Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਕਲਰਕਾਂ ਨੇ ਫੂਕਿਆ CM ਭਗਵੰਤ ਮਾਨ ਦਾ ਪੁਤਲਾ, ਪੈਦਲ ਮਾਰਚ ਕਰ ਕੀਤਾ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਕਪੂਰਥਲਾ : ਸਮੂਹਿਕ ਛੁੱਟੀ ਅਤੇ ਕਲਮ ਛੋੜ ਹੜਤਾਲ ਉੱਪਰ ਚੱਲ ਰਹੇ ਕਪੂਰਥਲਾ ਜ਼ਿਲ੍ਹੇ ਦੇ ਸਮੂਹ ਕਲੈਰੀਕਲ ਕਾਮਿਆਂ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੇ ਵਿਰੋਧ ਵਿਚ ਪੈਦਲ ਮਾਰਚ ਕਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ।

ਜ਼ਿਲ੍ਹਾ ਪ੍ਰਧਾਨ ਸੰਗਤ ਰਾਮ, ਡੀਸੀ ਦਫਤਰ ਇੰਪਲਾਈਜ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ, ਸੀਨੀਅਰ ਮੀਤ ਪ੍ਰਧਾਨ ਓਂਕਾਰ ਸਿੰਘ ਦੀ ਅਗਵਾਈ ਵਿਚ ਯੂਨੀਅਨ ਅਹੁਦੇਦਾਰਾਂ ਨੇ ਸਮੂਹ ਕਲਰਕਾਂ ਨੂੰ ਨਾਲ ਲੈ ਕੇ ਕਪੂਰਥਲਾ ਦੇ ਵੱਖ-ਵੱਖ ਬਾਜਾਰਾਂ ਵਿੱਚ ਪੈਦਲ ਮਾਰਚ ਕਰ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਪਿੱਟ ਸਿਆਪਾ ਕੀਤਾ। ਇਸ ਤੋਂ ਬਾਅਦ ਕਚਿਹਰੀ ਚੌਕ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਦੌਰਾਨ ਅਹੁਦੇਦਾਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ ਵਾਹਵਾਹੀ ਖੱਟਣ ਲਈ ਹੀ ਮੁਲਾਜ਼ਮਾਂ ਨਾਲ ਝੂਠੇ ਵਾਅਦੇ ਕੀਤੇ ਸਨ। ਇਹ ਸਰਕਾਰ ਵੀ ਝੂਠਿਆਂ ਅਤੇ ਲਾਰੇਬਾਜਾਂ ਦੀ ਸਰਕਾਰ ਹੈ। ਇਸ ਸਰਕਾਰ ਦੇ ਝੂਠੇ ਲਾਰਿਆਂ ਕਾਰਨ ਹੀ ਮਜ਼ਬੂਰਨ ਮੁਲਾਜਮਾਂ ਨੂੰ ਸੜਕਾਂ ‘ਤੇ ਉਤਰਨ ਨੂੰ ਮਜ਼ਬੂਰ ਹੋਣਾ ਪਿਆ ਹੈ, ਜਦ ਤਕ ਸਰਕਾਰ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਜਾਇਜ਼ ਹੱਕ ਨਹੀਂ ਦਿੰਦੀ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ।

ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਮਨਦੀਪ ਸਿੰਘ, ਰੋਜਗਾਰ ਵਿਭਾਗ ਤੋਂ ਗੁਰਿੰਦਰ ਸਿੰਘ, ਮੀਤ ਪ੍ਰਧਾਨ ਵਿਨੋਦ ਬਾਵਾ, ਕੈਸ਼ੀਅਰ ਜਤਿੰਦਰ ਕੁਮਾਰ, ਸੀਨੀਅਰ ਮੀਤ ਪ੍ਰਧਾਨ ਸਰਿਤਾ ਬਹਿਲ, ਜਸਵਿੰਦਰ ਕੌਰ, ਸਤਵੰਤ ਕੌਰ, ਸ਼ਾਲੂ ਸੂਦ, ਹਰਦੀਪ ਸਿੰਘ, ਗੋਲਡੀ ਸ਼ਰਮਾ ਅਤੇ ਅਜੈਬ ਸਿੰਘ ਆਦਿ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਸਰਕਾਰੀ ਪਿਸਤੋਲ ਗਵਾਉਣ ਵਾਲੇ ਥਾਣੇਦਾਰ ਵਿਰੁੱਧ ਕੇਸ ਦਰਜ

Read Next

ਪੰਜਾਬ ‘ਚ ਵਧਣ ਲੱਗੀ ਠੰਢ, ਮੋਗਾ ਰਿਹਾ ਸਭ ਤੋਂ ਠੰਢਾ ; ਦੀਵਾਲੀ ਤੋਂ ਬਾਅਦ ਤਾਪਮਾਨ ‘ਚ ਆਵੇਗੀ ਹੋਰ ਗਿਰਾਵਟ