Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਪੁੱਤਰ ਦੀ ਖ਼ਾਹਿਸ਼ ’ਚ ਪਿਤਾ ਨੇ 4 ਮਹੀਨੇ ਦੀ ਧੀ ਦਾ ਆਪਣੇ ਹੱਥੀਂ ਗਲਾ ਦਬਾ ਕੇ ਕੀਤਾ ਕਤਲ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਜਲੰਧਰ : ਲੁਧਿਆਣਾ ਦੇ ਪਿੰਡ ਬੋਹਡ਼ਾ ’ਚ ਰਹਿਣ ਵਾਲੇ ਪਿਓ ਨੇ ਪੁੱਤਰ ਦੀ ਖਾਹਿਸ਼ ’ਚ 4 ਮਹੀਨੇ ਦੀ ਧੀ ਨੂੰ ਗਲ਼ਾ ਘੁੱਟ ਕੇ ਮਾਰ ਦਿੱਤਾ। ਜਲੰਧਰ ਦੀ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਪਿੰਡ ਬੋਹਡ਼ਾ ਵਾਸੀ ਅਰਜੁਨ ਦੇ ਰੂਪ ਵਿਚ ਹੋਈ ਹੈ। ਥਾਣਾ ਸਦਰ ਦੇ ਇੰਚਾਰਜ ਅਜੇ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫੋਲਡ਼ੀਵਾਲ ਪਿੰਡ ਵਿਚੋਂ ਇਕ ਚਾਰ ਮਹੀਨੇ ਦੀ ਬੱਚੀ ਮ੍ਰਿਤਕ ਹਾਲਤ ਵਿਚ ਮਿਲੀ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਸੀ। ਜਾਂਚ ’ਚ ਇਹ ਗੱਲ ਸਾਹਮਣੇ ਆਈ ਕਿ ਬੱਚੀ ਦਾ ਨਾਂ ਵਰਸ਼ਾ ਹੈ ਅਤੇ ਉਹ ਲੁਧਿਆਣਾ ਦੇ ਪਿੰਡ ਬੋਹਡ਼ਾ ਵਿਚ ਰਹਿਣ ਵਾਲੀ ਬਿਜਲੀ ਨਾਮਕ ਔਰਤ ਦੀ ਧੀ ਹੈ। ਬਿਜਲੀ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਸ ਦਾ ਪਤੀ ਅਰਜੁਨ ਦਿਹਾਡ਼ੀਦਾਰ ਹੈ ਅਤੇ ਪੁੱਤਰ ਦੀ ਇੱਛਾ ਰੱਖਦਾ ਸੀ। ਧੀ ਹੋਣ ’ਤੇ ਉਹ ਉਸ ਨੂੰ ਮਾਰਨ ਲੱਗਾ। ਉਸ ਨੂੰ ਉਸ ਦੀ ਚਾਰ ਮਹੀਨੇ ਦੀ ਧੀ ਸਮੇਤ ਘਰੋਂ ਕੱਢ ਦਿੱਤਾ ਪਰ ਲੋਕਾਂ ਨੇ ਸਮਝਾ-ਬੁਝਾ ਕੇ ਉਨ੍ਹਾਂ ਨੂੰ ਵਾਪਸ ਘਰ ਭੇਜ ਦਿੱਤਾ। ਉਸ ਨੇ ਦੋਸ਼ ਲਾਇਆ ਕਿ ਅਰਜੁਨ ਨੇ ਉਸ ਦੀ ਧੀ ਨੂੰ ਘਰੋਂ ਲਿਜਾ ਕੇ ਜਲੰਧਰ ਦੇ ਫੋਲਡ਼ੀਵਾਲ ਪਿੰਡ ਲਿਜਾ ਕੇ ਗਲ਼ਾ ਘੁੱਟ ਕੇ ਮਾਰ ਦਿੱਤਾ। ਪੁਲਿਸ ਨੇ ਅਰਜੁਨ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਉਪ-ਰਾਸ਼ਟਰਪਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਮੰਗ ਪੱਤਰ

Read Next

ਜਲੰਧਰ ਦੇ ਸਰਕਾਰੀ ਵਿਭਾਗਾਂ ’ਚ ਸ਼ੁਰੂ ਹੋਇਆ ਕੰਮਕਾਜ, 31 ਅਕਤੂਬਰ ਨੂੰ ਸੂਬਾ ਪੱਧਰੀ ਮੀਟਿੰਗ ’ਚ ਤਿਆਰ ਹੋਵੇਗੀ ਅਗਲੀ ਰਣਨੀਤੀ