Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਨਸ਼ੇ ਦੀ ਓਵਰਡੋਜ਼ ਨਾਲ 18 ਸਾਲਾ ਮੁੰਡੇ ਦੀ ਮੌਤ, ਝਾੜੀਆਂ ’ਚੋਂ ਮਿਲੀ ਲਾਸ਼, ਪੁਲਿਸ ਨੇ ਕਿਹਾ ਨਸ਼ਾ ਵੇਚਣ ਵਾਲਿਆਂ ’ਤੇ ਕੀਤੀ ਜਾ ਰਹੀ ਹੈ ਕਾਰਵਾਈ

ਸ੍ਰੀ ਗੋਇੰਦਵਾਲ ਸਾਹਿਬ : ਇਤਿਹਾਸਿਕ ਕਸਬਾ ਸ੍ਰੀ ਖਡੂਰ ਸਾਹਿਬ ਵਿਖੇ 18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਲੜਕੇ ਦੀ ਲਾਸ਼ ਖਡੂਰ ਸਾਹਿਬ ਦੀ ਨਹਿਰ ਕੋਲ ਝਾੜੀਆਂ ਵਿਚੋਂ ਮਿਲੀ। ਦੱਸਿਆ ਜਾ ਰਿਹਾ ਹੈ ਕਿ ਉਸਨੇ ਨਸ਼ੇ ਦਾ ਟੀਕਾ ਲਗਾਇਆ ਹੋਇਆ ਸੀ ਅਤੇ ਲਾਸ਼ ਕੋਲ ਉਸ ਦਾ ਮੋਟਰਸਾਈਕਲ ਵੀ ਖੜ੍ਹਾ ਸੀ। ਉਕਤ ਘਟਨਾ ਦਾ ਪਤਾ ਚਲਦਿਆਂ ਹੀ ਮੌਕੇ ਉੱਪਰ ਡੀਐੱਸਪੀ ਸ੍ਰੀ ਗੋਇੰਦਵਾਲ ਸਾਹਿਬ ਤੋਂ ਇਲਾਵਾ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਰਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜੇ ਵਿਚ ਲੈ ਲਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਖਡੂਰ ਸਾਹਿਬ ਦੀ ਪੱਤੀ ਗੁਰਮੁੱਖਾਂ ਦੀ ਵਾਸੀ ਮਹਿਕਦੀਪ ਸਿੰਘ (18) ਪੁੱਤਰ ਜਤਿੰਦਰ ਸਿੰਘ ਦੀ ਲਾਸ਼ ਲੰਘੀ ਰਾਤ ਕਸਬੇ ਨੇੜਲੀ ਨਹਿਰ ਕੋਲ ਝਾੜੀਆਂ ਵਿਚੋਂ ਮਿਲੀ। ਕਸਬੇ ਦੇ ਹੀ ਨੌਜਵਾਨ ਰਣਜੋਧਬੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਉਥੇ ਪਹੁੰਚੇ ਤਾਂ ਮਹਿਕਦੀਪ ਸਿੰਘ ਨੇ ਨਸ਼ੇ ਦਾ ਟੀਕਾ ਲਗਾਇਆ ਹੋਇਆ ਸੀ ਤੇ ਉਸਦਾ ਮੋਟਰਸਾਈਕਲ ਵੀ ਲਾਸ਼ ਦੇ ਕੋਲ ਹੀ ਖੜ੍ਹਾ ਸੀ। ਉਸ ਨੇ ਦੱਸਿਆ ਕਿ ਝਾੜੀਆਂ ਦੇ ਆਸ ਪਾਸ ਕੋਈ ਹੋਰ ਮੌਜੂਦ ਨਹੀਂ ਸੀ ਅਤੇ ਉਸ ਨੇ ਨਸ਼ਾ ਕਿਨ੍ਹਾਂ ਨਾਲ ਕੀਤਾ ਇਹ ਪਤਾ ਨਹੀਂ ਲੱਗ ਸਕਿਆ। ਮਹਿਕਦੀਪ ਦੀ ਮੌਤ ਦਾ ਪਤਾ ਚਲਦਿਆਂ ਹੀ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਦੂਜੇ ਪਾਸੇ ਮਿ੍ਰਤਕ ਨੌਜਵਾਨ ਦੇ ਪਿਤਾ ਜਤਿੰਦਰ ਸਿੰਘ ਤੋਂ ਇਲਾਵਾ ਇਲਾਕੇ ਦੇ ਕੋਈ ਲੋਕਾਂ ਨੇ ਕਿਹਾ ਕਿ ਘਰ ਘਰ ਨਸ਼ਾ ਵਿਕ ਰਿਹਾ ਹੈ ਅਤੇ ਪ੍ਰਸ਼ਾਸਨ ਮੂਕ ਦਰਸ਼ਕ ਬਣੀ ਬੈਠਾ ਹੈ।

ਉਨ੍ਹਾਂ ਨੇ ਕਿਹਾ ਕਿ ਇਕੱਲੇ ਮਹਿਕਦੀਪ ਦੀ ਹੀ ਚਿਖਾ ਨਹੀਂ ਬਲੀ, ਬਲਕਿ ਨਸ਼ੇ ਦੀ ਇਹ ਅੱਗ ਘਰ ਘਰ ਲੱਗੀ ਹੋਈ ਹੈ। ਦੂਜੇ ਪਾਸੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ’ਤੇ ਲਾਸ਼ ਦਾ ਧਾਰਾ 174 ਦੇ ਤਹਿਤ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਨ੍ਹਾਂ ਨੇ ਕਿਹਾ ਕਿ ਬਾਕੀ ਮਹਿਕਦੀਪ ਸਿੰਘ ਦੀ ਕਾਲ ਡਿਟੇਲ ਵੀ ਖੰਘਾਲੀ ਜਾ ਰਹੀ ਹੈ, ਤਾਂ ਜੋ ਸੱਚਾਈ ਦਾ ਪਤਾ ਲਗਾਇਆ ਜਾ ਸਕੇ।

ਇਲਾਕੇ ਵਿਚ ਨਸ਼ਾ ਵਿਕਣ ਦੇ ਲੱਗੇ ਦੋਸ਼ਾਂ ਬਾਰੇ ਥਾਣਾ ਮੁਖੀ ਨੇ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਮੁਕੱਦਮੇਂ ਦਰਜ ਕੀਤੇ ਜਾ ਰਹੇ ਹਨ ਅਤੇ ਕਿਸੇ ਨਸ਼ਾ ਵਪਾਰੀ ਦਾ ਲਿਹਾਜ਼ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਜੋ ਨੌਜਵਾਨ ਨਸ਼ੇ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਦਾ ਇਲਾਜ ਕਰਵਾਉਣ ਲਈ ਨਸ਼ਾ ਛੁਡਾਊ ਕੇਂਦਰਾਂ ਵਿਚ ਲਿਜਾਣ ਦੇ ਯਤਨ ਵੀ ਕੀਤੇ ਜਾ ਰਹੇ ਹਨ। ਦੱਸ ਦਈਏ ਕਿ ਮਹਿਕਦੀਪ ਸਿੰਘ ਦੇ ਸਿਰ ’ਤੇ ਵਿਆਹ ਦਾ ਸਿਹਰਾ ਸਜਾ ਕੇ ਜਦੋਂ ਐਤਵਾਰ ਨੂੰ ਅੰਤਿਮ ਸਸਕਾਰ ਕੀਤਾ ਗਿਆ ਤਾਂ ਉਥੇ ਮੌਜੂਦ ਹਰ ਅੱਖ ਰੋ ਪਈ।

Vinkmag ad
Share Our Daily Posts

News Desk

Read Previous

ਜਬਰ-ਜਨਾਹ ਤੋਂ ਬਾਅਦ ਸਾੜੀ ਨਾਬਾਲਗਾ ਦੀ ਮੌਤ, ਇਕਲੌਤੀ ਧੀ ਦੀ ਮੌਤ ਕਾਰਨ ਸਦਮੇ ‘ਚ ਮਾਪੇ

Read Next

ਪਰਿਵਾਰਕ ਮੈਂਬਰ ਵਿਦੇਸ਼ਾਂ ‘ਚ ਡਾਲਰ ਕਮਾਉਣ ‘ਚ ਰੁੱਝੇ, ਪੰਜਾਬ ‘ਚ ਬੱਚੇ ਨਸ਼ੇ ਦੀ ਦਲਦਲ ‘ਚ ਫਸ ਰਹੇ