Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਕੁੱਟਮਾਰ ‘ਚ ਜ਼ਖ਼ਮੀ ‘ਆਪ’ ਨੇਤਾ ਨੇ ਸਰਜੀਕਲ ਵਾਰਡ ‘ਚ ਮਨਾਇਆ ਜਨਮਦਿਨ, ਮਰੀਜ਼ ਹੋਏ ਪਰੇਸ਼ਾਨ

ਦੀਵਾਲੀ ਦੀ ਰਾਤ ਪਿੰਡ ਪਲਾਸੌਰ ‘ਚ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਰਜਨ ਸਿੰਘ ਦੀ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ। ਜ਼ਖ਼ਮੀ ਹਾਲਤ ‘ਚ ਹਸਪਤਾਲ ‘ਚ ਦਾਖਲ ਅਰਜਨ ਸਿੰਘ ਨੇ ਆਪਣਾ ਜਨਮ ਦਿਨ ਦੋਸਤਾਂ ਨਾਲ ਮਨਾਇਆ ਤੇ ਖ਼ੂਬ ਭੰਗੜਾ ਪਾਇਆ | ਜਿਸ ਕਾਰਨ ਸਰਜੀਕਲ ਵਾਰਡ ‘ਚ ਦਾਖ਼ਲ ਮਰੀਜ਼ਾਂ ਨੂੰ ਪਰੇਸ਼ਾਨੀ ਹੁੰਦੀ ਰਹੀ। ਪਿੰਡ ਪਲਾਸੌਰ ਦੇ ਵਸਨੀਕ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਰਜਨ ਸਿੰਘ ’ਤੇ ਦੀਵਾਲੀ ਦੀ ਰਾਤ ਜਦੋਂ ਉਹ ਘਰ ਦੇ ਬਾਹਰ ਮੌਜੂਦ ਸੀ ਤਾਂ ਉਸ ’ਤੇ ਦਰਜਨ ਤੋਂ ਵੱਧ ਵਿਅਕਤੀਆਂ ਨੇ ਹਮਲਾ ਕਰ ਦਿੱਤਾ।

ਸ਼ਨੀਵਾਰ ਨੂੰ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋਈਆਂ ਤਸਵੀਰਾਂ

ਸਿਵਲ ਹਸਪਤਾਲ ਦੇ ਸਰਜੀਕਲ ਵਾਰਡ ‘ਚ ਦਾਖਲ ਅਰਜਨ ਸਿੰਘ ਨੇ ਵੀਰਵਾਰ ਰਾਤ ਵਾਰਡ ‘ਚ ਆਪਣੇ ਦੋਸਤਾਂ ਨੂੰ ਬੁਲਾ ਕੇ ਜਨਮ ਦਿਨ ਮਨਾਇਆ। ਜਨਮ ਦਿਨ ‘ਤੇ ਕੇਕ ਕੱਟਣ ਦੀ ਰਸਮ ਤੋਂ ਲੈ ਕੇ ਖਾਣ-ਪੀਣ ਦਾ ਦੌਰ ਵੀ ਚੱਲਿਆ। ਵਾਰਡ ‘ਚ ਦਾਖ਼ਲ ਮਰੀਜ਼ ਸੇਵਕ ਸਿੰਘ, ਕੁਲਜਿੰਦਰ ਕੌਰ, ਬਲਦੀਪ ਸਿੰਘ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਕ੍ਰਿਪਾਲ ਸਿੰਘ, ਬਲਵੀਰ ਸਿੰਘ, ਮਹਿੰਦਰਪਾਲ ਸਿੰਘ ਨੇ ਦੋਸ਼ ਲਾਇਆ ਕਿ ਜਨਮ ਦਿਨ ਦਾ ਜਸ਼ਨ ਮਨਾਉਣ ਸਮੇਂ ਦਰਜਨ ਭਰ ਨੌਜਵਾਨਾਂ ਕੋਲ ਹਥਿਆਰ ਵੀ ਸਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਸਬੰਧੀ ਹਸਪਤਾਲ ਦੇ ਐਸਐਮਓ ਨੂੰ ਵੀ ਜਾਣਕਾਰੀ ਦਿੱਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਹਾਲਾਂਕਿ ਸ਼ਨੀਵਾਰ ਨੂੰ ਜਨਮਦਿਨ ਨਾਲ ਜੁੜਿਆ ਵੀਡੀਓ ਵੀ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋਈਆਂ।

ਸਮਾਜ ਸੇਵੀਆਂ ਨੇ ਉਠਾਏ ਸਵਾਲ

ਕੁੱਲ ਹਿੰਦ ਸੰਘਰਸ਼ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੁਰਾਦਪੁਰਾ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਮੋਰਚਾ ਦੇ ਸੂਬਾ ਚੇਅਰਮੈਨ ਮਹਿੰਦਰ ਸਿੰਘ ਪਾਲਮ, ਸਮਾਜ ਸੇਵੀ ਮਨਦੀਪ ਸ਼ਰਮਾ ਦਾ ਕਹਿਣਾ ਹੈ ਕਿ ਸਿਵਲ ਹਸਪਤਾਲ ‘ਚ ਮਰੀਜ਼ਾਂ ਦਾ ਇਲਾਜ ਘੱਟ ਤੇ ਇਲਾਜ ਜ਼ਿਆਦਾ ਹੋ ਰਿਹਾ ਹੈ। ਪ੍ਰਬੰਧਾਂ ਸਬੰਧੀ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।

ਸਿਵਲ ਸਰਜਨ ਤੋਂ ਮੰਗੀ ਹੈ ਰਿਪੋਰਟ : ਡੀਸੀ

ਡੀਸੀ ਮੋਨੀਸ਼ ਕੁਮਾਰ ਦਾ ਕਹਿਣਾ ਹੈ ਕਿ ਇੰਟਰਨੈੱਟ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਦੀ ਜਾਂਚ ਦੇ ਨਾਲ-ਨਾਲ ਸਿਵਲ ਸਰਜਨ ਤੋਂ ਹਸਪਤਾਲ ਦੇ ਪ੍ਰਬੰਧਾਂ ਦੀ ਰਿਪੋਰਟ ਮੰਗੀ ਗਈ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਕੋਈ ਕਾਰਵਾਈ ਕੀਤੀ ਜਾ ਸਕਦੀ ਹੈ।

Vinkmag ad
Share Our Daily Posts

News Desk

Read Previous

16 ਸਾਲ ਦੀ ਉਮਰ ‘ਚ ਮੁਸਲਿਮ ਲੜਕੀ ਦਾ ਨਿਕਾਹ ਜਾਇਜ਼, ਜਵਾਨ ਹੋਣ ‘ਤੇ ਕਰ ਸਕਦੀ ਹੈ ਨਿਕਾਹ

Read Next

ਸਵਾਲਾਂ ਦੇ ਘੇਰੇ ‘ਚ ਪੰਜਾਬ ਸਰਕਾਰ ! ਇਸ ਕੈਬਨਿਟ ਮੰਤਰੀ ਦੇ ਹਲਕੇ ‘ਚ ਲੱਗੇ ‘ਚਿੱਟਾ ਇਥੋਂ ਮਿਲਦਾ ਹੈ’ ਦੇ ਪੋਸਟਰ