Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਜਬਰ-ਜਨਾਹ ਤੋਂ ਬਾਅਦ ਸਾੜੀ ਨਾਬਾਲਗਾ ਦੀ ਮੌਤ, ਇਕਲੌਤੀ ਧੀ ਦੀ ਮੌਤ ਕਾਰਨ ਸਦਮੇ ‘ਚ ਮਾਪੇ

ਮੈਨਪੁਰੀ : ਮੈਨਪੁਰੀ ਜ਼ਿਲੇ ‘ਚ ਪਹਿਲਾਂ ਲੜਕੀ ਜਬਰ-ਜਨਾਹ ਕੀਤਾ, ਫਿਰ ਬੇਰਹਿਮੀ ਨਾਲ ਕੁੱਟਮਾਰ ਕੀਤੀ ਤੇ ਫਿਰ ਜ਼ਿੰਦਾ ਸਾੜ ਦਿੱਤਾ ਗਿਆ। ਇਲਾਜ ਦੌਰਾਨ ਹਸਪਤਾਲ ਵਿੱਚ ਲੜਕੀ ਦੀ ਮੌਤ ਹੋ ਗਈ। ਇਕਲੌਤੀ ਬੇਟੀ ਦੀ ਮੌਤ ਨਾਲ ਪੀੜਤ ਪਰਿਵਾਰ ਸਦਮੇ ‘ਚ ਹੈ।

ਗਰਭਵਤੀ ਹੋਣ ਤੋਂ ਬਾਅਦ ਲੜਕੀ ਨੂੰ ਘਰ ਲਿਜਾ ਕੇ ਸਾੜ ਦਿੱਤਾ

ਘਟਨਾ ਮੈਨਪੁਰੀ ਦੇ ਇੱਕ ਪਿੰਡ ਦੀ ਹੈ। ਇੱਥੇ ਇੱਕ ਨੌਜਵਾਨ ਨੇ ਪਹਿਲਾਂ ਲੜਕੀ ਨਾਲ ਜਬਰ-ਜਨਾਹ ਕੀਤਾ। ਜਦੋਂ ਉਹ ਗਰਭਵਤੀ ਹੋ ਗਈ ਤਾਂ ਨੌਜਵਾਨ ਦੀ ਮਾਂ ਉਸ ਨੂੰ ਆਪਣੇ ਘਰ ਲੈ ਗਈ। ਇਸ ਤੋਂ ਬਾਅਦ ਨੌਜਵਾਨ ਨੇ ਮਾਂ ਅਤੇ ਭੈਣ ਨਾਲ ਮਿਲ ਕੇ ਲੜਕੀ ਨੂੰ ਅੱਗ ਲਗਾ ਦਿੱਤੀ। ਪੀੜਤਾ ਨੂੰ ਗੰਭੀਰ ਹਾਲਤ ‘ਚ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਬਰ-ਜਨਾਹ ਤੋਂ ਬਾਅਦ ਜਾਨੋਂ ਮਾਰਨ ਦੀ ਧਮਕੀ

ਪੀੜਤ ਲੜਕੀ ਦੀ ਮਾਂ ਨੇ 8 ਅਕਤੂਬਰ ਨੂੰ ਥਾਣਾ ਕੋਤਵਾਲੀ ਵਿੱਚ ਕੇਸ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸ ਦੀ 15 ਸਾਲਾ ਧੀ ਨਾਲ ਕਰੀਬ ਤਿੰਨ ਮਹੀਨੇ ਪਹਿਲਾਂ ਪਿੰਡ ਦੇ ਹੀ ਇੱਕ ਨੌਜਵਾਨ ਅਭਿਸ਼ੇਕ ਪੁੱਤਰ ਸਾਹਬ ਸਿੰਘ ਨੇ ਜਬਰ-ਜਨਾਹ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਵੀਰਵਾਰ ਨੂੰ ਬੱਚੀ ਦੇ ਪੇਟ ‘ਚ ਦਰਦ ਹੋਣ ‘ਤੇ ਉਸ ਦੀ ਮਾਂ ਨੇ ਡਾਕਟਰ ਕੋਲੋਂ ਉਸ ਦੀ ਜਾਂਚ ਕਰਵਾਈ, ਜਿਸ ਦੌਰਾਨ ਉਹ ਗਰਭਵਤੀ ਨਿਕਲੀ। ਜਦੋਂ ਲੜਕੀ ਦੀ ਮਾਂ ਨੇ ਦੋਸ਼ੀ ਨੌਜਵਾਨ ਦੀ ਮਾਂ ਮੀਰਾ ਦੇਵੀ ਨੂੰ ਦੱਸਿਆ ਤਾਂ ਉਹ ਲੜਕੀ ਨੂੰ ਆਪਣੇ ਘਰ ਲੈ ਗਿਆ।

ਹਸਪਤਾਲ ‘ਚ ਇਲਾਜ ਦੌਰਾਨ ਲੜਕੀ ਦੀ ਮੌਤ

6 ਅਕਤੂਬਰ ਦੀ ਰਾਤ ਕਰੀਬ 3 ਵਜੇ ਮੀਰਾ ਦੇਵੀ ਨੇ ਆਪਣੇ ਬੇਟੇ ਅਭਿਸ਼ੇਕ ਅਤੇ ਬੇਟੀ ਨੀਤੂ ਨਾਲ ਮਿਲ ਕੇ ਗਰਭਵਤੀ ਲੜਕੀ ਨੂੰ ਅੱਗ ਲਗਾ ਦਿੱਤੀ ਸੀ, ਜਿਸ ਨਾਲ ਉਹ ਜ਼ਖ਼ਮੀ ਹੋ ਗਈ ਸੀ। ਜ਼ਖ਼ਮੀ ਲੜਕੀ ਨੂੰ ਕਮਿਊਨਿਟੀ ਹੈਲਥ ਸੈਂਟਰ ਤੋਂ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਸੈਫਈ ‘ਚ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਪੀੜਤਾ ਦੀ ਮੌਤ ਹੋ ਗਈ। ਥਾਣਾ ਸਦਰ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।

ਜਬਰ-ਜਨਾਹ ਦੇ ਮਾਮਲੇ ‘ਚ ਦੋ ਦੋਸ਼ੀ ਜੇਲ੍ਹ ਜਾ ਚੁੱਕੇ ਹਨ

ਥਾਣਾ ਸਦਰ ਦੇ ਇੰਚਾਰਜ ਵਿਨੋਦ ਕੁਮਾਰ ਨੇ ਦੱਸਿਆ ਕਿ ਲੜਕੀ ਦੇ ਕੇਸ ਦੇ ਮਾਮਲੇ ਵਿੱਚ ਦੋ ਮੁਲਜ਼ਮ ਅਭਿਸ਼ੇਕ ਅਤੇ ਉਸ ਦੀ ਮਾਂ ਮੀਰਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਥਾਣਾ ਸਦਰ ਦੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਚੁੱਕੀ ਹੈ, ਤੀਜੇ ਮੁਲਜ਼ਮ ਦੀ ਭਾਲ ਜਾਰੀ ਹੈ।

Vinkmag ad
Share Our Daily Posts

News Desk

Read Previous

ਡੇਰਾ ਮੁਖੀ ਦੀ ਪੈਰੋਲ ’ਤੇ ਭੜਕੇ ਸਿੱਖ ਆਗੂ, ਕੇਂਦਰ ਸਰਕਾਰ ਵਿਰੁੱਧ ਦਿੱਤੀ ਤਿੱਖੀ ਪ੍ਰਤੀਕਿਰਿਆ

Read Next

ਨਸ਼ੇ ਦੀ ਓਵਰਡੋਜ਼ ਨਾਲ 18 ਸਾਲਾ ਮੁੰਡੇ ਦੀ ਮੌਤ, ਝਾੜੀਆਂ ’ਚੋਂ ਮਿਲੀ ਲਾਸ਼, ਪੁਲਿਸ ਨੇ ਕਿਹਾ ਨਸ਼ਾ ਵੇਚਣ ਵਾਲਿਆਂ ’ਤੇ ਕੀਤੀ ਜਾ ਰਹੀ ਹੈ ਕਾਰਵਾਈ