Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਬਾਬਾ ਨੰਦ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਬੱਧਨੀ ਕਲਾਂ : ਧੰਨ ਧੰਨ ਬਾਬਾ ਨੰਦ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ‘ਚ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਅਗਵਾਈ ਹੇਠ ਕਸਬਾ ਬੱਧਨੀ ਕਲਾਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਨਗਰ ਕੀਰਤਨ ਸਵੇਰੇ 10 ਵਜੇ ਬਾਹਰਲੀ ਠਾਠ ਤੋਂ ਅਰਦਾਸ ਕਰਨ ਉਪਰੰਤ ਪੂਰੇ ਜਾਹੋ-ਜਲਾਲ ਨਾਲ ਸ਼ੁਰੂ ਹੋਇਆ। ਵਿਸ਼ੇਸ਼ ਗੱਡੀ ‘ਚ ਸੁਸ਼ੋਭਿਤ ਬਹੁਤ ਹੀ ਸੁੰਦਰ ਫ਼ੁੱਲਾਂ ਨਾਲ ਸਜਾਈ ਹੋਈ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਪਾਲਕੀ ਸਭਨਾਂ ਦੀ ਖਿੱਚ ਦਾ ਕੇਂਦਰ ਬਿੰਦੂ ਰਹੀ।

ਇਸ ਮੌਕੇ ਬੱਧਨੀ ਕਲਾਂ ਵਾਲੇ ਬਾਬਾ ਜੀ, ਬਾਬਾ ਗੁਰਬਖ਼ਸ਼ ਸਿੰਘ ਤੇ ਬਾਬਾ ਜਗਤਾਰ ਸਿੰਘ ਨੇ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਚੌਰ ਦੀ ਸੇਵਾ ਨਿਭਾਈ। ਨਗਰ ਕੀਰਤਨ ਦੇ ਅੱਗੇ-ਅੱਗੇ ਮਿਲਟਰੀ ਬੈਂਡ ਤੋਂ ਇਲਾਵਾ ਗੱਤਕਾ ਤੇ ਅੰਮਿ੍ਤਸਰ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੀਆਂ ਪਟਾਕਾ ਪਾਰਟੀਆਂ ਨੇ ਆਪੋ-ਆਪਣੇ ਜੌਹਰ ਦਿਖਾਏ। ਸਾਰੇ ਸ਼ਹਿਰ ਨੂੰ ਕੇਸਰੀ ਝੰਡਿਆਂ ਨਾਲ ਖ਼ਾਲਸਾਈ ਰੰਗ ‘ਚ ਰੰਗਿਆ ਗਿਆ। ਭਾਈ ਸੱਤਪਾਲ ਸਿੰਘ ਬਾਬਾ ਦੇ ਹਜ਼ੂਰੀ, ਮੱਖਣ ਸਿੰਘ ਸੇਲਬਰਾ, ਪ੍ਰਰੀਤਮ ਸਿੰਘ ਬੋਪਾਰਾਏ, ਅਵਤਾਰ ਸਿੰਘ ਪਮਾਲ, ਗੁਰਮੀਤ ਸਿੰਘ ਸ਼ੇਰਪੁਰ, ਰਾਏ ਸਿੰਘ ਲੱਖਾ, ਮਨਪ੍ਰਰੀਤ ਸਿੰਘ ਦੌਧਰ ਆਦਿ ਤੋਂ ਇਲਾਵਾ ਅਨੇਕਾਂ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ।

ਨਗਰ ਕੀਰਤਨ ‘ਚ ਪਹੁੰਚੀਆਂ ਮੁੱਖ ਸ਼ਖ਼ਸੀਅਤਾ ਨੇ ਬੱਧਨੀ ਕਲਾਂ ਵਾਲੇ ਬਾਬਾ ਵੱਲੋਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਸਾਰੇ ਸ਼ਹਿਰ ‘ਚ ਜਗ੍ਹਾ-ਜਗ੍ਹਾ ‘ਤੇ ਸੰਗਤ ਲਈ ਸੇਵਾਦਾਰਾਂ ਵੱਲੋਂ ਖਾਣ-ਪੀਣ ਦੀਆਂ ਚੀਜ਼ਾਂ ਦੇ ਲੰਗਰ ਲਾਏ ਗਏ। ਪਹੁੰਚੀਆਂ ਮੁੱਖ ਸ਼ਖ਼ਸੀਅਤਾਂ ਨੂੰ ਬਾਬਾ ਜੀ ਵੱਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਸਾਰੇ ਕਸਬੇ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਬਾਹਰਲੀ ਠਾਠ ਵਿਖੇ ਸਮਾਪਤ ਹੋਇਆ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਝੋਨੇ ਦੀ ਖ਼ਰੀਦ 100 ਲੱਖ ਮੀਟਰਿਕ ਟਨ ਤੋਂ ਪਾਰ : ਕਟਾਰੂਚੱਕ

Read Next

ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੋ ਤੇ ਯੂ-ਟਿਊਬ ਤੋਂ ਗੀਤ ’ਸਾਡੀ ਨਿੱਤ ਦੀਵਾਲੀ’ ਹਟਾਓ; ਚੰਡੀਗੜ੍ਹ ਦੇ ਵਕੀਲ ਨੇ ਹਰਿਆਣਾ ਸਰਕਾਰ ਨੂੰ ਭੇਜਿਆ ਨੋਟਿਸ