Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 17, 2026

ਪ੍ਰਦੂਸ਼ਣ ਦਾ ਪੱਧਰ ਫਿਰ ਵਿਗੜਿਆ, ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ ’ਚ ਸਭ ਤੋਂ ਵੱਧ ਸੜ ਰਹੀ ਪਰਾਲੀ

ਲੁਧਿਆਣਾ : ਪੰਜਾਬ ਵਿਚ ਪਰਾਲੀ ਜਲਾਉਣ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਹਾਲਾਤ ਇਹ ਹਨ ਕਿ ਸਰਕਾਰ ਇਨ੍ਹਾਂ ਘਟਨਾਵਾਂ ਨੂੰ ਰੋਕਣ ’ਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋ ਰਹੀ ਹੈ। ਸੂਬੇ ਵਿਚ 4 ਦਿਨਾਂ ਵਿਚ ਪਰਾਲੀ ਸਾੜਨ ਦੀਆਂ 6,837 ਘਟਨਾਵਾਂ ਸਰਕਾਰ ਲਈ ਖਤਰੇ ਦੀ ਘੰਟੀ ਤੋਂ ਘੱਟ ਨਹੀਂ ਹਨ। ਇਸ ਕਾਰਨ ਪੰਜਾਬ ਦੇ ਸ਼ਹਿਰਾਂ ਦਾ ਏਕਿਊਆਈ ਕਾਫੀ ਵਧ ਗਿਆ ਹੈ।

ਏਅਰ ਕੁਆਲਿਟੀ ਇੰਡੈਕਸ ( ਏਕਿਊਆਈ) ਦੀ ਗੱਲ ਕਰੀਏ ਤਾਂ ਲੁਧਿਆਣਾ 282 ਦੇ ਅੰਕੜੇ ਨਾਲ ਸਭ ਤੋਂ ਵੱਧ ਪ੍ਰਦੂਸ਼ਿਤ ਰਿਹਾ, ਜਦੋਂਕਿ ਅੰਮਿ੍ਰਤਸਰ 208 ਦੇ ਏਕਿਊਆਈ ਨਾਲ ਦੂਜੇ ਸਥਾਨ ’ਤੇ ਰਿਹਾ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਕਸਰ ਪੰਜਾਬ ਸਰਕਾਰ ’ਤੇ ਪ੍ਰਦੂਸ਼ਣ ਫੈਲਾਉਣ ਦੇ ਦੋਸ਼ ਲਾਉਂਦੇ ਰਹਿੰਦੇ ਸਨ ਪਰ ਹੁਣ ‘ਆਪ’ ਸਰਕਾਰ ’ਚ ਹੀ ਸੂਬੇ ਵਿਚ ਸਭ ਤੋਂ ਵੱਧ ਪਰਾਲੀ ਜਲਾਈ ਜਾ ਰਹੀ ਹੈ। ਇਹ ਘਟਨਾਵਾਂ ਸਰਕਾਰ ਦੇ ਗਲੇ ਦੀ ਹੱਡੀ ਬਣ ਗਈਆਂ ਹਨ।

ਸੂਬੇ ਵਿਚ 26 ਅਕਤੂਬਰ ਨੂੰ ਪਰਾਲੀ ਸਾੜਨ ਦੀਆਂ ਕੁੱਲ 7,036 ਘਟਨਾਵਾਂ ਹੋਈਆਂ, ਜੋ 30 ਅਕਤੂਬਰ ਤਕ 13,873 ਹੋ ਗਈਆਂ। ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਵਿਚ ਸਭ ਤੋਂ ਵੱਧ 323 ਮਾਮਲੇ ਦਰਜ ਕੀਤੇ ਗਏ। ਇਸ ਤੋਂ ਇਲਾਵਾ ਪਟਿਆਲਾ ਵਿਚ 249, ਫਤਿਹਗੜ੍ਹ ਸਾਹਿਬ ਵਿੱਚ 122, ਬਠਿੰਡਾ ਵਿਚ 114, ਤਰਨਤਾਰਨ ਵਿਚ 110, ਫਿਰੋਜ਼ਪੁਰ ਵਿਚ 107 ਅਤੇ ਲੁਧਿਆਣਾ ਵਿਚ 100 ਕੇਸ ਦਰਜ ਕੀਤੇ ਗਏ ਹਨ।

ਪਿਛਲੇ ਸਾਲ ਦੇ ਮੁਕਾਬਲੇ ਹੁਣ ਤਕ 3,644 ਮਾਮਲੇ ਜ਼ਿਆਦਾ

ਇਸ ਸਾਲ ਪਰਾਲੀ ਸਾੜਨ ਦੇ ਮਾਮਲੇ ਸਾਲ 2021 ਦੇ ਮੁਕਾਬਲੇ ਜ਼ਿਆਦਾ ਹਨ। ਸਾਲ 2021 ਵਿਚ 30 ਅਕਤੂਬਰ ਤਕ ਪਰਾਲੀ ਸਾੜਨ ਦੇ ਕੁਲ ਮਾਮਲੇ 10,229 ਸਨ। ਉੱਥੇ ਹੀ ਇਸ ਸਾਲ 30 ਅਕਤੂਬਰ ਤਕ ਪਰਾਲੀ ਸਾੜਨ ਦੀਆਂ 13,873 ਘਟਨਾਵਾਂ ਵਾਪਰੀਆਂ ਹਨ। ਇਹ ਪਿਛਲੇ ਸਾਲ ਨਾਲੋਂ 3,644 ਵੱਧ ਹੈ।

Vinkmag ad
Share Our Daily Posts

News Desk

Read Previous

ਕਬੱਡੀ ਖਿਡਾਰੀ ਨੰਗਲ ਅੰਬੀਆਂ ਦੀ ਪਤਨੀ ਟਵਿੱਟਰ ‘ਤੇ ਹੋਈ ਲਾਈਵ, ਪੁਲਿਸ ‘ਤੇ ਮੁਲਜ਼ਮ ਨੂੰ ਨਾ ਫੜਨ ਦੇ ਲਾਏ ਇਲਜ਼ਾਮ

Read Next

ਪੰਜਾਬ ਦੇ 16 ਅਧਿਕਾਰੀਆਂ ਸਮੇਤ 63 ਪੁਲਿਸ ਅਫ਼ਸਰਾਂ ਨੂੰ ਮਿਲੇਗਾ ‘ਵਿਸ਼ੇਸ਼ ਆਪ੍ਰੇਸ਼ ਮੈਡਲ’