Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਪੰਜਾਬ ‘ਚ ਝੋਨੇ ਦੀ ਖ਼ਰੀਦ 100 ਲੱਖ ਮੀਟਰਿਕ ਟਨ ਤੋਂ ਪਾਰ : ਕਟਾਰੂਚੱਕ

ਚੰਡੀਗੜ੍ਹ : ਸੂਬੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ ਸਿਖ਼ਰਾਂ ‘ਤੇ ਹੈ। ਖ਼ਰੀਦ ਸੀਜ਼ਨ ਸ਼ੁਰੂ ਹੋਣ ਦੇ ਮਹਿਜ਼ ਚਾਰ ਹਫ਼ਤਿਆਂ ਅੰਦਰ ਮੰਡੀਆਂ ਵਿੱਚ ਹੁਣ ਤੱਕ 105 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਤਕਰੀਬਨ 104 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਖਰੀਦ ਦੇ ਪਹਿਲੇ ਦਿਨ ਤੋਂ ਜਿਸ ਮੰਡੀ ਵਿੱਚ ਵੀ ਕਿਸਾਨ ਆਪਣੀ ਫ਼ਸਲ ਲੈ ਕੇ ਆਇਆ ਹੈ, ਓਥੇ ਫ਼ਸਲ ਦੀ ਸਮੇਂ-ਸਿਰ ਖ਼ਰੀਦ, ਅਦਾਇਗੀ ਅਤੇ ਚੁਕਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਬਾਰਦਾਨੇ, ਮੰਡੀ ਲੇਬਰ ਅਤੇ ਆਵਾਜਾਈ ਦੇ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਿਛਲੇ ਚਾਰ ਹਫਤਿਆਂ ਦੌਰਾਨ ਲਗਭਗ ਹਰ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕੀਤਾ ਹੈ ਅਤੇ ਸਾਰੇ ਭਾਈਵਾਲਾਂ ਨੇ ਉਨ੍ਹਾਂ ਦੇ ਦੌਰੇ ਦੌਰਾਨ ਖ਼ਰੀਦ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ ਹੈ।

ਉਨ੍ਹਾਂ ਦੱਸਿਆ ਕਿ ਹੁਣ ਤਕ ਸੂਬੇ ਦੀਆਂ ਮੰਡੀਆਂ ਵਿੱਚ ਹਰ ਦਿਨ ਲਗਭਗ 7.5 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਉਸੇ ਦਿਨ ਹੀ ਲਗਭਗ ਸਾਰੇ ਝੋਨੇ ਦੀ ਖ਼ਰੀਦ ਵੀ ਕਰ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਵਿੱਚ ਸਿਰਫ਼ ਇੱਕ ਲੱਖ ਮੀਟਰਕ ਟਨ ਤੋਂ ਵੀ ਘੱਟ ਝੋਨੇ ਦੀ ਖਰੀਦ ਬਕਾਇਆ ਹੈ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਆਮਦ ਦੇ ਦਿਨ ਹੀ ਖ਼ਰੀਦ ਕੀਤੀ ਜਾ ਰਹੀ ਹੈ।

ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲ ਦੀ ਅਦਾਇਗੀ ਦੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਤਕਰੀਬਨ 15400 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੋਰ 2000 ਕਰੋੜ ਰੁਪਏ ਦੀ ਅਦਾਇਗੀ ਲਈ ਮਨਜ਼ੂਰੀ ਦਿੱਤੀ ਗਈ ਹੈ ਅਤੇ ਸੋਮਵਾਰ ਨੂੰ ਬੈਂਕਾਂ ਦੇ ਖੁੱਲ੍ਹਣ ਉਪਰੰਤ ਇਹ ਰਾਸ਼ੀ ਵੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕਿਹਾ ਕਿ ਉਹ ਖਰੀਦ ਗਤੀਵਿਧੀਆਂ ‘ਤੇ ਨਿੱਜੀ ਤੌਰ ‘ਤੇ ਨਜ਼ਰ ਰੱਖ ਰਹੇ ਹਨ ਅਤੇ ਖ਼ਰੀਦ ਏਜੰਸੀਆਂ ਦੇ ਸਾਰੇ ਮੈਨੇਜਿੰਗ ਡਾਇਰੈਕਟਰ ਖਰੀਦ ਸ਼ੁਰੂ ਹੋਣ ਤੋਂ ਲੈ ਕੇ ਹੀ ਮੰਡੀਆਂ ਦਾ ਦੌਰਾ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ‘ਚ ਟੂਰਿਜ਼ਮ ਲਈ ਸਵਦੇਸ਼ ਦਰਸ਼ਨ ਪ੍ਰੋਜੈਕਟ ਤਹਿਤ ਖਰਚੇ ਜਾਣਗੇ 100 ਕਰੋੜ ਰੁਪਏ – ਅਜੈ ਭੱਟ

Read Next

ਬਾਬਾ ਨੰਦ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ