Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਪਰਿਵਾਰਕ ਮੈਂਬਰ ਵਿਦੇਸ਼ਾਂ ‘ਚ ਡਾਲਰ ਕਮਾਉਣ ‘ਚ ਰੁੱਝੇ, ਪੰਜਾਬ ‘ਚ ਬੱਚੇ ਨਸ਼ੇ ਦੀ ਦਲਦਲ ‘ਚ ਫਸ ਰਹੇ

ਜਲੰਧਰ : ਆਦਮਪੁਰ ਸ਼ਹਿਰ ਦੇ ਹਰ ਘਰ ‘ਚੋਂ ਇਕ ਵਿਅਕਤੀ ਵਿਦੇਸ਼ ‘ਚ ਹੈ। ਪਰਿਵਾਰਕ ਮੈਂਬਰ ਡਾਲਰ ਕਮਾਉਣ ‘ਚ ਰੁੱਝੇ ਹੋਏ ਹਨ ਤੇ ਇੱਥੇ ਬੱਚੇ ਨਸ਼ਿਆਂ ਦੀ ਦਲਦਲ ‘ਚ ਫਸਦੇ ਜਾ ਰਹੇ ਹਨ। ਆਦਮਪੁਰ ਨੇੜਲੇ ਪਿੰਡ ਦਾ ਰਹਿਣ ਵਾਲਾ 32 ਸਾਲਾ ਨੌਜਵਾਨ 13 ਸਾਲ ਤਕ ਨਸ਼ਿਆਂ ਦੀ ਦਲਦਲ ‘ਚ ਫਸਿਆ ਰਿਹਾ।

ਹਰਮਨ ਸਿੰਘ (ਬਦਲਿਆ ਹੋਇਆ ਨਾਂ) ਦੇ ਮਾਤਾ-ਪਿਤਾ ਵਿਦੇਸ਼ ‘ਚ ਹਨ। ਇਕਲੌਤਾ ਪੁੱਤਰ ਹਰਮਨ ਇੱਥੇ ਆਪਣੀ ਨਾਨੀ ਤੇ ਮਾਸੀ ਕੋਲ ਰਹਿੰਦਾ ਹੈ। ਜਦੋਂ ਹਰਮਨ ਖ਼ੁਦ ਆਪਣੀ ਹੱਡਬੀਤੀ ਸੁਣਾਉਂਦਾ ਹੈ, ਤਾਂ ਉਸ ਦੇ ਲੂੰ-ਕੰਡੇ ਖੜ੍ਹੇ ਹੋ ਜਾਂਦੇ ਹਨ। ਬੀਐਸਸੀ ਆਈਟੀ ਤੇ ਫੁੱਟਬਾਲ ਦਾ ਖਿਡਾਰੀ ਰਿਹਾ ਹਰਮਨ ਯੂਨੀਵਰਸਿਟੀ ਤੋਂ ਕਈ ਮੈਡਲ ਜਿੱਤ ਚੁੱਕਾ ਹੈ।

ਪੜ੍ਹਾਈ ਤੋਂ ਬਾਅਦ ਉਸਨੇ ਇਕ ਨਿੱਜੀ ਸੁਰੱਖਿਆ ਏਜੰਸੀ ਵਿਚ ਕੰਮ ਕਰਨਾ ਸ਼ੁਰੂ ਕਰ ਦਿੱਤਾ। ਹਰਮਨ ਦੱਸਦਾ ਹੈ ਕਿ ਉਸਦੀ ਪ੍ਰੇਮਿਕਾ ਨੇ ਉਸਨੂੰ ਪਿਆਰ ‘ਚ ਧੋਖਾ ਦਿੱਤਾ ਤੇ ਉਹ ਆਪਣਾ ਦੁੱਖ ਭੁਲਾਉਣ ਲਈ ਨਸ਼ੇ ਦਾ ਸਹਾਰਾ ਲੈ ਬੈਠਾ। ਹੌਲੀ ਹੌਲੀ ਨਸ਼ੇ ਦੀ ਡੋਜ਼ ਵਧਦੀ ਗਈ। ਮਾਸੜ ਨੇ ਲੋਹੇ ਦੀਆਂ ਜ਼ੰਜੀਰਾਂ ਨਾਲ ਦੋਵੇਂ ਹੱਥ ਬੰਨ੍ਹ ਕੇ ਇਕ ਮਹੀਨੇ ਤਕ ਕਮਰੇ ‘ਚ ਬੰਦ ਰੱਖਿਆ। ਤਿੰਨ ਸੜਕ ਹਾਦਸੇ ਹੋਏ। ਕਈ ਦਿਨਾਂ ਤਕ ਹਸਪਤਾਲ ‘ਚ ਦਾਖ਼ਲ ਰਿਹਾ।

ਦੋ-ਤਿੰਨ ਵਾਰ ਪੁਲਿਸ ਨੇ ਉਸ ਨੂੰ ਫੜਿਆ ਤੇ ਜੇਲ੍ਹ ਜਾਣਾ ਪਿਆ। ਅਦਾਲਤ ‘ਚ ਕੇਸ ਚੱਲ ਰਹੇ ਹਨ। ਉਹ ਬੁੱਢੀ ਨਾਨੀ ਦੇ ਹੰਝੂਆਂ ਨਾਲ ਪਿਘਲ ਗਿਆ ਤੇ ਨਸ਼ਾ ਛੱਡਣ ਦਾ ਮਨ ਬਣਾ ਲਿਆ। ਇਲਾਜ ਲਈ ਆਉਂਦੇ ਸਮੇਂ ਸੜਕ ਹਾਦਸੇ ‘ਚ ਉਹ ਗੰਭੀਰ ਜ਼ਖਮੀ ਹੋ ਗਿਆ। ਉਹ ਦੱਸਦਾ ਹੈ ਕਿ ਨਸ਼ਾ ਛੁਡਾਊ ਕੇਂਦਰ ‘ਚ ਪੰਜ ਮਹੀਨੇ ਇਲਾਜ ਚੱਲਿਆ ਤੇ ਹੁਣ ਉਹ ਉੱਥੇ ਹੀ ਨੌਕਰੀ ਕਰ ਰਿਹਾ ਹੈ ਤੇ ਹੁਣ ਆਪਣੇ ਮਾਪਿਆਂ ਕੋਲ ਵਿਦੇਸ਼ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਪੁਲਿਸ ਸਖ਼ਤ ਰਵੱਈਆ ਅਖ਼ਤਿਆਰ ਕਰੇ

ਜਲੰਧਰ ਵੈਲਫੇਅਰ ਸੁਸਾਇਟੀ ਦੇ ਮੁਖੀ ਸੁਰਿੰਦਰ ਸੈਣੀ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਅਧਿਕਾਰੀ ਸਖ਼ਤ ਰਵੱਈਆ ਅਪਣਾਉਣ ਤਾਂ ਨੌਜਵਾਨਾਂ ਨੂੰ ਇਸ ਤੋਂ ਛੁਟਕਾਰਾ ਦਿਵਾਉਣਾ ਸੰਭਵ ਹੈ। ਦੂਜੇ ਪਾਸੇ ਸਿਆਸੀ ਪਾਰਟੀਆਂ ਵੱਲੋਂ ਨਸ਼ਾ ਮੁਕਤੀ ਦੇ ਵਾਅਦੇ ਚੋਣਾਂ ਤਕ ਹੀ ਰਹਿ ਗਏ ਹਨ।

ਸਰਕਾਰੀ ਨਸ਼ਾ ਛੁਡਾਊ ਕੇਂਦਰ… ਸਹੂਲਤਾਂ ਘੱਟ, ਮੁਸੀਬਤਾਂ ਜ਼ਿਆਦਾ

ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ‘ਚ ਸਹੂਲਤਾਂ ਘੱਟ ਤੇ ਪਰੇਸ਼ਾਨੀ ਜ਼ਿਆਦਾ ਹੈ। ਇਸ ਕਾਰਨ ਇੱਥੇ ਇਲਾਜ ਲਈ ਆਉਣ ਵਾਲੇ ਲੋਕ ਨਸ਼ਾ ਛੱਡਣ ‘ਚ ਕਾਮਯਾਬ ਨਹੀਂ ਹੋ ਪਾ ਰਹੇ ਹਨ। ਇਸ ਦੇ ਲਈ ਸਿੱਧੇ ਤੌਰ ‘ਤੇ ਪੁਲਿਸ, ਰਾਜਨੀਤੀ ਤੇ ਪ੍ਰਸ਼ਾਸਨ ਜ਼ਿੰਮੇਵਾਰ ਹਨ, ਜੋ ਵਾਅਦੇ ਤਾਂ ਬਹੁਤ ਕਰਦੇ ਹਨ ਪਰ ਪੂਰੇ ਨਹੀਂ ਕਰਦੇ |

135 ਮਸ਼ਹੂਰ ਲੋਕ ਛੱਡ ਚੁੱਕੇ ਹਨ ਨਸ਼ਾ

ਬਾਲਸਟਰ ਨਸ਼ਾ ਛੁਡਾਊ ਕੇਂਦਰ ਦੇ ਐਮਡੀ ਪਰਮਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਪਿਛਲੇ ਡੇਢ ਦਹਾਕੇ ਤੋਂ ਨਸ਼ਾ ਛੁਡਾਊ ਕੇਂਦਰ ਚਲਾ ਰਹੇ ਹਨ। ਇਸ ਦੌਰਾਨ ਹਜ਼ਾਰਾਂ ਲੋਕਾਂ ਨੂੰ ਨਸ਼ਾ ਛੁਡਾਉਣ’ਚ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਵਿੱਚ ਗਰੀਬ ਤੋਂ ਗਰੀਬ ਤੇ ਅਮੀਰਾਂ ਵਿੱਚੋਂ ਸਭ ਤੋਂ ਅਮੀਰ ਸ਼ਾਮਲ ਹਨ। ਨਸ਼ਾ ਛੱਡਣ ਵਾਲੇ ਕਈ ਨੌਜਵਾਨਾਂ ਨੂੰ ਰੁਜ਼ਗਾਰ ਵੀ ਦਿਵਾਇਆ ਹੈ। ਨਸ਼ਾ ਛੱਡਣ ਲਈ ਇਲਾਜ ਕਰਵਾਉਣ ਵਾਲਿਆਂ ‘ਚ ਡਾਕਟਰ, ਇੰਜੀਨੀਅਰ, ਪੁਲਿਸ ਮੁਲਾਜ਼ਮ ਤੇ ਸਿਆਸੀ ਪਾਰਟੀਆਂ ਨਾਲ ਜੁੜੇ 135 ਦੇ ਕਰੀਬ ਉੱਘੇ ਲੋਕ ਵੀ ਸ਼ਾਮਲ ਹਨ। ਹੁਣ ਉਹ ਸ਼ਾਂਤੀ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਨਸ਼ੇ ਦੀ ਓਵਰਡੋਜ਼ ਨਾਲ 18 ਸਾਲਾ ਮੁੰਡੇ ਦੀ ਮੌਤ, ਝਾੜੀਆਂ ’ਚੋਂ ਮਿਲੀ ਲਾਸ਼, ਪੁਲਿਸ ਨੇ ਕਿਹਾ ਨਸ਼ਾ ਵੇਚਣ ਵਾਲਿਆਂ ’ਤੇ ਕੀਤੀ ਜਾ ਰਹੀ ਹੈ ਕਾਰਵਾਈ

Read Next

ਸੁਆਮੀ ਸੰਤ ਦਾਸ ਪਬਲਿਕ ਸਕੂਲ ਨੂੰ ਤੀਜਾ ਸਥਾਨ