਹੋਣ ਦਾ ਅਹਿਸਾਸ ਭਰਨ ਲਈ ਸਿੱਖਾਂ ਦੇ ਸਾਰੇ ਰਵਾਇਤੀ ਅਤੇ ਰਾਜਨੀਤਕ ਮਸਲਿਆਂ ਦਾ ਸਰਲੀਕਰਨ ਕਰਨ ਦੇ ਨਾਲ-ਨਾਲ ਬੰਦੀ ਸਿੰਘਾਂ ਨੂੰ ਵੀ ਬਿਨਾਂ ਦੇਰੀ ਤੋਂ ਰਿਹਾਅ ਕਰਨਾ ਚਾਹੀਦਾ ਸੀ ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਸਿੱਖਾਂ ਨੂੰ ਬਰਾਬਰ ਦੇ ਸ਼ਹਿਰੀ ਬਣਾ ਕੇ ਰੱਖਣ ਲਈ ਰਾਜੀ ਹੀ ਨਹੀਂ ਹੈ।

ਡੇਰਾ ਮੁਖੀ ਨੂੰ ਪੈਰੋਲ ਦੇਣਾ ਮੰਦਭਾਗਾ : ਭਾਈ ਅਮਰਜੀਤ ਸਿੰਘ ਚਾਵਲਾ

ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ ਸੀ ਜੋ ਭਾਜਪਾ ਤੋਂ ਬਰਦਾਸ਼ਤ ਨਹੀਂ ਹੋ ਰਿਹਾ ਹੈ। ਭਾਜਪਾ ਵੱਲੋਂ ਘੱਟ ਗਿਣਤੀਆਂ ਖਾਸ ਕਰਕੇ ਸਿੱਖ ਕੌਮ ਨਾਲ ਵੱਡਾ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣੇ ਦੀ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਅਦਾਲਤ ਵੱਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਪੈਰੋਲ ਦੇਣਾ ਬਹੁਤ ਮਾਡ਼ੀ ਗੱਲ ਹੈ।

ਸਿੱਖ ਕੌਮ ਨਾਲ ਕੀਤਾ ਜਾ ਰਿਹਾ ਵਿਤਕਰਾ : ਪ੍ਰਿੰ. ਚਰਨਜੀਤ ਸਿੰਘ

ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰ. ਭਾਈ ਚਰਨਜੀਤ ਸਿੰਘ ਨੇ ਕਿਹਾ ਕਿ ਦੇਸ਼ ਦੀ ਸਰਕਾਰ ਅਤੇ ਨਿਆਂ ਪ੍ਰਣਾਲੀ ਵੱਲੋਂ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਨਾਲ ਬਹੁਤ ਵੱਡਾ ਵਿਤਕਰਾ ਕੀਤਾ ਜਾ ਰਿਹਾ ਹੈ। ਜਿਨ੍ਹਾਂ ਸਿੱਖਾਂ ਨੇ 20-25 ਸਾਲ ਜੇਲਾਂ ’ਚ ਰਹਿ ਕੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਜਦੋਂ ਕਿ ਵੱਡੇ ਗੁਨਾਹ ਕਰਨ ਵਾਲੇ ਨੂੰ ਅਦਾਲਤ ਵੱਲੋਂ ਤੀਜੀ ਵਾਰ ਪੈਰੋਲ ਦਿੱਤੀ ਗਈ ਹੈ ਜੋ ਬਹੁਤ ਮੰਦਭਾਗੀ ਗੱਲ ਹੈ।

Vinkmag ad
Share Our Daily Posts

News Desk

Read Previous

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਗ੍ਰਿਫ਼ਤਾਰ, ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਦੀ ਰਿਸ਼ਵਤ ਦੇਣ ਦਾ ਹੈ ਦੋਸ਼

Read Next

ਜਬਰ-ਜਨਾਹ ਤੋਂ ਬਾਅਦ ਸਾੜੀ ਨਾਬਾਲਗਾ ਦੀ ਮੌਤ, ਇਕਲੌਤੀ ਧੀ ਦੀ ਮੌਤ ਕਾਰਨ ਸਦਮੇ ‘ਚ ਮਾਪੇ