Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

PGI ‘ਚ 5 ਮਰੀਜ਼ਾਂ ਦੀ ਮੌਤ ਦਾ ਮਾਮਲਾ: ਚੰਡੀਗੜ੍ਹ ਪ੍ਰਸ਼ਾਸਨ ਨੇ ਪੱਲਾ ਝਾੜਦਿਆਂ ਕਿਹਾ -ਇਹ ਪੀਜੀਆਈ ਦਾ ਅੰਦਰੂਨੀ ਮਾਮਲਾ

ਚੰਡੀਗੜ੍ਹ। ਪੀਜੀਆਈ ਚੰਡੀਗੜ੍ਹ ਵਿੱਚ ਪ੍ਰੋਪੋਫਾਲ ਦਾ ਟੀਕਾ ਲੱਗਣ ਕਾਰਨ ਪੰਜ ਮਰੀਜ਼ਾਂ ਦੀ ਮੌਤ ਹੋਣ ਦੇ ਮਾਮਲੇ ਵਿਚ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣਾ ਪੱਲਾ ਝਾੜ ਦਿੱਤਾ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਡਰੱਗ ਕੰਟਰੋਲਰ ਅਥਾਰਟੀ ਚੰਡੀਗੜ੍ਹ ਵੱਲੋਂ ਕਾਰਵਾਈ ਕੀਤੀ ਗਈ ਹੈ। ਹੁਣ ਇਹ ਪੀਜੀਆਈ ਦਾ ਅੰਦਰੂਨੀ ਮਾਮਲਾ ਬਣ ਗਿਆ ਹੈ। ਅਜਿਹੀ ਸਥਿਤੀ ਵਿੱਚ ਹੁਣ ਪੀਜੀਆਈ ਚੰਡੀਗੜ੍ਹ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਅਤੇ ਸਬੰਧਤ ਰਿਕਾਰਡ ਕੇਂਦਰੀ ਡਰੱਗਜ਼ ਕੰਟਰੋਲਰ ਅਥਾਰਟੀ ਨੂੰ ਮੁਹੱਈਆ ਕਰਵਾਏ।

ਸਪੱਸ਼ਟ ਹੈ ਕਿ ਇਸ ਮਾਮਲੇ ਵਿੱਚ ਕਾਗਜ਼ੀ ਕਾਰਵਾਈ ਤੋਂ ਸਿਵਾਏ ਕੁਝ ਵੀ ਹੋਣ ਵਾਲਾ ਨਹੀਂ ਹੈ। ਇਸ ਪੂਰੇ ਮਾਮਲੇ ਦੀ ਜਾਂਚ ਲਈ ਪੀਜੀਆਈ ਨੇ ਨਿਊਰੋਲੋਜੀ ਵਿਭਾਗ ਦੇ ਹੈੱਡ ਪ੍ਰੋਫ਼ੈਸਰ ਐਸ ਕੇ ਗੁਪਤਾ ਦੀ ਅਗਵਾਈ ਵਿੱਚ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਹੈ, ਜੋ ਆਪਣੀ ਜਾਂਚ ਕਰ ਰਹੀ ਹੈ। ਇਸ ਕਮੇਟੀ ਨੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਅਜਿਹੀ ਸਥਿਤੀ ਵਿੱਚ ਇਹ ਪੀਜੀਆਈ ਦਾ ਪੂਰੀ ਤਰ੍ਹਾਂ ਅੰਦਰੂਨੀ ਮਾਮਲਾ ਬਣ ਜਾਂਦਾ ਹੈ।

ਬੱਦੀ ਜ਼ੋਨ ਦੇ ਡਰੱਗ ਇੰਸਪੈਕਟਰ ਬਣੇ ਜਾਂਚ ਅਧਿਕਾਰੀ

ਪੀਜੀਆਈ ਵਿੱਚ ਪ੍ਰੋਪੋਫੋਲ ਅਤੇ ਨਿਓਰੋਫ ਇੰਜੈਕਸ਼ਨ ਦੇ ਸੈਂਪਲ ਫੇਲ੍ਹ ਹੋਣ ਤੋਂ ਬਾਅਦ ਹੁਣ ਬੱਦੀ ਜ਼ੋਨ ਦੇ ਡਰੱਗਜ਼ ਕੰਟਰੋਲਰ ਦੇ ਡਰੱਗ ਇੰਸਪੈਕਟਰ ਨੂੰ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਬਣਾਇਆ ਗਿਆ ਹੈ। ਹੁਣ ਜ਼ਮੀਨੀ ਪੱਧਰ ‘ਤੇ ਕੈਮਿਸਟ ਆਪ੍ਰੇਟਰ ਤੋਂ ਲੈ ਕੇ ਰਿਟੇਲਰ, ਡਿਸਟ੍ਰੀਬਿਊਟਰ ਅਤੇ ਨਿਰਮਾਤਾ ਪੱਧਰ ਤੱਕ ਆਪਣੀ ਜਾਂਚ ਕਰ ਕੇ ਪੀਜੀਆਈ ਅਤੇ ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲਰ ਅਥਾਰਟੀ ਨੂੰ ਰਿਪੋਰਟ ਸੌਂਪਣਗੇ।

ਟੀਕੇ ਦੇ ਦੋਵੇਂ ਨਮੂਨੇ ਫੇਲ੍ਹ ਹੋ ਗਏ

ਅਨੱਸਥੀਸੀਆ ਦੇ ਟੀਕੇ ਕਾਰਨ ਪੰਜ ਮਰੀਜ਼ਾਂ ਦੀ ਮੌਤ ਦੇ ਮਾਮਲੇ ਵਿੱਚ ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ ਵੱਲੋਂ ਸਟਾਕ ਜਾਂਚ ਕੀਤੀ ਗਈ ਸੀ। ਇਸ ਵਿੱਚ ਕਾਲਾ ਅੰਬ, ਹਿਮਾਚਲ ਪ੍ਰਦੇਸ਼ ਵਿਖੇ ਸਥਿਤ ਮੈਸਰਜ਼ ਨਿਕਸੀ ਲੈਬਾਰਟਰੀਜ਼ ਪ੍ਰਾਈਵੇਟ ਲਿਮਟਿਡ ਦੇ ਪ੍ਰੋਪੋਫਾਲ ਇੰਜੈਕਸ਼ਨ ਦਾ ਬੈਚ ਨੰਬਰ-ਪੀਐਨਐਲ-220316 ਅਤੇ ਮੈਸਰਜ਼ ਨਿਓਨ ਲੈਬਾਰਟਰੀਜ਼, ਅੰਧੇਰੀ ਈਸਟ ਮੁੰਬਈ, ਮਹਾਰਾਸ਼ਟਰ ਦੇ ਨਿਓਰੋਫ ਇੰਜੈਕਸ਼ਨ ਫੇਲ੍ਹ ਪਾਏ ਗਏ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਤੇ ਰਾਜ ਭਵਨ ‘ਚ ਟਕਰਾਅ ਦੀ ਸਥਿਤੀ, ਪੜ੍ਹੋ ਕਿਹੜੇ-ਕਿਹੜੇ ਮੁੱਦਿਆਂ ‘ਤੇ ਹੋਏ ਆਹਮੋ-ਸਾਹਮਣੇ, ਕਿਥੋਂ ਸ਼ੁਰੂ ਹੋਇਆ ਵਿਵਾਦ

Read Next

ਜਲੰਧਰ ‘ਚ ਵੱਡੀ ਘਟਨਾ : ਸ਼ੂਟਿੰਗ ਖਿਡਾਰੀ ਨੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਮਾਰੀ ਗੋਲ਼ੀ