Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ‘ਚ ਯੂਰਪੀਅਨ ਨਾਈਟ ਕੈਫੇ ‘ਚ ਪੁਲਿਸ ਦਾ ਛਾਪਾ, ਗਾਹਕਾਂ ਨੂੰ ਪਰੋਸੇ ਜਾ ਰਹੇ 19 ਹੁੱਕੇ ਬਰਾਮਦ

ਅੰਮ੍ਰਿਤਸਰ : ਕਮਿਸ਼ਨਰੇਟ ਪੁਲਿਸ ਨੇ ਵੀਰਵਾਰ ਦੇਰ ਰਾਤ ਰਣਜੀਤ ਐਵੇਨਿਊ ‘ਤੇ ਸਥਿਤ ਯੂਰਪੀਅਨ ਨਾਈਟ ਕੈਫੇ ‘ਤੇ ਛਾਪਾ ਮਾਰਿਆ ਤੇ ਉਥੋਂ 19 ਹੁੱਕੇ ਬਰਾਮਦ ਕੀਤੇ। ਸੂਚਨਾ ਤੋਂ ਬਾਅਦ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੇ ਛਾਪੇਮਾਰੀ ਕਰ ਕੇ ਕੈਫੇ ਮਾਲਕ ਸਮੇਤ ਤਿੰਨ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਏਸੀਪੀ ਨਾਰਥ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਸੂਚਨਾ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਕਾਰਵਾਈ ਤੋਂ ਬਾਅਦ ਦਰਜ ਮਾਮਲੇ ਦੀ ਪੁਲਸ ਜਾਂਚ ਕਰ ਰਹੀ ਹੈ।

ਪੁਲਿਸ ਮੁਤਾਬਕ ਰਣਜੀਤ ਐਵੇਨਿਊ ਸਥਿਤ ਹੋਟਲ ਹਾਲੀਡੇ ਇਨ ਨੇੜੇ ਗਸ਼ਤ ਦੌਰਾਨ ਮੌਜੂਦ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਣਜੀਤ ਐਵੀਨਿਊ ਬੀ ਬਲਾਕ ਸਥਿਤ ਯੂਰਪੀਅਨ ਨਾਈਟ ਕੈਫੇ ‘ਚ ਗਾਹਕਾਂ ਨੂੰ ਹੁੱਕੇ ਪਰੋਸੇ ਜਾਂਦੇ ਹਨ। ਇਸ ਤੋਂ ਬਾਅਦ ਤੁਰੰਤ ਰਣਜੀਤ ਐਵੀਨਿਊ ਥਾਣੇ ਦੀ ਪੁਲਿਸ ਨੇ ਕੈਫੇ ’ਤੇ ਛਾਪਾ ਮਾਰਿਆ। ਜਾਂਚ ਦੌਰਾਨ ਤਿੰਨ ਨੌਜਵਾਨ ਗਾਹਕਾਂ ਨੂੰ ਚਾਲੂ ਹਾਲਤ ‘ਚ ਹੁੱਕਾ ਪਰੋਸਦੇ ਮਿਲੇ। ਪੁਲਿਸ ਨੂੰ ਦੇਖਣ ਤੋਂ ਬਾਅਦ ਉਥੋਂ ਦੋ ਨੌਜਵਾਨ ਖਿਸਕ ਗਏ, ਜਦਕਿ ਤੀਜੇ ਨੌਜਵਾਨ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰਨ ‘ਤੇ ਉਸ ਨੇ ਖ਼ੁਦ ਨੂੰ ਕੈਫੇ ਦਾ ਮੁਲਾਜ਼ਮ ਦੱਸਿਆ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਯੂਰਪੀਅਨ ਨਾਈਟ ਕੈਫੇ ਦੇ ਮਾਲਕ ਸੰਦੀਪ ਸਿੰਘ ਧੁੰਨਾ ਵਾਸੀ ਸਲਵਲਪੁਰਾ ਵਾਰਡ 21, ਮੈਨੇਜਰ ਚੰਦਨ ਗੁਪਤਾ ਵਾਸੀ ਰਣਜੀਤ ਐਵੀਨਿਊ ਤੇ ਕੈਫੇ ਮੁਲਾਜ਼ਮ ਉਮੇਸ਼ ਕੁਮਾਰ ਵਾਸੀ ਨਵੀਂ ਆਬਾਦੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਰੈਸਟੋਰੈਂਟ ਦੇ ਵੱਖ-ਵੱਖ ਮੇਜ਼ਾਂ ਤੋਂ 4 ਹੁੱਕਿਆਂ ਸਮੇਤ ਕੁੱਲ 19 ਹੁੱਕੇ ਬਰਾਮਦ ਕੀਤੇ ਗਏ।

Vinkmag ad
Share Our Daily Posts

News Desk

Read Previous

ਗੈਂਗਸਟਰ Lawrence Bishnoi ਨੂੰ ਬਖ਼ਤਰਬੰਦ ਗੱਡੀ ‘ਚ ਲਿਆਂਦਾ ਸ਼ਹਿਰ, ਜਲੰਧਰ ਪੁਲਿਸ ਨੂੰ ਮਿਲਿਆ 10 ਦਿਨ ਦਾ ਰਿਮਾਂਡ

Read Next

ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, 6 ਫ਼ੀਸਦ DA ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਸਣੇ ਇਨ੍ਹਾਂ ਵੱਡੇ ਫ਼ੈਸਲਿਆਂ ‘ਤੇ ਲੱਗੀ ਮੋਹਰ