Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਅੰਮ੍ਰਿਤਸਰ ‘ਚ ਟੂਰਿਜ਼ਮ ਲਈ ਸਵਦੇਸ਼ ਦਰਸ਼ਨ ਪ੍ਰੋਜੈਕਟ ਤਹਿਤ ਖਰਚੇ ਜਾਣਗੇ 100 ਕਰੋੜ ਰੁਪਏ – ਅਜੈ ਭੱਟ

ਅੰਮ੍ਰਿਤਸਰ : ਬੀਤੀ ਸ਼ਾਮ ਅੰਮ੍ਰਿਤਸਰ ਨੂੰ ਸੈਲਾਨੀ ਕੇਂਦਰ ਵਜੋਂ ਹੋਰ ਵਿਕਸਤ ਕਰਨ ਦੀਆਂ ਸੰਭਾਵਨਾ ਨੂੰ ਤਲਾਸ਼ਣ ਵਾਸਤੇ ਕੇਂਦਰੀ ਰਾਜ ਮੰਤਰੀ ਟੂਰਿਜ਼ਮ ਤੇ ਰੱਖਿਆ ਮੰਤਰੀ ਸ੍ਰੀ ਅਜੈ ਭੱਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਵਿੱਚ ਸਵਦੇਸ਼ ਦਰਸ਼ਨ ਪ੍ਰੋਜੈਕਟ ਤਹਿਤ ਟੂਰਿਜ਼ਮ ਨੂੰ ਵਿਕਸਿਤ ਕਰਨ ਲਈ 100 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ ਸਵਦੇਸ਼ ਦਰਸ਼ਨ ਪ੍ਰੋਜੈਕਟ ਤੇ ਪ੍ਰਸ਼ਾਦ ਪ੍ਰੋਜੈਕਟ ਤਹਿਤ ਟੂਰਿਜ਼ਮ ਕੇਂਦਰਾਂ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ ਤੇ ਇਸੇ ਹੀ ਲੜੀ ਤਹਿਤ ਅੰਮ੍ਰਿਤਸਰ ਵਿਖੇ ਟੂਰਿਜ਼ਮ ਨੂੰ ਹੋਰ ਵਿਕਸਿਤ ਕਰਨ ਲਈ ਕਦਮ ਪੁੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀ ਯੋਜਨਾ ਉਲੀਕ ਕੇ ਸਾਨੂੰ ਭੇਜੇ ਤੇ ਸਾਡੇ ਵੱਲੋਂ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸ੍ਰੀ ਅਜੈ ਭੱਟ ਨੇ ਕਿਹਾ ਕਿ ਟੂਰਿਜ਼ਮ ਨਾਲ ਹੀ ਅਸੀਂ ਆਪਣੀ ਆਰਥਿਕਤਾ ਵਿੱਚ ਸੁਧਾਰ ਲਿਆ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਦਲਗਤ ਰਾਜਨੀਤੀ ਤੋਂ ਉੱਪਰ ਉਠ ਕੇ ਦੇਸ਼ ਦੇ ਵਿਕਾਸ ਲਈ ਕੰਮ ਕਰਨਾ ਚਾਹੀਦਾ ਹੈ ਤੇ ਨਸ਼ਿਆਂ ਵਿਰੁੱਧ ਮਿਲਜੁਲ ਕੇ ਲੜਾਈ ਕਰਨੀ ਚਾਹੀਦੀ ਹੈ।

ਇਸ ਮੌਕੇ ਕੇਂਦਰੀ ਰਾਜ ਮੰਤਰੀ ਵੱਲੋਂ ਸ਼ਹਿਰ ਦੇ ਹੋਟਲ, ਟੂਰ ਐਂਡ ਟਰੈਵਲਜ਼ ਏਜੰਟਾਂ ਦੇ ਪ੍ਰਤੀਨੀਧੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਭਰੋਸਾ ਦਿੱਤਾ ਕਿ ਜਲਦ ਹੀ ਤੁਹਾਡੀਆਂ ਮੰਗਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੈਂਬਰ ਪਾਰਲੀਮੈਂਟ ਸ: ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਅੰਮ੍ਰਿਤਸਰ ਵਿਖੇ ਯਾਤਰੂ ਇਕ ਦਿਨ ਲਈ ਹੀ ਆਉਂਦਾ ਹੈ ਤੇ ਜਿਨਾਂ ਵਿਚੋਂ ਜ਼ਿਅਦਾ ਬਜ਼ੁਰਗ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਅੰਮ੍ਰਿਤਸਰ ਵਿੱਚ ਇਕ ਥੀਮ ਪਾਰਕ ਉਸਾਰਿਆ ਜਾਵੇ ਤਾਂ ਜੋ ਨੌਜਵਾਨ ਤੇ ਬੱਚੇ ਵੀ ਜ਼ਿਆਦਾ ਆ ਸਕਣ ਤੇ ਇਸ ਦੇ ਨਾਲ-ਨਾਲ ਹਰੀਕੇ ਵੈਟਲੈਂਡ, ਕਾਂਜਲੀ ਵੈਟਲੈਂਡ ਤੇ ਕਾਲੀ ਵੇਂਈ ਨੂੰ ਵਿਕਸਿਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਯਾਤਰੂਆਂ ਲਈ ਜ਼ਿਲ੍ਹੇ ਵਿੱਚ ਇਕ ਗੋਲਫ਼ ਕਲੱਬ ਵੀ ਬਣਾਇਆ ਜਾਣਾ ਚਾਹੀਦਾ ਹੈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ: ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਕੇਂਦਰੀ ਰਾਜ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਅੰਮ੍ਰਿਤਸਰ ਇਕ ਧਾਰਮਿਕ ਕੇਂਦਰ ਹੋਣ ਦੇ ਨਾਲ ਨਾਲ ਵਪਾਰਕ ਕੇਂਦਰ ਵੀ ਸੀ ਤੇ ਅਫ਼ਗਾਨਿਸਤਾਨ ਤਕ ਵਪਾਰ ਇਸੇ ਹੀ ਰਸਤੇ ਤੋਂ ਹੁੰਦਾ ਸੀ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਅੰਮ੍ਰਿਤਸਰ ਏਅਰਪੋਰਟ ਤੋਂ ਵਿਦੇਸ਼ਾਂ ਲਈ ਸਿੱਧੀਆਂ ਫਲਾਇਟਾਂ ਹੋਣੀਆਂ ਚਹੀਦੀਆਂ ਹਨ ਤੇ ਅੰਮ੍ਰਿਤਸਰ ਨੂੰ ਮੈਡੀਕਲ ਟੂਰਿਜ਼ਮ ਦੇ ਹੱਬ ਵਜੋਂ ਵਿਕਸਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਇਕ ਹਫ਼ਤੇ ਦਾ ਅੰਤਰਰਾਸ਼ਟਰੀ ਦਿਵਸ ਮਨਾਇਆ ਜਾਣਾ ਚਾਹੀਦਾ ਹੈ ਤਾਂ ਜੋ ਦੇਸ਼ ਵਿਦੇਸ਼ ਤੋਂ ਯਾਤਰੂ ਇਥੇ ਆ ਸਕਣ। ਸ: ਹਰਭਜਨ ਸਿੰਘ ਈਟੀਓ ਬਿਜਲੀ ਮੰਤਰੀ ਪੰਜਾਬ ਨੇ ਕੇਂਦਰੀ ਰਾਜ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਜੰਡਿਆਲਾ ਗੁਰੂ ਵਿਖੇ ਇਤਿਹਾਸਿਕ ਤੇ ਸਭ ਤੋਂ ਪੁਰਾਤਨ ਠਠਿਆਰ ਮੰਡੀ ਨੂੰ ਸਾਂਭ ਸੰਭਾਲਣ ਦੀ ਬਹੁਤ ਵੱਡੀ ਜ਼ਰੂਰਤ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਕਲਾ ਬਾਰੇ ਜਾਣੂ ਕਰਵਾਇਆ ਜਾ ਸਕੇ।

ਸ: ਈਟੀਓ ਨੇ ਕੇਂਦਰੀ ਰਾਜ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਅੰਮ੍ਰਿਤਸਰ ਵਿੱਚ ਰੀਗੋ ਪੁੱਲ ਦੀ ਹਾਲਤ ਬਹੁਤ ਹੀ ਜ਼ਿਆਦਾ ਖਸਤਾ ਹੈ ਤੇ ਇਸ ਨੂੰ ਨਵਉਸਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਅਟਾਰੀ ਵਿੱਖੇ ਟਰੱਕ ਸਕੈਨਰ ਵੀ ਲਗਾਇਆ ਜਾਣਾ ਚਾਹੀਦਾ ਹੈ ਤਾਂ ਜੋ ਗੈਰਕਾਨੂੰਨੀ ਸਮਾਨ ਨਾ ਆ ਸਕੇ। ਇਸ ਮੌਕੇ ਸ: ਇੰਦਰਬੀਰ ਸਿੰਘ ਨਿੱਜਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਨੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਵਲੋਂ ਟੂਰਿਜ਼ਮ ਲਈ ਸਪੈਸ਼ਲ ਫੰਡਜ਼ ਦਿੱਤੇ ਜਾ ਰਹੇ ਹਨ। ਉਨਾਂ ਕੇਂਦਰੀ ਰਾਜ ਮੰਤਰੀ ਨੂੰ ਕਿਹਾ ਕਿ ਅੰਮ੍ਰਿਤਸਰ ਪੱਟੀ ਮੱਖੂ ਦੇ ਰੇਲ ਲਿੰਕ ਜਲਦ ਬਣਾਉਣਾ ਚਾਹੀਦਾ ਹੈ ਜਿਸ ਨਾਲ ਵੱਡੀ ਗਿਣਤੀ ਵਿੱਚ ਯਾਤਰੂ ਅੰਮ੍ਰਿਤਸਰ ਵਿਖੇ ਆ ਸਕਦੇ ਹਨ। ਉਨਾਂ ਕਿਹਾ ਕਿ ਜਿਲ੍ਹੇ ਅੰਦਰ ਟੂਰਿਜ਼ਮ ਨੂੰ ਵਧਾਉਣ ਲਈ ਪੁਰਾਣੀਆਂ ਅਤੇ ਇਤਿਹਾਸਕ ਇਮਾਰਤਾਂ ਨੂੰ ਵਿਕਸਿਤ ਕਰਨ ਲੋੜ ਹੈ। ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕੇਂਦਰੀ ਰਾਜ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਅੰਮ੍ਰਿਤਸਰ ਅੰਤਰਰਾਸ਼ਟਰੀ ਏਅਰਪੋਰਟ ਤੇ ਹੋਰ ਸੁਵਿਧਾਵਾਂ ਦੀ ਲੋੜ ਹੈ ਅਤੇ ਇਥੋਂ ਵਿਦੇਸ਼ਾਂ ਲਈ ਸਿੱਧੀਆਂ ਫਲਾਈਟਾਂ ਚਲਾਏ ਜਾਣ ਤੇ ਜ਼ੋਰ ਦਿੱਤਾ।

ਇਸ ਮੌਕੇ ਵਿਧਾਇਕ ਜਸਵਿੰਦਰ ਸਿੰਘ ਏ.ਡੀ.ਸੀ. ਨੇ ਕੇਂਦਰੀ ਰਾਜ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਅਟਾਰੀ ਵਿਖੇ ਰੋਜ਼ਾਨਾ ਕਰੀਬ 30 ਹਜ਼ਾਰ ਤੋਂ ਵੱਧ ਯਾਤਰੂ ਰੀਟਰੀਟ ਸੈਰਾਮਨੀ ਵੇਖਣ ਆਉਂਦੇ ਹਨ, ਜੇਕਰ ਅਟਾਰੀ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਿਤ ਕੀਤਾ ਜਾਵੇ ਤਾਂ ਯਾਤਰੂਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਕੇਂਦਰੀ ਰਾਜ ਮੰਤਰੀ ਸ੍ਰੀ ਅਜੈ ਭੱਟ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਦਸੇ ਗਏ ਸੁਝਾਵਾਂ ਤੇ ਅਮਲ ਕੀਤਾ ਜਾਵੇਗਾ ਤੇ ਕੇਂਦਰ ਸਰਕਾਰ ਵੱਲੋਂ ਜਲਦੀ ਹੀ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ।

ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਡਾਇਰੈਕਟਰ ਟੂਰਿਜ਼ਮ ਸ੍ਰੀ ਕਰਨੀਸ਼ ਸ਼ਰਮਾ, ਐਸ.ਡੀ.ਐਮ. ਸ੍ਰੀ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਹਰਨੂਰ, ਸ੍ਰੀ ਸਚਿਨ ਪਾਠਕ, ਸਹਾਇਕ ਡਾਇਰੈਕਟਰ ਟੂਰਿਜ਼ਮ ਭਾਰਤ ਸਰਕਾਰ ਸ੍ਰੀ ਸੰਦੀਪ ਸ਼ੁਕਲਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਛੇ ਮਹੀਨੇ ‘ਚ 10 ਜ਼ਿਲ੍ਹਿਆਂ ‘ਚ ਬਣੇ 179 ਨਵੇਂ ਨਸ਼ਾ ਛੁਡਾਊ ਕੇਂਦਰ, 7 ਹਜ਼ਾਰ ਮਰੀਜ਼ ਵੀ ਵਧੇ

Read Next

16 ਸਾਲ ਦੀ ਉਮਰ ‘ਚ ਮੁਸਲਿਮ ਲੜਕੀ ਦਾ ਨਿਕਾਹ ਜਾਇਜ਼, ਜਵਾਨ ਹੋਣ ‘ਤੇ ਕਰ ਸਕਦੀ ਹੈ ਨਿਕਾਹ