Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਜਲੰਧਰ ਦੇ ਸਰਕਾਰੀ ਵਿਭਾਗਾਂ ’ਚ ਸ਼ੁਰੂ ਹੋਇਆ ਕੰਮਕਾਜ, 31 ਅਕਤੂਬਰ ਨੂੰ ਸੂਬਾ ਪੱਧਰੀ ਮੀਟਿੰਗ ’ਚ ਤਿਆਰ ਹੋਵੇਗੀ ਅਗਲੀ ਰਣਨੀਤੀ

ਜਲੰਧਰ : ਸਰਕਾਰੀ ਵਿਭਾਗਾਂ ਦੇ ਦਫ਼ਤਰਾਂ ਵਿਚ ਤਾਇਨਾਤ ਮੁਲਾਜ਼ਮਾਂ ਦੀ ਹੜਤਾਲ ਨੂੰ ਫਿਲਹਾਲ ਵਿਰਾਮ ਲੱਗ ਗਿਆ ਹੈ। ਅੱਜ ਵਿਭਾਗਾਂ ਵਿਚ ਕੰਮਕਾਜ ਆਮ ਵਾਂਗ ਸ਼ੁਰੂ ਹੋਇਆ। ਹਾਲਾਂਕਿ 29 ਅਕਤੂਬਰ ਨੂੰ ਸ਼ਿਮਲਾ ’ਚ ਹੋਣ ਵਾਲੀ ‘ਪੋਲ ਖੋਲ੍ਹ ਰੈਲੀ’ ਦਾ ਫੈਸਲਾ ਫਿਲਹਾਲ ਵਾਪਸ ਨਹੀਂ ਲਿਆ ਗਿਆ। 31 ਅਕਤੂਬਰ ਨੂੰ ਮੁਲਾਜ਼ਮਾਂ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਰੋਸ ਪ੍ਰਗਟ ਕਰਨ ਲਈ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।

ਪਿਛਲੇ ਕਈ ਦਿਨਾਂ ਤੋਂ ਹੜਤਾਲ ’ਤੇ ਸਨ ਕਰਮਚਾਰੀ

ਜ਼ਿਕਰਯੋਗ ਹੈ ਕਿ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਡੀਏ ਦੀ ਰਾਸ਼ੀ ਵਿਚ ਵਾਧਾ ਅਤੇ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਹੜਤਾਲ ’ਤੇ ਸਨ। ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਪਹਿਲਾਂ 10 ਤੋਂ 15, ਫਿਰ 19 ਤੋਂ 19 ਅਤੇ ਉਸ ਤੋਂ ਬਾਅਦ 26 ਅਕਤੂਬਰ ਤਕ ਕਲਮ ਛੋੜ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ। ਹਾਲਾਂਕਿ ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਮੰਨ ਲਈਆਂ ਸਨ ਪਰ ਸਰਕਾਰੀ ਕਰਮਚਾਰੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੀ ਕੋਈ ਫੈਸਲਾ ਲੈਣ ’ਤੇ ਅੜੇ ਹੋਏ ਹਨ।

ਸਰਕਾਰ ਵਿਰੁੱਧ ਪੋਲ ਖੋਲ੍ਹ ਰੈਲੀ ਕਰਨ ਦਾ ਫ਼ੈਸਲਾ ਪੱਕਾ

ਇਸ ਸਬੰਧੀ ਸਾਂਝੀ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਅਤੇ ਜਨਰਲ ਸਕੱਤਰ ਤੇਜਿੰਦਰ ਸਿੰਘ ਦਾ ਕਹਿਣਾ ਹੈ ਕਿ ਬੁੱਧਵਾਰ ਤੋਂ ਆਮ ਵਾਂਗ ਕੰਮਕਾਜ ਸ਼ੁਰੂ ਕਰ ਦਿੱਤਾ ਜਾਵੇਗਾ। ਉੱਥੇ ਹੀ 29 ਅਕਤੂਬਰ ਨੂੰ ਸ਼ਿਮਲਾ ਵਿਚ ਸਰਕਾਰ ਖਿਲਾਫ ਪੋਲ ਖੋਲ੍ਹ ਰੈਲੀ ਦਾ ਫੈਸਲਾ ਅਟੱਲ ਹੈ। ਹੜਤਾਲ ਖਤਮ ਹੋਣ ਤੋਂ ਬਾਅਦ ਟਰਾਂਸਪੋਰਟ ਵਿਭਾਗ ਤੋਂ ਲੈ ਕੇ ਸੇਵਾ ਕੇਂਦਰ ਅਤੇ ਤਹਿਸੀਲ ਤਕ ਦੇ ਹਰ ਤਰ੍ਹਾਂ ਦੇ ਸਰਕਾਰੀ ਦਫਤਰਾਂ ਵਿਚ ਕੰਮਕਾਜ ਸ਼ੁਰੂ ਹੋ ਗਿਆ ਹੈ। ਦਫਤਰ ਵਿਚ ਕੰਮ ਕਰਾਉਣ ਲਈ ਲੋਕ ਆ ਰਹੇ ਹਨ।

Vinkmag ad
Share Our Daily Posts

News Desk

Read Previous

ਪੁੱਤਰ ਦੀ ਖ਼ਾਹਿਸ਼ ’ਚ ਪਿਤਾ ਨੇ 4 ਮਹੀਨੇ ਦੀ ਧੀ ਦਾ ਆਪਣੇ ਹੱਥੀਂ ਗਲਾ ਦਬਾ ਕੇ ਕੀਤਾ ਕਤਲ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

Read Next

ਲੁਧਿਆਣਾ ‘ਚ 500 ਰੁਪਏ ਲਈ ਨੌਜਵਾਨ ਦਾ ਕਤਲ ਕਰਨ ਵਾਲਾ ਦੋਸ਼ੀ ਗ੍ਰਿਫਤਾਰ, ਜੂਆ ਖੇਡਦੇ ਸਮੇਂ ਹੋਈ ਸੀ ਲੜਾਈ