Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਪਤੀ ਦੀ ਗੰਭੀਰ ਬਿਮਾਰੀ ਲੁਕਾ ਕੇ ਲੜਕੀ ਦਾ ਕੀਤਾ ਵਿਆਹ, ਕੁਝ ਸਮੇਂ ਬਾਅਦ ਨੌਜਵਾਨ ਦੀ ਹੋਈ ਮੌਤ, ਮੁਕੱਦਮਾ ਦਰਜ

ਲੁਧਿਆਣਾ : ਗੰਭੀਰ ਬਿਮਾਰੀ ਦੇ ਚਲਦਿਆਂ ਉਮਰ ਘੱਟ ਹੋਣ ਦਾ ਪਤਾ ਹੋਣ ਦੇ ਬਾਵਜੂਦ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਲੜਕੀ ਨੂੰ ਬਿਨਾਂ ਦੱਸਿਆਂ ਉਸ ਦਾ ਵਿਆਹ ਨੌਜਵਾਨ ਨਾਲ ਕਰਵਾ ਦਿੱਤਾ।ਵਿਆਹੁਤਾ ਨੇ ਦੋਸ਼ ਲਗਾਏ ਕਿ ਮੁਲਜ਼ਮ ਵਿਆਹ ਤੋਂ ਬਾਅਦ ਉਸ ਨੂੰ ਤੰਗ ਪਰੇਸ਼ਾਨ ਕਰਨ ਲੱਗ ਪਏ ਅਤੇ ਇਸੇ ਦੌਰਾਨ ਉਸ ਦੇ ਬਿਮਾਰ ਪਤੀ ਦੀ ਮੌਤ ਹੋ ਗਈ । ਇਸ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਭਾਈ ਰਣਧੀਰ ਸਿੰਘ ਨਗਰ ਦੀ ਰਹਿਣ ਵਾਲੀ ਨਵਲੀਨ ਕੌਰ ਦੇ ਬਿਆਨ ਉੱਪਰ ਸਿਵਲ ਲਾਈਨਜ਼ ਦੇ ਵਾਸੀ ਬਲਵਿੰਦਰ ਸਿੰਘ, ਇੰਦਰਪ੍ਰੀਤ ਕੌਰ ਅਤੇ ਐਨਕੇ ਅਰੋੜਾ ਖ਼ਿਲਾਫ਼ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਧੋਖਾਧੜੀ ਦੀਆਂ ਧਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ । ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਨਵਲੀਨ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਤੇਗਜੀਤ ਸਿੰਘ ਦਿਲ ਦੀ ਬਿਮਾਰੀ ਤੋਂ ਪੀਡ਼ਤ ਸੀ। ਉਸ ਦੇ ਹਾਰਟ ਦੀ ਬਾਈਪਾਸ ਸਰਜਰੀ ਵੀ ਹੋ ਚੁੱਕੀ ਸੀ । ਵਿਆਹੁਤਾ ਨੇ ਦੱਸਿਆ ਕਿ ਨੌਜਵਾਨ ਦੇ ਪਰਿਵਾਰਕ ਮੈਂਬਰ ਇਸ ਗੱਲ ਤੋਂ ਜਾਣੂ ਸਨ ਕਿ ਤੇਗਜੀਤ ਸਿੰਘ ਦੀ ਉਮਰ ਬਹੁਤ ਘੱਟ ਹੈ । ਸਾਰਾ ਕੁਝ ਪਤਾ ਹੋਣ ਦੇ ਬਾਵਜੂਦ ਤੇਗਜੀਤ ਦੇ ਪਰਿਵਾਰਕ ਮੈਂਬਰਾਂ ਨੇ ਨਵਲੀਨ ਨੂੰ ਬਿਨਾਂ ਦੱਸਿਆਂ ਸਾਲ 2018 ਵਿੱਚ ਉਸ ਦਾ ਵਿਆਹ ਤੇਗਜੀਤ ਨਾਲ ਕਰਵਾ ਦਿੱਤਾ । ਵਿਆਹ ਤੋਂ ਬਾਅਦ ਲੜਕੀ ਦਾ ਸਹੁਰਾ ਪਰਿਵਾਰ ਉਸਨੂੰ ਤੰਗ ਪਰੇਸ਼ਾਨ ਕਰਨ ਲੱਗ ਪਿਆ, ਇਸੇ ਦੌਰਾਨ ਨਵਲੀਨ ਕੌਰ ਦੇ ਪਤੀ ਤੇਗਜੀਤ ਸਿੰਘ ਦੀ ਬਿਮਾਰੀ ਕਾਰਨ ਮੌਤ ਹੋ ਗਈ । 27 ਅਗਸਤ 2020 ਨੂੰ ਨਵਲੀਨ ਕੌਰ ਨੇ ਸ਼ਿਕਾਇਤ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਦਿੱਤੀ । 2 ਸਾਲ ਤੋਂ ਵੱਧ ਸਮੇਂ ਤਕ ਚੱਲੀ ਪਡ਼ਤਾਲ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਬਲਵਿੰਦਰ ਸਿੰਘ, ਇੰਦਰਪ੍ਰੀਤ ਕੌਰ ਅਤੇ ਐਨਕੇ ਅਰੋੜਾ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ ।ਜਾਂਚ ਅਧਿਕਾਰੀ ਸੁਦਰਸ਼ਨ ਕੁਮਾਰ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

Vinkmag ad
Share Our Daily Posts

News Desk

Read Previous

ਭਾਰਤੀ ਜਲ ਸੈਨਾ ਨੇ ਜਿੱਤਿਆ ਪਹਿਲਾ ਮੈਚ, ਸਿੰਗਲਾਨ ਟੀਮ ਨੂੰ 4-3 ਨਾਲ ਦਿੱਤੀ ਕਰਾਰੀ ਹਾਰ

Read Next

ਮੁੰਬਈ ਏਅਰਪੋਰਟ ‘ਤੇ ਦੁਬਈ ਤੋਂ ਆ ਰਹੀਆਂ 2 ਭਾਰਤੀ ਮਹਿਲਾ ਯਾਤਰੀਆਂ ਤੋਂ 2.65 ਕਿੱਲੋ ਸੋਨਾ 1.39 ਕਰੋੜ ਰੁਪਏ ਦਾ ਮੋਮ ਦੇ ਰੂਪ ਵਿਚ ਬਰਾਮਦ ਕੀਤਾ