Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਸਰਕਾਰੀ ਪਿਸਤੋਲ ਗਵਾਉਣ ਵਾਲੇ ਥਾਣੇਦਾਰ ਵਿਰੁੱਧ ਕੇਸ ਦਰਜ

ਝਬਾਲ : ਥਾਣਾ ਸਰਾਏ ਅਮਾਨਤ ਖਾਂ ਵਿਚ ਤਾਇਨਾਤ ਹੋਣ ਦੌਰਾਨ ਸਰਕਾਰੀ ਪਿਸਤੋਲ ਤੇ ਕਾਰਤੂਸ ਗਵਾ ਦੇਣ ਵਾਲੇ ਪੰਜਾਬ ਪੁਲਿਸ ਦੇ ਥਾਣੇਦਾਰ ਵਿਰੁੱਧ ਥਾਣਾ ਝਬਾਲ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਡੀਜੀਪੀ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਪੱਤਰ ਤਹਿਤ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਹਾਲਾਂਕਿ ਇਹ ਥਾਣੇਦਾਰ ਪਹਿਲਾਂ ਹੀ ਪਿਸਤੋਲ ਦੀ ਬਣਦੀ ਰਕਮ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾਂ ਕਰਵਾ ਚੁੱਕਾ ਹੈ।

ਪੁਲਿਸ ਕੇਸ ਮੁਤਾਬਕ ਏਐੱਸਆਈ ਪਰਗਟ ਸਿੰਘ ਥਾਣਾ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਸੀ। ਉਸ ਨੇ ਸਰਹੱਦ ਦੀ ਸੈਕਿੰਡ ਲਾਈਨ ਡਿਫੈਂਸ ਦੇ ਨਾਕੇ ’ਤੇ ਤਾਇਨਾਤ ਹੋਣ ਕਰ ਕੇ ਥਾਣਾ ਮੁਖੀ ਨੂੰ ਹਲਫੀਆ ਬਿਆਨ ਦੇ ਕੇ ਪਿਸਤੋਲ ਮੰਗੀ ਸੀ। ਇਸ ਕਾਰਨ ਉਸ ਨੂੰ 9 ਐੱਮਐੱਮ ਦਾ ਸਰਕਾਰੀ ਪਿਸਤੋਲ ਨੰਬਰ ਡੀ-62021 ਤੇ 30 ਕਾਰਤੂਸ ਪੁਲਿਸ ਦੇ ਕੋਤ ਵਿੱਚੋਂ 3 ਮਈ 2019 ਨੂੰ ਅਲਾਟ ਹੋਏ। ਇਹ ਪਿਸਟਲ ਏਐੱਸਆਈ ਪਰਗਟ ਸਿੰਘ ਕੋਲੋਂ ਗੁਆਚ ਗਿਆ। ਵਿਭਾਗੀ ਕਾਰਵਾਈ ਦੌਰਾਨ ਉਸ ਦੀ ਦੋ ਸਾਲ ਦੀ ਨੌਕਰੀ ਪੱਕੇ ਤੌਰ ’ਤੇ ਜ਼ਬਤ ਕੀਤੀ ਗਈ ਅਤੇ ਗੁੰਮ ਹੋਏ ਪਿਸਤੋਲ ਤੇ ਕਾਰਤੂਸਾਂ ਦੀ ਬਣਦੀ ਕੀਮਤ ਉਸ ਕੋਲੋਂ ਵਸੂਲ ਕਰ ਕੇ ਸਰਕਾਰੀ ਖ਼ਜ਼ਾਨੇ ਵਿਚ ਪੈਸੇ ਜਮ੍ਹਾਂ ਕਰਵਾ ਦਿੱਤੇ ਗਏ। ਇਸ ਦੀ ਸਾਰੀ ਜਾਣਕਾਰੀ ਡੀਜੀਪੀ ਦਫ਼ਤਰ ਨੂੰ ਭੇਜ ਦਿੱਤੀ ਗਈ। ਜਿਥੋਂ ਜਾਰੀ ਹੋਏ ਪੱਤਰ ਦੇ ਅਧਾਰ ’ਤੇ ਏਐੱਸਅਆਈ ਪਰਗਟ ਸਿੰਘ ਦੇ ਖਿਲਾਫ ਥਾਣਾ ਝਬਾਲ ਵਿਚ ਜ਼ੇਰੇ ਧਾਰਾ 409 ਆਈਪੀਸੀ ਦੇ ਤਹਿਤ ਮੁਕੱਦਮਾ ਦਰਜ ਹੋਇਆ ਹੈ। ਇਸ ਮਾਮਲੇ ਦੀ ਅਗਲੀ ਜਾਂਚ ਸਬ-ਇੰਸਪੈਕਟਰ ਕੇਵਲ ਸਿੰਘ ਕਰ ਰਿਹਾ ਹੈ।

Vinkmag ad
Share Our Daily Posts

News Desk

Read Previous

ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, 6 ਫ਼ੀਸਦ DA ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਸਣੇ ਇਨ੍ਹਾਂ ਵੱਡੇ ਫ਼ੈਸਲਿਆਂ ‘ਤੇ ਲੱਗੀ ਮੋਹਰ

Read Next

ਕਲਰਕਾਂ ਨੇ ਫੂਕਿਆ CM ਭਗਵੰਤ ਮਾਨ ਦਾ ਪੁਤਲਾ, ਪੈਦਲ ਮਾਰਚ ਕਰ ਕੀਤਾ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ