Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਮਾਨ ਸਰਕਾਰ ਦਾ ਇਕ ਹੋਰ ਵੱਡਾ ਕਦਮ; ਰਸੂਖ਼ਦਾਰਾਂ ਵੱਲੋਂ ਨੱਪੀਆਂ ਜ਼ਮੀਨਾਂ ਦੀ ਮਾਲਕੀ ਗ੍ਰਾਮ ਪੰਚਾਇਤਾਂ ਹਵਾਲੇ ਕਰਨ ਦੇ ਹੁਕਮ

ਜਲੰਧਰ : ਪੰਜਾਬ ਸਰਕਾਰ ਨੇ ਇਕ ਹੋਰ ਵੱਡਾ ਕਦਮ ਚੁੱਕਦਿਆਂ ਸ਼ਾਮਲਾਟ ਜ਼ਮੀਨਾਂ ਦੀ ਮਾਲਕੀ ਮੁੜ ਗ੍ਰਾਮ ਪੰਚਾਇਤਾਂ ਦੇ ਨਾਂ ਕਰਨ ਦੇ ਹੁਕਮ ਦੇ ਦਿੱਤੇ ਹਨ। ਇਨ੍ਹਾਂ ਹੁਕਮਾਂ ਨਾਲ ਰਸੂਖਦਾਰਾਂ ਨੂੰ ਵੱਡਾ ਝਟਕਾ ਲੱਗੇਗਾ ਤੇ ਹਜ਼ਾਰਾਂ ਲੋਕ ਪ੍ਰਭਾਵਿਤ ਹੋਣਗੇ। ਇਹ ਫ਼ੈਸਲਾ ਸਿਆਸਤਦਾਨਾਂ ਤੇ ਨੌਕਰਸ਼ਾਹਾਂ ਦੀ ਵੀ ਪਰੇਸ਼ਾਨੀ ਵਧਾਏਗਾ। ਪੰਜਾਬ ਸਰਕਾਰ ਨੇ ਇਕ ਟਵੀਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਪੰਜਾਬ ਦੇ ਖ਼ਜ਼ਾਨੇ ਨੂੰ ਇਸ ਨਾਲ ਲਾਭ ਹੋਵੇਗਾ ਤੇ ਪਿੰਡਾਂ ਦਾ ਵਿਕਾਸ ਵੀ ਰਫ਼ਤਾਰ ਫੜੇਗਾ।

ਦਰਅਸਲ ਇਨ੍ਹਾਂ ਸ਼ਾਮਲਾਟ ਜ਼ਮੀਨਾਂ ਦੇ ਮਾਲਕ ਪਿਛਲੇ ਸਮੇਂ ਤੋਂ ਲੋਕ ਬਣੇ ਬੈਠੇ ਸਨ। ਸੁਪਰੀਮ ਕੋਰਟ ਦੇ ਫ਼ੈਸਲੇ ਮੁਤਾਬਕ ਇਨ੍ਹਾਂ ਹੁਕਮਾਂ ਨਾਲ ਰਸੂਖ਼ਵਾਨ ਲੋਕਾਂ ਕੋਲੋਂ ਜ਼ਮੀਨਾਂ ਦੀ ਮਾਲਕੀ ਦੇ ਹੱਕ ਖੁੱਸ ਜਾਣਗੇ। ਵੱਡੀ ਗਿਣਤੀ ‘ਚ ਫਾਰਮ ਹਾਊਸ ਤੇ ਵੀਆਈਪੀਜ਼ ਦੀਆਂ ਕੋਠੀਆਂ ਦੀ ਮਾਲਕੀ ‘ਤੇ ਸੰਕਟ ਖੜ੍ਹਾ ਹੋ ਸਕਦਾ ਹੈ।

ਮਾਲ ਅਤੇ ਮੁੜ ਵਸੇਬਾ ਵਿਭਾਗ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਪੱਤਰ ‘ਚ ਸਪੱਸ਼ਟ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਸ਼ਾਮਲਾਟ ਤੇ ਜੁਮਲਾ ਮੁਸ਼ਤਰਕਾ ਮਾਲਕਨ ਜ਼ਮੀਨਾਂ ਦੇ ਇੰਤਕਾਲ ਫੌਰੀ ਗ੍ਰਾਮ ਪੰਚਾਇਤਾਂ ਦੇ ਨਾਂ ਕੀਤੇ ਜਾਣ ਜਿਨ੍ਹਾਂ ਦੀ ਗ਼ੈਰ-ਕਾਨੂੰਨੀ ਢੰਗ ਨਾਲ ਹਿੱਸੇਦਾਰਾਂ ‘ਚ ਵੰਡ ਕਰ ਕੇ ਮਾਲਕੀ ਦੇ ਹੱਕ ਦਿੱਤੇ ਗਏ ਹਨ। ਪੱਤਰ ‘ਚ ਕਿਹਾ ਗਿਆ ਹੈ ਕਿ ਚੱਕਬੰਦੀ ਵਿਭਾਗ ਵੱਲੋਂ ਸਾਜ਼ਿਸ਼ਨ ਢੰਗ ਨਾਲ ਇਨ੍ਹਾਂ ਜ਼ਮੀਨਾਂ ਦੀ ਮਾਲਕੀ ਤਬਦੀਲ ਕੀਤੀ ਗਈ।

Vinkmag ad
Share Our Daily Posts

News Desk

Read Previous

ਸਵਾਲਾਂ ਦੇ ਘੇਰੇ ‘ਚ ਪੰਜਾਬ ਸਰਕਾਰ ! ਇਸ ਕੈਬਨਿਟ ਮੰਤਰੀ ਦੇ ਹਲਕੇ ‘ਚ ਲੱਗੇ ‘ਚਿੱਟਾ ਇਥੋਂ ਮਿਲਦਾ ਹੈ’ ਦੇ ਪੋਸਟਰ

Read Next

ਅੰਮ੍ਰਿਤਸਰ ‘ਚ ਟੂਰਿਜ਼ਮ ਲਈ ਸਵਦੇਸ਼ ਦਰਸ਼ਨ ਪ੍ਰੋਜੈਕਟ ਤਹਿਤ ਖਰਚੇ ਜਾਣਗੇ 100 ਕਰੋੜ ਰੁਪਏ – ਅਜੈ ਭੱਟ