Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, 6 ਫ਼ੀਸਦ DA ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਸਣੇ ਇਨ੍ਹਾਂ ਵੱਡੇ ਫ਼ੈਸਲਿਆਂ ‘ਤੇ ਲੱਗੀ ਮੋਹਰ

ਚੰਡੀਗੜ੍ਹ : Punjab Cabinet Decisions : ਪੰਜਾਬ ਕੈਬਨਿਟ ਦੀ ਸ਼ੁੱਕਰਵਾਰ ਯਾਨੀ ਅੱਜ ਹੋਈ ਬੈਠਕ ‘ਚ ਕਈ ਵੱਡੇ ਫ਼ੈਸਲਿਆਂ ‘ਤੇ ਮੋਹਰ ਲੱਗੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ, ਇੰਦਰਬੀਰ ਸਿੰਘ ਨਿੱਜਰ ਤੇ ਹਰਭਜਨ ਸਿੰਘ ETO ਨੇ ਦੱਸਿਆ ਕਿ ਮੀਟਿੰਗ ‘ਚ ਕਈ ਇਤਿਹਾਸਕ ਫ਼ੈਸਲੇ ਲਏ ਗਏ ਹਨ। ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਨੇ ਮੁਲਾਜ਼ਮਾਂ ਨੂੰ 6 ਫੀਸਦੀ DA ਦੇਣ ਦਾ ਫੈਸਲਾ ਲਿਆ ਹੈ। ਸਰਕਾਰ ਨੇ 2004 ਤੋਂ ਬੰਦ ਪਈ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰ ਦਿੱਤਾ ਹੈ ਜਿਸ ਨਾਲ ਸਰਕਾਰੀ ਖਜ਼ਾਨੇ ‘ਤੇ 200 ਕਰੋੜ ਰੁਪਏ ਦ‍ਾ ਬੋਝ ਵਧੇਗਾ। ਧਾਰਮਿਕ ਅਸਥਾਨਾਂ ਨੂੰ ਸਜਦਾ ਕਰਨ ਲਈ ਧਾਰਮਿਕ ਗ੍ਰੰਥ ਲਿਜਾਣ ਵਾਲੀਆਂ ਗੱਡੀਆਂ ਦਾ ਸਾਰਾ ਟੈਕਸ ਮਾਫ਼ ਕਰ ਦਿੱਤਾ ਹੈ। ਇਸ ਨਾਲ 25 ਕਰੋੜ ਦਾ ਸਾਲਾਨਾ ਬੋਝ ਖ਼ਜ਼ਾਨੇ ‘ਤੇ ਪਵੇਗਾ। ਬਿਜਲੀ ਬੋਰਡ ਦੇ ਆਸ਼ਿਰਤਾਂ ਨੂੰ ਨੌਕਰੀਆਂ ਦੇਣ ਦਾ ਫੈਸਲਾ ਵੀ ਸਰਕਾਰ ਨੇ ਲਿਆ ਹੈ।

ਪੰਜਾਬ ਕੈਬਨਿਟ ਨੇ ਮੁਹਾਲੀ ਮੈਡੀਕਲ ਕਾਲਜ ਨੂੰ ਨਵੀਂ ਥਾਂ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਭਰਤੀ ਨਿਯਮਾਂ ‘ਚ ਬਦਲਾਅ ਨੂੰ ਮਨਜ਼ੂਰੀ ਦਿੰਦਿਆਂ ਨੌਕਰੀਆਂ ਲਈ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਦੇਣ ਦੇ ਫ਼ੈਸਲੇ ‘ਤੇ ਮੋਹਰ ਲਗਾਈ ਹੈ। ਹਾਲਾਂਕਿ ਉਨ੍ਹਾਂ ਦਾ ਗਰੁੱਪ ਸੀ ਤੇ ਡੀ ਦੀਆਂ ਅਸਾਮੀਆਂ ਲਈ ਪੰਜਾਬੀ ਪਾਸ ਹੋਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਨੌਕਰੀਆਂ ‘ਚ ਪੰਜਾਬੀ ਦੀ ਪ੍ਰੀਖਿਆ ‘ਚ 50 ਫ਼ੀਸਦੀ ਅੰਕ ਲੈਣੇ ਜ਼ਰੂਰੀ ਹੋਣਗੇ। ਹਰੇਕ ਜ਼ਿਲ੍ਹੇ ‘ਚ CM ਵਿੰਡੋ ਖੋਲ੍ਹਣ ਲਈ 23 ਅਸਾਮੀਆਂ ਸੁਰਜੀਤ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਤੇ ਮੰਡੀ ਬੋਰਡ ਦੇ ਮੈਂਬਰਾਂ ਦੀ ਗਿਣਤੀ ਵੀ ਘਟਾਈ ਹੈ। ਚੀਮਾ ਨੇ ਕਿਹਾ ਕਿ ਅਕਾਲੀ ਦਲ ਭਾਜਪਾ ਦੇ ਬੁਲਾਰੇ ਦੀ ਤਰ੍ਹਾਂ ਕੰਮ ਕਰ ਰਿਹਾ ਹੈ।

ਪੰਜਾਬ ਮੰਡੀ ਬੋਰਡ ਦੀਆਂ ਸੀਨੀਅਰ ਵਾਈਸ ਚੇਅਰਮੈਨ ਤੇ ਵਾਈਸ ਚੇਅਰਮੈਨ ਦੀਆਂ ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਨਾਜਾਇਜ਼ ਰੇਤ ਢੋਹਣ ਸਮੇਂ ਡਰਾਈਵਰ ‘ਤੇ ਨਹੀਂ ਬਲਿਕ ਗੱਡੀ ਮਾਲਕ ‘ਤੇ ਕੇਸ ਦਰਜ ਹੋਵੇਗਾ। ਜ਼ਿਕਰਯੋਗ ਹੈ ਕਿ ਕੈਬਨਿਟ ਮੀਟਿੰਗ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਸਬੰਧੀ ਬਣਾਈ ਗਈ ਸਬ-ਕਮੇਟੀ ਦੀ ਬੈਠਕ ਹੋਈ ਜਿਸ ਵਿਚ ਕੈਬਨਿਟ ਮੰਤਰੀ ਹਰਜੋਤ ਬੈਂਸ, ਹਰਪਾਲ ਚੀਮਾ ਤੇ ਗੁਰਮੀਤ ਸਿੰਘ ਨੇ ਚਰਚਾ ਕੀਤੀ।

 

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ‘ਚ ਯੂਰਪੀਅਨ ਨਾਈਟ ਕੈਫੇ ‘ਚ ਪੁਲਿਸ ਦਾ ਛਾਪਾ, ਗਾਹਕਾਂ ਨੂੰ ਪਰੋਸੇ ਜਾ ਰਹੇ 19 ਹੁੱਕੇ ਬਰਾਮਦ

Read Next

ਸਰਕਾਰੀ ਪਿਸਤੋਲ ਗਵਾਉਣ ਵਾਲੇ ਥਾਣੇਦਾਰ ਵਿਰੁੱਧ ਕੇਸ ਦਰਜ