Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਗੋਪਾਲ ਨਗਰ ਦੀਆਂ 15 ਨਾਜਾਇਜ਼ ਦੁਕਾਨਾਂ ‘ਤੇ ਚੱਲੀ ਡਿੱਚ, ਢਾਹ ਦਿੱਤੀ ਸ਼ਟਰਿੰਗ, ਮਾਲਕ ਨੇ ਕੀਤਾ ਹੰਗਾਮਾ

ਜਲੰਧਰ : ਨਗਰ ਨਿਗਮ ਵੱਲੋਂ ਵੀਰਵਾਰ ਸ਼ਾਮ ਨੂੰ ਗੋਪਾਲ ਨਗਰ ਸਥਿਤ ਬੱਤਰਾ ਪੈਲੇਸ ਨੇੜੇ ਬਣ ਰਹੀਆਂ ਨਾਜਾਇਜ਼ ਦੁਕਾਨਾਂ ‘ਤੇ ਡਿੱਚ ਚਲਾ ਕੇ ਉਨ੍ਹਾਂ ਦੇ ਲੈਂਟਰ ਲਈ ਕੀਤੀ ਗਈ ਸ਼ਟਰਿੰਗ ਦਾ ਸਾਰਾ ਢਾਂਚਾ ਤੇ ਸਪੋਰਟਾਂ ਦੀ ਤੋੜ-ਭੰਨ ਕਰ ਦਿੱਤੀ। ਉਕਤ ਕਾਰਵਾਈ ਨਗਰ ਨਿਗਮ ਦੇ ਕਮਿਸ਼ਨਰ ਦਵਿੰਦਰ ਸਿੰਘ ਦੇ ਹੁਕਮਾਂ ਅਤੇ ਸੰਯੁਕਤ ਕਮਿਸ਼ਨਰ ਸ਼ਿਖਾ ਭਗਤ ਦੇ ਦਿਸ਼ਾ ਨਿਰਦੇਸ਼ਾਂ ‘ਤੇ ਏਟੀਪੀ ਸੁਖਦੇਵ ਵਸ਼ਿਸ਼ਟ ਨੇ ਪੁਲਿਸ ਫੋਰਸ ਦੀ ਸਹਾਇਤਾ ਨਾਲ ਕੀਤੀ। ਇਸ ਦੌਰਾਨ ਬੱਤਰਾ ਪੈਲੇਸ ਦੇ ਮਾਲਕ ਕਾਲਾ ਬੱਤਰਾ ਨੇ ਹੰਗਾਮਾ ਕੀਤਾ ਅਤੇ ਉਸ ਨੇ ਪੁਲਿਸ ਅਧਿਕਾਰੀ ਨਾਲ ਬਹਿਸ ਕੀਤੀ। ਨਗਰ ਨਿਗਮ ਨੇ ਉਕਤ ਨਾਜਾਇਜ਼ ਦੁਕਾਨਾਂ ਦੇ ਮਾਲਕ ਨੂੰ ਦੋ ਵਾਰ ਜਾ ਕੇ ਕੰਮ ਰੋਕਣ ਦੀ ਹਦਾਇਤ ਕੀਤੀ ਸੀ ਪਰ ਉਸ ਨੇ ਇਸ ਦੀ ਕੋਈ ਪਰਵਾਹ ਨਹੀਂ ਕੀਤੀ ਅਤੇ ਦੁਕਾਨਾਂ ਦੀ ਨਾਜਾਇਜ਼ ਉਸਾਰੀ ਦਾ ਕੰਮ ਜਾਰੀ ਰੱਖਿਆ। ਵੀਰਵਾਰ ਨੂੰ ਕੰਮ ਚਾਲੂ ਹੋਣ ਦੀ ਸ਼ਿਕਾਇਤ ਸੰਯੁਕਤ ਕਮਿਸ਼ਨਰ ਸ਼ਿਖਾ ਭਗਤ ਨੂੰ ਜਿਸ ਤਰ੍ਹਾਂ ਹੀ ਮਿਲੀ ਤਾਂ ਉਨ੍ਹਾਂ ਨੇ ਐੱਮਟੀਪੀ ਨੀਰਜ ਭੱਟੀ ਨੂੰ ਨਾਜਾਇਜ਼ ਉਸਾਰੀ ਢਾਹੁਣ ਦੀ ਹਦਾਇਤ ਕੀਤੀ ਤੇ ਇਸ ਦੌਰਾਨ ਕਮਿਸ਼ਨਰ ਤੋਂ ਵੀ ਮਨਜ਼ੂਰੀ ਪ੍ਰਰਾਪਤ ਕਰ ਲਈ। ਇਸ ਤੋਂ ਬਾਅਦ ਲਗਪਗ 5 ਵਜੇ ਬਿਲਡਿੰਗ ਬਰਾਂਚ ਦੀ ਟੀਮ ਪੁਲਿਸ ਫੋਰਸ ਦੇ ਪੁੱਜੀ ਅਤੇ ਉਸ ਨੇ ਉਥੇ ਡਿਚ ਮਸ਼ੀਨ ਚਲਵਾ ਦਿੱਤੀ। ਵਰਨਣਯੋਗ ਹੈ ਕਿ ਨਾਜਾਇਜ਼ ਉਸਾਰੀਆਂ ਨੂੰ ਲੈ ਕੇ ਨਿਗਮ ਨੇ ਵਿਸ਼ੇਸ਼ ਮੁਹਿੰਮ ਚਲਾ ਰੱਖੀ ਹੈ, ਜਿਸ ਦੇ ਅਧੀਨ ਗੋਪਾਲ ਨਗਰ ਵਿਖੇ ਉਕਤ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ, ਬੁੱਧਵਾਰ ਨੂੰ ਵੀ ਕੁਝ ਨਾਜਾਇਜ਼ ਉਸਾਰੀਆਂ ਕਰਨ ਵਾਲਿਆਂ ਨੂੰ ਨੋਟਿਸ ਵੀ ਜਾਰੀ ਕੀਤੇ ਸਨ ਪਰ ਉਨ੍ਹਾਂ ਦੇ ਅਜੇ ਤਕ ਜਵਾਬ ਨਹੀਂ ਆਏ।

Vinkmag ad
Share Our Daily Posts

News Desk

Read Previous

ਸਹਿਕਾਰੀ ਬੈਂਕ ਨਾਲ 9 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਵਿਅਕਤੀ ਨੂੰ ਪੰਜਾਬ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

Read Next

ਨਗਰ ਨਿਗਮ ਦੇ ਸਾਬਕਾ ਕਮਿਸ਼ਨਰ ਨੂੰ ਸੰਮਨ ਜਾਰੀ, ਵਿਕਾਸ ਕਾਰਜਾਂ ਦੌਰਾਨ ਦਰੱਖ਼ਤਾਂ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼