Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਨਗਰ ਨਿਗਮ ਦੇ ਸਾਬਕਾ ਕਮਿਸ਼ਨਰ ਨੂੰ ਸੰਮਨ ਜਾਰੀ, ਵਿਕਾਸ ਕਾਰਜਾਂ ਦੌਰਾਨ ਦਰੱਖ਼ਤਾਂ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼

ਮੁਹਾਲੀ ; ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਜਗਜੀਤ ਸਿੰਘ ਦੀ ਅਦਾਲਤ ਨੇ ਨਗਰ ਨਿਗਮ ਦੇ ਸਾਬਕਾ ਕਮਿਸ਼ਨਰ ਡਾ. ਕਮਲ ਕੁਮਾਰ ਵਿਰੁੱਧ ਸੰਮਨ ਜਾਰੀ ਕੀਤੇ ਹਨ। ਦਰਅਸਲ ਇਹ ਕਾਰਵਾਈ ਵਿਕਾਸ ਕਾਰਜਾਂ ਦੌਰਾਨ ਸ਼ਹਿਰ ’ਚ ਲਗਾਏ ਗਏ ਦਰੱਖ਼ਤਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਕੀਤੀ ਗਈ ਹੈ। ਉਸ ਨੂੰ 29 ਨਵੰਬਰ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਸੰਮਨ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਐਕਟ 2019 ਦੀ ਧਾਰਾ 26 ਤਹਿਤ ਜਾਰੀ ਕੀਤੇ ਗਏ ਹਨ।

ਸੜਕ ’ਤੇ ਲੱਗੇ ਦਰੱਖ਼ਤਾਂ ਨੂੰ ਪਹੁੰਚਾਇਆ ਨੁਕਸਾਨ

ਵਾਤਾਵਰਨ ਸੰਭਾਲ ਸੁਸਾਇਟੀ ਮੁਹਾਲੀ ਦੇ ਜਨਰਲ ਸਕੱਤਰ ਆਰਐੱਸ ਬੈਦਵਾਨ ਨੇ ਦੱਸਿਆ ਕਿ ਨਗਰ ਨਿਗਮ ਵੱੱਲੋਂ ਸ਼ਹਿਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੌਰਾਨ ਗਲੀਆਂ ਅਤੇ ਸੜਕਾਂ ਦੇ ਕਿਨਾਰਿਆਂ ’ਤੇ ਲੱਗੇ ਦਰੱਖ਼ਤਾਂ ਨੂੰ ਨੁਕਸਾਨ ਪਹੰੁਚਾਇਆ ਗਿਆ ਹੈ। ਉੱਥੇ ਹੀ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਅਨੁਸਾਰ ਕਿਸੇ ਵੀ ਦਰੱਖ਼ਤ ਦੇ ਆਲੇ-ਦੁਆਲੇ ਜਗ੍ਹਾ ਪੱਕੀ ਕਰਦੇ ਸਮੇਂ ਉਸ ਦੀਆਂ ਜੜ੍ਹਾਂ ਨੇੜੇ ਇਕ ਮੀਟਰ ਜਗ੍ਹਾ ਛੱਡਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਦਰੱਖ਼ਤਾਂ ਦੇ ਨੁਕਸਾਨ ਦੀ ਇਸ ਕਾਰਵਾਈ ਵਿਰੁੱਧ ਸੁਸਾਇਟੀ ਨੇ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਐਕਟ ’ਚ ਕੇਸ ਦਾਇਰ ਕੀਤਾ ਸੀ।

ਸਾਬਕਾ ਕਮਿਸ਼ਨਰ ਨੂੰ 29 ਨਵੰਬਰ ਨੂੰ ਪੇਸ਼ ਹੋਣ ਲਈ ਸੰਮਨ

ਇਸ ’ਤੇ ਟਿ੍ਰਬਿਊਨਲ ਦੀ ਤਰਫ਼ੋਂ ਹਦਾਇਤਾਂ ਜਾਰੀ ਕਰਦਿਆਂ ਨਗਰ ਨਿਗਮ ਨੂੰ ਹਦਾਇਤ ਕੀਤੀ ਗਈ ਸੀ ਕਿ ਵਿਕਾਸ ਕਾਰਜਾਂ ਦੌਰਾਨ ਦਰੱਖ਼ਤਾਂ ਦੀਆਂ ਜੜ੍ਹਾਂ ਨੂੰ ਬਚਾਉਣ ਲਈ ਚਾਰੇ ਪਾਸੇ ਇਕ ਮੀਟਰ ਜਗ੍ਹਾ ਛੱਡਣੀ ਜ਼ਰੂਰੀ ਹੈ। ਇਸ ਦੇ ਬਾਵਜੂਦ ਨਗਰ ਨਿਗਮ ਨੇ ਦਰੱਖਤਾਂ ਨੂੰ ਨੁਕਸਾਨ ਪਹੁੰਚਾਇਆ ਗਿਆ। ਇਸ ਤੋਂ ਬਾਅਦ ਸੁਸਾਇਟੀ ਨੇ ਨਗਰ ਨਿਗਮ ਦੇ ਉਸ ਸਮੇਂ ਦੇ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਖ਼ਿਲਾਫ ਮੁਹਾਲੀ ਅਦਾਲਤ ਵਿਚ ਕੇਸ ਦਾਇਰ ਕੀਤਾ ਸੀ। ਸੁਣਵਾਈ ਦੌਰਾਨ ਮਾਣਯੋਗ ਅਦਾਲਤ ਨੇ ਨਗਰ ਨਿਗਮ ਦੇ ਸਾਬਕਾ ਕਮਿਸ਼ਨਰ ਨੂੰ 29 ਨਵੰਬਰ ਨੂੰ ਨਿੱਜੀ ਤੌਰ ’ਤੇ ਹਾਜ਼ਰ ਹੋਣ ਲਈ ਸੰਮਨ ਜਾਰੀ ਕੀਤੇ ਹਨ।

Vinkmag ad
Share Our Daily Posts

News Desk

Read Previous

ਗੋਪਾਲ ਨਗਰ ਦੀਆਂ 15 ਨਾਜਾਇਜ਼ ਦੁਕਾਨਾਂ ‘ਤੇ ਚੱਲੀ ਡਿੱਚ, ਢਾਹ ਦਿੱਤੀ ਸ਼ਟਰਿੰਗ, ਮਾਲਕ ਨੇ ਕੀਤਾ ਹੰਗਾਮਾ

Read Next

ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਬਣੀ ਮੰਗਾਂ ‘ਤੇ ਸਹਿਮਤੀ, ਕਿਸਾਨ ਜਥੇਬੰਦੀਆਂ ਭਲਕੇ ਚੁੱਕਣਗੀਆਂ CM ਰਿਹਾਇਸ਼ ਅੱਗਿਓਂ ਧਰਨਾ