Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਗੈਂਗਸਟਰ ਮਟਰੂ ਫਿਲੌਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਵੱਡੀ ਮਾਤਰਾ ‘ਚ ਹਥਿਆਰਾਂ ਦੀ ਖੇਪ ਬਰਾਮਦ

ਫਿਲੌਰ : ਜ਼ਿਲ੍ਹਾ ਦਿਹਾਤੀ ਪੁਲਿਸ ਨੇ ਗੈਂਗਵਾਰ ’ਚ ਵਰਤਣ ਲਈ ਲਿਆਂਦੇ ਗਏ ਹਥਿਆਰਾਂ ਸਮੇਤ ਗੈਂਗਸਟਰ ਸੁਖਜਿੰਦਰ ਬਾਬਾ ਗਿਰੋਹ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਗੈਂਗਸਟਰ ਦੀ ਪਛਾਣ ਲਖਵਿੰਦਰ ਸਿੰਘ ਉਰਫ ਮਟਰੂ ਵਾਸੀ ਹੀਓਵਾਲ ਹੀਮਾ ਥਾਣਾ ਸਦਰ ਬੰਗਾ ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋਂ ਇਕ ਬੈਰਲ 12 ਬੋਰ ਗੰਨ ਸਮੇਤ 40 ਰੌਂਦ, ਇਕ 12 ਬੋਰ ਡਬਲ ਬੈਰਲ ਗੰਨ ਸਮੇਤ 15 ਰੌਂਦ, ਇਕ ਪਿਸਤੌਲ 45 ਬੋਰ ਅਤੇ 3 ਮੈਗਜ਼ੀਨ ਬਰਾਮਦ ਕੀਤੇ ਹਨ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਐੱਸਪੀ ਸਰਬਜੀਤ ਸਿੰਘ ਬਾਹੀਆ ਤੇ ਡੀਐੱਸਪੀ ਫਿਲੌਰ ਜਤਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਫਿਲੌਰ ਸੁਰਿੰਦਰ ਕੁਮਾਰ ਨੂੰ ਸੂਚਨਾ ਮਿਲੀ ਸੀ ਕਿ ਸੁਖਜਿੰਦਰ ਬਾਬਾ ਗਰੁੱਪ ਦਾ ਗੈਂਗਸਟਰ ਲਖਵਿੰਦਰ ਸਿੰਘ ਗੈਂਗਵਾਰ ਲਈ ਹਥਿਆਰ ਲੈ ਕੇ ਆ ਰਿਹਾ ਹੈ। ਉਨ੍ਹਾਂ ਨਾਕੇਬੰਦੀ ਕਰਕੇ ਉਸ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਗੈਂਗਸਟਰ ਲਖਵਿੰਦਰ ਨੇ ਦੱਸਿਆ ਕਿ ਸੁਖਜਿੰਦਰ ਬਾਬਾ ਗੈਂਗ ਦੀ ਖੱਤਰੀ ਗਰੁੱਪ ਨਾਲ ਪੁਰਾਣੀ ਦੁਸ਼ਮਣੀ ਹੈ। ਦੋਵਾਂ ਵਿਚਾਲੇ ਹੋਈਆਂ ਗੈਂਗਵਾਰ ਦੇ 2013, 2014 ਅਤੇ 2015 ’ਚ ਥਾਣਾ ਸਿਟੀ ਬੰਗਾ ਵਿਚ ਮਾਮਲੇ ਦਰਜ ਹਨ। ਲਖਵਿੰਦਰ ਸਿੰਘ ਖ਼ਿਲਾਫ਼ 2016 ’ਚ ਪਿੰਡ ਖਟਕੜ ਕਲਾਂ ’ਚ ਲੜਾਈ ਤੇ ਨੰਗਲ ਵਿਚ ਡਾਕੇ ਦਾ ਪਰਚਾ ਦਰਜ ਹੈ ਜਿਸ ਕਾਰਨ ਉਹ ਕੁਝ ਮਹੀਨਿਆਂ ਲਈ ਹੁਸ਼ਿਆਰਪੁਰ ਜੇਲ੍ਹ ’ਚ ਬੰਦ ਰਿਹਾ ਅਤੇ ਜੇਲ੍ਹ ’ਚੋਂ ਬਾਹਰ ਆਉਣ ’ਤੇ 2020 ਵਿਚ ਫਿਰ ਲੜਾਈ ਦਾ ਕੇਸ ਥਾਣਾ ਸਿਟੀ ਨਵਾਂਸ਼ਹਿਰ ਵਿਚ ਦਰਜ ਹੋਇਆ। 2021 ਵਿਚ ਖੱਤਰੀ ਗਰੁਪ ਵੱਲੋਂ ਉਸ ਦੇ ਘਰ ’ਤੇ ਹਮਲਾ ਕਰ ਦਿੱਤਾ ਗਿਆ, ਜਿਸ ਵਿਚ ਲਖਵਿੰਦਰ ਨੇ ਖੱਤਰੀ ਗੁਰੱਪ ਦੇ ਸੁਰਜੀਤ ਸਿੰਘ ਕੂਨਰ ਦੇ ਗੋਲ਼ੀ ਮਾਰ ਦਿੱਤੀ ਸੀ। ਇਸੇ ਰੰਜਿਸ਼ ਤਹਿਤ ਖੱਤਰੀ ਗਰੁੱਪ ਵੱਲੋ ਲਖਵਿੰਦਰ ਸਿੰਘ ਉਰਫ ਮਟਰੂ ਦੇ ਸਾਥੀ ਮੱਖਣ ਕੰਗ ਦੀ ਪਿੰਡ ਕੰਗ ਨਜ਼ਦੀਕ ਪੈਟਰੋਲ ਪੰਪ ’ਤੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਹੱਤਿਆ ਦਾ ਬਦਲਾ ਲੈਣ ਲਈ ਲਖਵਿੰਦਰ ਨੇ ਯੂਪੀ ਤੋਂ ਵੱਡੀ ਮਾਤਰਾ ਵਿਚ ਅਸਲਾ ਮੰਗਵਾਇਆ। ਇਸ ਅਰਸੇ ਦੌਰਾਨ ਉਹ ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਹਰਿਆਣਾ ਦੇ ਪਿੰਡਾਂ ਵਿਚ ਲੁਕ-ਛਿਪ ਕੇ ਰਹਿੰਦਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਮਟਰੂ ਹਥਿਆਰ ਲੈ ਕੇ ਜ਼ਿਲ੍ਹੇ ’ਚ ਦਾਖ਼ਲ ਹੋਇਆ ਪਰ ਪੁਲਿਸ ਨੂੰ ਮੌਕੇ ’ਤੇ ਪਤਾ ਲੱਗਣ ਕਾਰਨ ਉਸ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਲਖਵਿੰਦਰ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਜ਼ਹਿਰੀ ਹੋਈ ਪੰਜਾਬ ਦੀ ਹਵਾ, 7 ਦਿਨਾਂ ’ਚ ਹੇਠਾਂ ਡਿੱਗਾ ਗੁਣਵੱਤਾ ਦਾ ਪੱਧਰ

Read Next

ਸੜਕ ਹਾਦਸੇ ‘ਚ ਦਾਦਾ-ਪੋਤੀ ਦੀ ਮੌਤ, ਕਾਰ ਚਾਲਕ ਨਾਮਜ਼ਦ