Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਫਿਲੌਰ ‘ਚ ਪੁਲਿਸ ਮੁਲਾਜ਼ਮਾਂ ‘ਤੇ ਗੋਲ਼ੀਆਂ ਚਲਾਉਣ ਵਾਲਾ ਤਸਕਰ ਗਿ੍ਫ਼ਤਾਰ, 2 ਕਿਲੋ ਹੈਰੋਇਨ, ਪਿਸਤੌਲ ਤੇ ਪੰਜ ਰੌਂਦ ਬਰਾਮਦ

ਜਲੰਧਰ : ਫਿਲੌਰ ਪੁਲਿਸ ਨੇ ਸਪੈਸ਼ਲ ਆਪ੍ਰੇਸ਼ਨ ਚਲਾ ਕੇ ਲੱਖਾਂ ਦੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਸਮੇਤ ਪੁਲਿਸ ਮੁਲਾਜ਼ਮਾਂ ‘ਤੇ ਗੋਲ਼ੀਆਂ ਚਲਾਉਣ ਵਾਲੇ ਅੰਤਰਰਾਸ਼ਟਰੀ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਕਿਲੋ ਹੈਰੋਇਨ, ਇੱਕ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੀਆਂ ਹਨ। ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ ਮੌੜ ਵਾਸੀ ਸਵਰਨਾ ਪਾਰਕ ਲੁਧਿਆਣਾ ਵਜੋਂ ਹੋਈ ਹੈ।

ਐੱਸਐੱਸਪੀ ਸਵਰਨਦੀਪ ਸਿੰਘ ਅਤੇ ਐੱਸਪੀ ਡੀ ਸਬਰਜੀਤ ਸਿੰਘ ਬਾਹੀਆ, ਡੀਐੱਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ 16 ਅਕਤੂਬਰ ਨੂੰ ਫਿਲੌਰ ਪੁਲਿਸ ਨੇ ਐੱਨਡੀਪੀਐੱਸ ਦਾ ਕੇਸ ਦਰਜ ਕਰਕੇ ਗੁਰਦੀਪ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪੰਜੇੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਰਿਮਾਂਡ ਦੌਰਾਨ ਗੁਰਦੀਪ ਨੇ ਦੱਸਿਆ ਸੀ ਕਿ ਉਹ ਗਗਨਦੀਪ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਸ਼ਾ ਸਪਲਾਈ ਕਰਦਾ ਹੈ।

ਪੁਲਿਸ ਨੇ ਜਦੋਂ ਇਸ ਕੇਸ ਵਿੱਚ ਗਗਨਦੀਪ ਦਾ ਨਾਮ ਦਰਜ ਕਰ ਕੇ ਮੋਗਾ ਵਿੱਚ ਛਾਪੇਮਾਰੀ ਕੀਤੀ ਤਾਂ ਉਸੇ ਸਮੇਂ ਲਵਪ੍ਰੀਤ ਸਿੰਘ ਅਤੇ ਗਗਨਦੀਪ ਨੇ ਪੁਲੀਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮੁਕਾਬਲੇ ਦੌਰਾਨ ਪੁਲਿਸ ਮੁਲਾਜ਼ਮ ਮਨਦੀਪ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਮੁਕਾਬਲੇ ਦੌਰਾਨ ਪੁਲਿਸ ਨੇ ਗਗਨਦੀਪ ਨੂੰ ਕਾਬੂ ਕਰ ਲਿਆ ਸੀ, ਜਦਕਿ ਲਵਪ੍ਰੀਤ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ।
ਪੁਲਿਸ ਨੇ ਗਗਨਦੀਪ ਸਿੰਘ ਦੇ ਕਬਜ਼ੇ ‘ਚੋਂ 2 ਕਿੱਲੋ ਹੈਰੋਇਨ, 1 ਪਿਸਤੌਲ 30 ਬੋਰ ਅਤੇ 5 ਜਿੰਦਾ ਰੌਂਦ 30 ਬੋਰ ਬਰਾਮਦ ਕੀਤੇ ਹਨ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਦੀ ਖੇਪ ਲੈ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ।

ਗਗਨਦੀਪ ਦੇ ਜੇਲ੍ਹ ‘ਚ ਬਣੇ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧ

ਜਦੋਂ ਗਗਨਦੀਪ ਕਤਲ ਕੇਸ ਵਿੱਚ ਜੇਲ੍ਹ ਗਿਆ ਸੀ ਤਾਂ ਉਸ ਦੌਰਾਨ ਉਸ ਦੇ ਜੇਲ੍ਹ ਵਿੱਚ ਬੰਦ ਕੁਝ ਸਮੱਗਲਰਾਂ ਨਾਲ ਸਬੰਧ ਸਨ, ਜੋ ਉਸ ਨੂੰ ਡਰੋਨ ਰਾਹੀਂ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਸਪਲਾਈ ਕਰਦੇ ਸਨ। ਜਿਸ ਤੋਂ ਬਾਅਦ ਉਹ ਇਹ ਨਸ਼ਾ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਸਪਲਾਈ ਕਰਦਾ ਸੀ। ਜਾਂਚ ‘ਚ ਪਤਾ ਲੱਗਾ ਕਿ ਗਗਨਦੀਪ ਹੁਣ ਤੱਕ ਡਰੋਨ ਰਾਹੀਂ ਸਰਹੱਦ ਪਾਰ ਤੋਂ ਨਸ਼ੇ ਦੀਆਂ ਤਿੰਨ ਖੇਪਾਂ ਮੰਗਵਾ ਚੁੱਕਾ ਹੈ, ਜਿਸ ‘ਚ ਗਗਨ ਨੇ 15 ਕਿਲੋ ਨਸ਼ਾ ਡਰੋਨ ਰਾਹੀਂ ਮੰਗਵਾਇਆ ਸੀ। ਦੂਜੇ ਪਾਸੇ ਪੁਲਿਸ ਗਗਨਦੀਪ ਦੇ ਸਾਥੀ ਲਵਪ੍ਰੀਤ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ ਅਤੇ ਜਲਦ ਹੀ ਉਸਦੀ ਗ੍ਰਿਫਤਾਰੀ ਵੀ ਹੋ ਸਕਦੀ ਹੈ।

ਸਰਹੱਦ ਪਾਰ ਤੋਂ ਇੰਟਰਨੈੱਟ ਕਾਲਾਂ ਰਾਹੀਂ ਗੱਲ ਕਰਦਾ ਸੀ

ਪੁਲਿਸ ਨੂੰ ਜਾਂਚ ਦੌਰਾਨ ਪਤਾ ਲੱਗਾ ਕਿ ਦੋਸ਼ੀ ਇੰਟਰਨੈੱਟ ਕਾਲਾਂ ਰਾਹੀਂ ਸਰਹੱਦ ਪਾਰ ਬੈਠੇ ਸਮੱਗਲਰਾਂ ਨਾਲ ਗੱਲ ਕਰਦਾ ਸੀ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਸ਼ੀ ਕਿਸ ਐਪ ਰਾਹੀਂ ਸਰਹੱਦ ਪਾਰ ਬੈਠੇ ਸਮੱਗਲਰਾਂ ‘ਤੇ ਹਮਲਾ ਕਰਦੇ ਸਨ।

ਕਤਲ, ਐੱਨਡੀਪੀਐੱਸ ਅਤੇ ਅਸਲਾ ਐਕਟ ਸਮੇਤ ਕਈ ਦਰਜ ਹਨ ਕੇਸ

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਈ ਕੇਸ ਦਰਜ ਹਨ। ਮੁਲਜ਼ਮ ਕਤਲ ਕੇਸ ਵਿੱਚੋਂ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆਇਆ ਸੀ ਅਤੇ ਕਈ ਕੇਸਾਂ ਵਿੱਚ ਲੋੜੀਂਦਾ ਸੀ।

Vinkmag ad
Share Our Daily Posts

News Desk

Read Previous

ਗੁਜਰਾਤ ‘ਚ ਲੱਗੇ ਭੂਚਾਲ ਦੇ ਝਟਕੇ, 3.5 ਰਹੀ ਤੀਬਰਤਾ, ਦੋ ਲੋਕਾਂ ਦੀ ਮੌਤ, 10 ਜ਼ਖ਼ਮੀ

Read Next

ਗੈਂਗਸਟਰ Lawrence Bishnoi ਨੂੰ ਬਖ਼ਤਰਬੰਦ ਗੱਡੀ ‘ਚ ਲਿਆਂਦਾ ਸ਼ਹਿਰ, ਜਲੰਧਰ ਪੁਲਿਸ ਨੂੰ ਮਿਲਿਆ 10 ਦਿਨ ਦਾ ਰਿਮਾਂਡ