Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਕਪੂਰਥਲਾ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਈ 22ਵੀਂ ਮਹਾਨ ਪੈਦਲ ਯਾਤਰਾ

ਕਪੂਰਥਲਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 553 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 22 ਵੀਂ ਸਾਲਾਨਾ ਮਹਾਨ ਪੈਦਲ ਯਾਤਰਾ ਧਾਰਮਿਕ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਈ। ਬਹੁਤ ਹੀ ਸੁੰਦਰ ਫੁੱਲਾਂ ਨਾਲ ਸਜਾਈ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਅਲੌਕਿਕ ਨਜ਼ਾਰਾ ਪੇਸ਼ ਕਰ ਰਹੀ ਸੀ। ਤੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਾਮਲ ਸੰਗਤਾਂ ਵਲੋ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ ਤੇ ਰਸਤੇ ਵਿੱਚ ਸੰਗਤਾਂ ਵਲੋ ਗਰਮਜੋਸ਼ੀ ਨਾਲ ਪੈਦਲ ਯਾਤਰਾ ਦਾ ਸਵਾਗਤ ਕਰਦੇ ਹੋਏ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ। ਸੰਗਤਾਂ ਦਾ ਵਿਸ਼ਾਲ ਠਾਠਾਂ ਮਾਰਦਾ ਇਕੱਠ ਧਾਰਮਿਕ ਵਿਲੱਖਣਤਾ ਦਾ ਪ੍ਰਤੀਕ ਸਾਬਤ ਹੋ ਰਿਹਾ ਸੀ।ਤੇ ਨੌਜਵਾਨਾਂ ਵਲੋ ਖ਼ਾਲਸਾਈ ਖੇਡਾਂ ਤੇ ਕਰਤੱਵਾਂ ਰਾਹੀਂ ਧਾਰਮਕ ਵਿਰਸੇ ਨੂੰ ਵਖਰੀ ਸ਼ਾਨ ਪ੍ਰਦਾਨ ਕੀਤੀ। ਪੈਦਲ ਯਾਤਰਾ ਦੌਰਾਨ ਸੰਗਤਾਂ ਵਲੋਂ ਗੁਰਬਾਣੀ,ਧਾਰਮਿਕ ਸ਼ਬਦ ਤੇ ਰਚਨਾਵਾਂ ਪੜ੍ਹੀਆਂ ਜਾ ਰਹੀਆਂ ਸਨ ਤੇ ਗੁਰੂ ਪਾਤਸ਼ਾਹ ਦੀ ਮਹਿਮਾ ਦੇ ਗੁਣਗਾਨ ਕੀਤੇ ਜਾ ਰਹੇ ਸਨ। ਸ੍ਰੀ ਸਟੇਟ ਗੁਰੁਦੁਆਰਾ ਸਾਹਿਬ ਤੋਂ ਆਰੰਭ ਹੋਈ ਇਹ ਯਾਤਰਾ ਸ਼ੇਖੂਪੁਰ,ਬਰਿੰਦਪੁਰ, ਆਰ.ਸੀ.ਐਫ਼., ਖੈੜਾ ਦੋਨਾਂ, ਕੜ੍ਹਾਲ ਕਲਾਂ, ਪਾਜੀਆ, ਭਾਣੋ ਲੰਗਾ ਡਡਵਿੰਡੀ , ਫ਼ੌਜੀ ਕਲੋਨੀ ਆਦਿ ਪਿੰਡਾਂ ਵਿਚੋਂ ਹੁੰਦਿਆਂ ਗੁਰਦੁਆਰਾ ਸਾਹਿਬ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਪਹੁੰਚੇਗੀ।

Vinkmag ad
Share Our Daily Posts

News Desk

Read Previous

ਗੜ੍ਹਦੀਵਾਲਾ-ਦਸੂਹਾ ਮੇਨ ਰੋਡ ‘ਤੇ ਪੇਂਟ ਦੀ ਦੁਕਾਨ ‘ਚ ਅਚਾਨਕ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ ਹੋਣ ਦਾ ਖਦਸ਼ਾ

Read Next

ਕਬੱਡੀ ਖਿਡਾਰੀ ਨੰਗਲ ਅੰਬੀਆਂ ਦੀ ਪਤਨੀ ਟਵਿੱਟਰ ‘ਤੇ ਹੋਈ ਲਾਈਵ, ਪੁਲਿਸ ‘ਤੇ ਮੁਲਜ਼ਮ ਨੂੰ ਨਾ ਫੜਨ ਦੇ ਲਾਏ ਇਲਜ਼ਾਮ