Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਸਹਿਕਾਰੀ ਬੈਂਕ ਨਾਲ 9 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਵਿਅਕਤੀ ਨੂੰ ਪੰਜਾਬ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਜਗਜੀਤ ਸਿੰਘ ਵਾਸੀ ਪਿੰਡ ਧੂਲਕਾ, ਜ਼ਿਲ੍ਹਾ ਅੰਮ੍ਰਿਤਸਰ ਨੂੰ ਬੈਂਕ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਕੇਂਦਰੀ ਸਹਿਕਾਰੀ ਬੈਂਕ ਤਰਸਿੱਕਾ ਵਿੱਚ 9,75,771 ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੇ ਬੈਂਕ ਮੈਨੇਜਰ ਰਾਕੇਸ਼ ਕੁਮਾਰ, ਕੈਸ਼ੀਅਰ ਰਾਮ ਕਿਸ਼ੋਰ ਅਤੇ ਸਕੱਤਰ ਕੁਲਵੰਤ ਸਿੰਘ ਨਾਲ ਮਿਲੀਭੁਗਤ ਕਰਕੇ ਉਕਤ ਰਕਮ ਉਸ ਦੇ ਹੋਰ ਬੈਂਕਾਂ ਵਿਚਲੇ ਨਿੱਜੀ ਖਾਤਿਆਂ ਵਿੱਚ ਤਬਦੀਲ ਕਰਨ ਉਪਰੰਤ ਕਢਵਾ ਲਈ ਜਦਕਿ ਸਹਿਕਾਰੀ ਬੈਂਕ ਕਿਸਾਨ ਕ੍ਰੈਡਿਟ ਕਾਰਡ ਦੇ ਆਫ-ਲਾਈਨ ਖਾਤੇ ਤੋਂ ਅਜਿਹੀ ਰਕਮ ਦੂਜੇ ਬੈਂਕਾਂ ਦੇ ਖਾਤਿਆਂ ਵਿੱਚ ਤਬਦੀਲ ਨਹੀਂ ਕਰ ਸਕਦਾ।

ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਪਰੋਕਤ ਮੁਲਜਮ ਬੈਂਕ ਅਧਿਕਾਰੀਆਂ ਨੇ ਦੋਸ਼ੀ ਜਗਜੀਤ ਸਿੰਘ ਨਾਲ ਮਿਲੀਭੁਗਤ ਕਰਕੇ 51,94,900 ਰੁਪਏ ਗਹਿਰੀ ਮੰਡੀ, ਅੰਮ੍ਰਿਤਸਰ ਜ਼ਿਲ੍ਹੇ ਦੇ ਹੋਰ ਬੈਂਕਾਂ ਵਿੱਚ ਟਰਾਂਸਫਰ ਕੀਤੇ ਸਨ।

ਇਸ ਮਾਮਲੇ ਵਿੱਚ ਸੱਤ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਨੇ ਉਪਰੋਕਤ ਬੈਂਕ ਵਿੱਚ 24 ਕਰੋੜ ਰੁਪਏ ਦੀ ਅਜਿਹੀ ਧੋਖਾਧੜੀ ਕੀਤੀ ਹੈ। ਇਸ ਸਬੰਧੀ ਆਈਪੀਸੀ ਦੀ ਧਾਰਾ 420, 409, 419, 465, 467, 468, 471, 477-ਏ, 120-ਬੀ, ਆਈ.ਟੀ. ਐਕਟ ਦੀ ਧਾਰਾ 43-ਏ, 43 (ਆਈ), 66, 66-ਡੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤੇ 13 ਤਹਿਤ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

Vinkmag ad
Share Our Daily Posts

News Desk

Read Previous

ਮੁੰਬਈ ਏਅਰਪੋਰਟ ‘ਤੇ ਦੁਬਈ ਤੋਂ ਆ ਰਹੀਆਂ 2 ਭਾਰਤੀ ਮਹਿਲਾ ਯਾਤਰੀਆਂ ਤੋਂ 2.65 ਕਿੱਲੋ ਸੋਨਾ 1.39 ਕਰੋੜ ਰੁਪਏ ਦਾ ਮੋਮ ਦੇ ਰੂਪ ਵਿਚ ਬਰਾਮਦ ਕੀਤਾ

Read Next

ਗੋਪਾਲ ਨਗਰ ਦੀਆਂ 15 ਨਾਜਾਇਜ਼ ਦੁਕਾਨਾਂ ‘ਤੇ ਚੱਲੀ ਡਿੱਚ, ਢਾਹ ਦਿੱਤੀ ਸ਼ਟਰਿੰਗ, ਮਾਲਕ ਨੇ ਕੀਤਾ ਹੰਗਾਮਾ