Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਜ਼ਹਿਰੀ ਹੋਈ ਪੰਜਾਬ ਦੀ ਹਵਾ, 7 ਦਿਨਾਂ ’ਚ ਹੇਠਾਂ ਡਿੱਗਾ ਗੁਣਵੱਤਾ ਦਾ ਪੱਧਰ

ਜਲੰਧਰ : ਝੋਨੇ ਦੀ ਵਾਢੀ ਦੇ ਨਾਲ ਹੀ ਤਿਉਹਾਰੀ ਸੀਜ਼ਨ ਸ਼ੁਰੂ ਹੋਣ ਕਾਰਨ ਪੰਜਾਬ ਦੀ ਹਵਾ ਜ਼ਹਿਰੀ ਹੋ ਗਈ ਹੈ। ਝੋਨੇ ਦੀ ਵਾਢੀ ਤੋਂ ਬਾਅਦ ਖੇਤਾਂ ’ਚ ਸਾੜੀ ਜਾ ਰਹੀ ਪਰਾਲੀ ਦੀ ਰਹਿੰਦ-ਖੂੰਹਦ ਤੇ ਦੁਸਹਿਰੇ ਦੇ ਤਿਉਹਾਰ ਮੌਕੇ ਸਾੜੇ ਗਏ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲਿਆ ’ਚ ਚੱਲੇ ਪਟਾਕਿਆ ਕਾਰਨ ਹਵਾ ਦਾ ਪ੍ਰਦੂਸ਼ਣ ਵਧ ਗਿਆ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਹਾਸਲ ਕੀਤੇ ਗਏ ਅੰਕੜਿਆ ਮੁਤਾਬਕ 1 ਅਕਤੂਬਰ ਨੂੰ ਝੋਨੇ ਦੀ ਵਾਢੀ ਸ਼ੁਰੂ ਹੋਣ ਦੇ ਨਾਲ ਹੀ ਪੰਜਾਬ ਅੰਦਰ ਖੇਤਾਂ ’ਚ ਪਰਾਲੀ ਦੀ ਰਹਿੰਦ-ਖੂੰਹਦ ਸਾੜਨ ਦੇ ਮਾਮਲੇ ਵੀ ਆਉਣੇ ਸ਼ੁਰੂ ਹੋ ਗਏ ਸਨ। ਪਰਾਲੀ ਦੇ ਧੂੰਏਂ ਕਾਰਨ ਜ਼ਹਿਰੀਲੀਆ ਗੈਸਾਂ ਹਵਾ ’ਚ ਰਲ਼ਣ ਨਾਲ ਵਾਤਾਵਰਨ ਪ੍ਰਦੂਸ਼ਣ ਹੋਣਾ ਸ਼ੁਰੂ ਹੋ ਗਿਆ ਸੀ ਜੋ ਦੁਸਹਿਰੇ ਮੌਕੇ ਚੱਲੇ ਪਟਾਕਿਆ ਕਾਰਨ ਹੋਰ ਵਧੇਰੇ ਪ੍ਰਦੂਸ਼ਿਤ ਹੋ ਗਿਆ। ਅੰਕੜਿਆ ਮੁਤਾਬਕ 1 ਅਕਤੂਬਰ ਤੋਂ ਲੈ ਕੇ 9 ਅਕਤੂਬਰ ਤਕ ਪੰਜਾਬ ਦੇ ਪ੍ਰਮੁੱਖ 6 ਸ਼ਹਿਰਾਂ ਜਿਨ੍ਹਾਂ ’ਚ ਅੰਮ੍ਰਿਤਸਰ, ਲੁਧਿਆਣਾ, ਮੰਡੀ ਗੋਬਿੰਦਗੜ੍ਹ, ਪਟਿਆਲਾ, ਜਲੰਧਰ ਤੇ ਖੰਨਾ ਸ਼ਾਮਲ ਹਨ, ਦੀ ਹਵਾ ਦਾ ਗੁਣਵੱਤਾ ਪੱਧਰ ਜੋ ਕਿ ਆਮ ਵਰਗਾ ਸੀ, ਹੌਲੀ-ਹੌਲੀ ਵਧ ਕੇ 100 ਤੋਂ ਟੱਪ ਗਿਆ ਅਤੇ ਕੁਝ ਦਿਨਾਂ ਦੌਰਾਨ ਕਈ ਸ਼ਹਿਰਾਂ ’ਚ ਡੇਢ ਤੋਂ ਵੀ ਵੱਧ ਗਿਆ ਜੋ ਕਿ ਸਿਹਤ ਲਈ ਹਾਨੀਕਾਰਕ ਮੰਨਿਆ ਜਾਂਦਾ ਹੈ। 24 ਅਕਤੂਬਰ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਟਨਾਂ ਦੇ ਹਿਸਾਬ ਨਾਲ ਪਟਾਕੇ ਚੱਲਣਗੇ, ਜਿਸ ਨਾਲ ਹਵਾ ਦਾ ਪ੍ਰਦੂਸ਼ਣ ਹੋਰ ਵੀ ਵੱਧਣ ਦੀ ਸੰਭਾਵਨਾ ਹੈ।

19 ਨੂੰ ਅਤਿ-ਖ਼ਤਰਨਾਕ ਪੱਧਰ ’ਤੇ ਰਿਹਾ ਲੁਧਿਆਣਾ ’ਚ ਏਕਿਉਆਈ

ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆ ਮੁਤਾਬਕ 19 ਅਕਤੂਬਰ ਨੂੰ ਮਹਾਨਗਰ ਲੁਧਿਆਣਾ ਸਭ ਤੋਂ ਵਧੇਰੇ ਪ੍ਰਦੂਸ਼ਿਤ ਰਿਹਾ। ਇਸ ਦਿਨ ਲੁਧਿਆਣਾ ਦਾ ਏਕਿਉਆਈ 198 ਰਿਹਾ ਜੋ ਕਿ ਅਤਿ-ਖਤਰਨਾਕ ਮੰਨਿਆ ਜਾਂਦਾ ਹੈ।

ਛਾਤੀ ਰੋਗਾਂ ਦੇ ਮਾਹਰ ਡਾ. ਰਾਜੀਵ ਸ਼ਰਮਾ ਕਹਿੰਦੇ ਹਨ ਕਿ ਪਰਾਲੀ ਦੀ ਅੱਗ ਦੇ ਧੂੰਏਂ ’ਚ ਕਾਰਬਨ ਮੋਨੋ ਆਕਸਾਈਡ, ਓਜ਼ੋਨ, ਪੀਐੱਮ 2.5 ਤੇ ਪੀਐੱਮ 10 ਵੱਡੀ ਮਾਤਰਾ ’ਚ ਹੋਣ ਕਾਰਨ ਸਾਹ ਲੈਣਾ ਔਖਾ ਹੋ ਜਾਂਦਾ ਹੈ। ਇਨ੍ਹੀਂ ਦਿਨੀਂ ਹਵਾ ਦਾ ਪ੍ਰਦੂਸ਼ਣ ਹਾਨੀਕਾਰਕ ਪੱਧਰ ’ਤੇ ਪੁੱਜ ਚੁੱਕਾ ਹੈ, ਜੋ ਕਿ ਫੇਫੜਿਆ ਤੇ ਅੱਖਾਂ ਲਈ ਬਹੁਤ ਹੀ ਹਾਨੀਕਾਰਕ ਹੈ। ਇਸ ਲਈ ਦਮੇ, ਛਾਤੀ ਰੋਗ, ਖਾਂਸੀ ਤੇ ਐਲਰਜੀ ਦੇ ਮਰੀਜ਼ਾਂ ਨੂੰ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜੇਕਰ ਐਮਰਜੈਂਸੀ ਬਾਹਰ ਨਿਕਲਣਾ ਹੀ ਪੈਂਦਾ ਹੈ ਤਾਂ ਮਾਸਕ ਜ਼ਰੂਰ ਪਾਉਣਾ ਚਾਹੀਦਾ ਹੈ ਅਤੇ ਇਨਹੇਲਰ ਵੀ ਕੋਲ ਰੱਖਣਾ ਚਾਹੀਦਾ ਹੈ ਤਾਂ ਜੋ ਰਸਤੇ ’ਚ ਸਾਹ ਦੀ ਦਿੱਕਤ ਆਉਣ ’ਤੇ ਉਸ ਦੀ ਵਰਤੋਂ ਕੀਤੀ ਜਾ ਸਕੇ।

ਵਾਤਾਵਰਨ ਦੀ ਸ਼ੁੱਧਤਾ ਲਈ ਮਨਾਓ ਗਰੀਨ ਦੀਵਾਲੀ

ਵਾਤਾਵਰਨ ਪੇ੍ਰਮੀ ਤੇ ਸਮਾਜ ਸੇਵੀ ਸੰਸਥਾ ਐਜੂਯੂਥ ਫਾਊਂਡੇਸ਼ਨ ਦੇ ਪ੍ਰਧਾਨ ਪ੍ਰੋ. ਕੰਵਰਸਰਤਾਜ ਸਿੰਘ ਦਾ ਕਹਿਣਾ ਹੈ ਕਿ ਪਟਾਕਿਆ ਕਾਰਨ ਪਹਿਲਾਂ ਹੀ ਪ੍ਰਦੂਸ਼ਿਤ ਹੋ ਚੁੱਕਾ ਵਾਤਾਵਰਨ ਹੋਰ ਗੰਧਲਾ ਹੋ ਜਾਂਦਾ ਹੈ। ਇਸ ਲਈ ਸਾਨੂੰ ਸਾਰਿਆ ਨੂੰ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤੇ ਬੱਚਿਆ ਨੂੰ ਪੌਦੇ ਲਾਉਣ ਲਈ ਪੇ੍ਰਰਿਤ ਕਰਨਾ ਚਾਹੀਦਾ ਹੈ। ਵਾਤਾਵਰਨ ਰਹਿਤ ਪਟਾਕੇ ਹੀ ਚਲਾਉਣੇ ਚਾਹੀਦੇ ਹਨ। ਉਨ੍ਹਾਂ ਜ਼ਮੀਨ ਕਿਸਾਨ ਦੀ ਮਾਂ ਹੁੰਦੀ ਹੈ, ਇਸ ਲਈ ਧਰਤੀ ਮਾਤਾ ਦੀ ਉਪਜਾਊ ਸ਼ਕਤੀ ਬਚਾਉਣ ਤੇ ਵਾਤਾਵਰਨ ਸ਼ੁੱਧ ਰੱਖਣ ਲਈ ਖੇਤਾਂ ’ਚ ਅੱਗ ਲਾਉਣ ਤੋਂ ਗੁਰੇਜ਼ ਕਰਨ।

ਖੇਤੀਬਾੜੀ ਅਫਸਰ ਡਾ. ਨਰੇਸ਼ ਗੁਲਾਟੀ ਦਾ ਕਹਿਣਾ ਹੈ ਕਿ ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਪਰਾਲੀ ਦੀ ਅੱਗ ਦੇ ਮਾਮਲੇ ਘਟ ਆ ਰਹੇ ਹਨ ਪਰ ਫਿਰ ਕੁਝ ਕਿਸਾਨਾਂ ਵੱਲੋਂ ਖੇਤਾਂ ’ਚ ਅੱਗ ਲਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਉਥੇ ਹੀ ਹਵਾ ਦਾ ਪ੍ਰਦੂਸ਼ਣ ਵੀ ਵਧਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੈਮੀਨਾਰ ਕਰਵਾਉਣ ਤੋਂ ਇਲਾਵਾ ਜਾਗਰੂਕਤਾ ਰੈਲੀਆ ਕੱਢੀਆ ਜਾ ਰਹੀਆ ਹਨ ਅਤੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀਆ ਵੀਡੀਓ ਸੋਸ਼ਲ ਮੀਡੀਆ ’ਤੇ ਪਾਈਆ ਜਾ ਰਹੀਆ ਹਨ।

ਦਿੱਲੀ ਦੀ ਹਵਾ ਹੋਰ ਵਧੇਰੇ ਜ਼ਹਿਰੀ

ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆ ਮੁਤਾਬਕ ਦੇਸ਼ ਦੀ ਰਾਜਧਾਨੀ ਦਿੱਲੀ ਦੀ ਹਵਾ ਹੋਰ ਵੀ ਵਧੇਰੇ ਜ਼ਹਿਰੀ ਹੋ ਗਈ ਹੈ। ਅੰਕੜਿਆ ਮੁਤਾਬਕ ਦਿੱਲੀ ’ਚ 14 ਤੋਂ ਲੈ ਕੇ 21 ਅਕਤੂਬਰ ਤਕ ਏਕਿਉਆਈ (ਹਵਾ ਗੁਣਵੱਤਾ ਪੱਧਰ) 154, 186, 232, 237, 241, 228, 232 ਤੇ 262 ਰਿਹਾ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਵਧਣ ਲੱਗੀ ਠੰਢ, ਮੋਗਾ ਰਿਹਾ ਸਭ ਤੋਂ ਠੰਢਾ ; ਦੀਵਾਲੀ ਤੋਂ ਬਾਅਦ ਤਾਪਮਾਨ ‘ਚ ਆਵੇਗੀ ਹੋਰ ਗਿਰਾਵਟ

Read Next

ਗੈਂਗਸਟਰ ਮਟਰੂ ਫਿਲੌਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਵੱਡੀ ਮਾਤਰਾ ‘ਚ ਹਥਿਆਰਾਂ ਦੀ ਖੇਪ ਬਰਾਮਦ