Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਅਦਾਲਤ ’ਚ ਪੇਸ਼ ਨਾ ਹੋਣ ’ਤੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਨੂੰ 25 ਹਜ਼ਾਰ ਰੁਪਏ ਜੁਰਮਾਨਾ, ਜਾਣੋ ਕੀ ਹੈ ਮਾਮਲਾ

ਕਪੂਰਥਲਾ : ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ (Rana Gurjit Singh) ਨੂੰ ਹਾਈ ਕੋਰਟ ਨੇ ਅਦਾਲਤ ’ਚ ਪੇਸ਼ ਨਾ ਹੋਣ ’ਤੇ 25 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਹਾਈ ਕੋਰਟ ਨੇ ਇਹ ਜੁਰਮਾਨਾ ਪੀਆਈਜੀ ਐੱਮਈਆਰ ਚੰਡੀਗਡ਼੍ਹ ’ਚ ਪੂਅਰ ਪੇਸ਼ੇਂਟਸ ਵੈੱਲਫੇਅਰ ਫੰਡ ’ਚ ਜਮ੍ਹਾਂ ਕਰਵਾਉਣ ਲਈ ਕਿਹਾ ਹੈ। ਇਸ ਸਾਰੇ ਮਾਮਲੇ ਦੀ ਅਗਲੀ ਸੁਣਵਾਈ 4 ਨਵੰਬਰ ਨੂੰ ਤੈਅ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿਚ ਬੇਸ਼ੱਕ ਆਮ ਆਦਮੀ ਪਾਰਟੀ 92 ਸੀਟਾਂ ਲੈ ਕੇ ਵੱਡੀ ਜਿੱਤ ਪ੍ਰਾਪਤ ਕਰਨ ਵਿਚ ਸਫਲ ਹੋਈ ਹੋਵੇ ਪਰ ਕਪੂਰਥਲਾ ਜ਼ਿਲ੍ਹੇ ਦੀਆਂ ਚਾਰੇ ਵਿਧਾਨ ਸਭਾ ਸੀਟਾਂ ’ਤੇ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਵੱਲੋਂ ਮੰਜੂ ਰਾਣਾ ਚੋਣ ਮੈਦਾਨ ਵਿਚ ਉੱਤਰੀ ਸੀ। ਮਤਦਾਨ ਕੇਂਦਰ ’ਚ ਗਿਣਤੀ ਵਾਲੇ ਕੇਂਦਰ ਰਾਣਾ ਵੱਲੋਂ ਅਧਿਕਾਰੀਆਂ ਅਤੇ ਰਾਣਾ ਗੁਰਜੀਤ ਸਿੰਘ ਨਾਲ ਮਿਲੀਭੁਗਤ ਦਾ ਦੋਸ਼ ਲਗਾਉਂਦੇ ਹੋਏ ਮਤਗਣਨਾ ’ਚ ਗਡ਼ਬਡ਼ੀ ਦੇ ਦੋ ਲਗਾਏ ਸਨ ਅਤੇ ਉਸ ਤੋਂ ਬਾਅਦ ਮੰਜੂ ਰਾਣਾ ਵੱਲੋਂ 4 ਦਿਨਾਂ ਤਕ ਮਤਗਣਨਾ ਕੇਂਦਰ ਦੇ ਬਾਹਰ ਧਰਨਾ ਦਿੱਤਾ ਗਿਆ ਸੀ। ਮੰਜੂ ਰਾਣਾ ਦਾ ਦੋਸ਼ ਸੀ ਕਿ ਚੋਣਾਂ ਦੌਰਾਨ ਜਿੰਨੀਆਂ ਵੋਟਾਂ ਮਸ਼ੀਨ ’ਚ ਪਈਆਂ ਸਨ, ਮਤਗਣਨਾ ਦੇ ਸਮੇਂ ਉਸ ਤੋਂ ਵੱਧ ਵੋਟਾਂ ਮਸ਼ੀਨਾਂ ’ਚੋਂ ਨਿਕਲੀਆਂ ਜਿਸ ਨੂੰ ਲੈ ਕੇ ਮੰਜੂ ਰਾਣਾ ਨੇ ਹਾਈ ਕੋਰਟ ’ਚ ਜੂਨ ਮਹੀਨੇ ਦੌਰਾਨ ਚੋਣ ਪਟੀਸ਼ਨ ਦਾਇਰ ਕੀਤੀ ਸੀ।

ਇਸ ਤੋਂ ਬਾਅਦ ਕੋਰਟ ਵੱਲੋਂ ਰਾਣਾ ਗੁਰਜੀਤ ਸਿੰਘ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਕੋਰਟ ਦੇ ਨੋਟਿਸ ਦੇ ਬਾਵਜੂਦ ਰਾਣਾ ਨਾ ਗੁਰਜੀਤ ਸਿੰਘ ਅਦਾਲਤ ਵਿਚ ਪੇਸ਼ ਹੋਏ ਅਤੇ ਨਾ ਹੀ ਨੋਟਿਸ ਨੂੰ ਰਿਸੀਵ ਕੀਤਾ। ਉਸ ਤੋਂ ਬਾਅਦ ਉਕਤ ਨੋਟਿਸ ਨੂੰ ਰਾਣਾ ਗੁਰਜੀਤ ਸਿੰਘ ਨੂੰ ਈਮੇਲ ਅਤੇ ਵ੍ਹਟਸਐਪ ’ਤੇ ਵੀ ਭੇਜਿਆ ਗਿਆ ਸੀ ਪਰ ਬਾਵਜੂਦ ਇਸ ਦੇ ਰਾਣਾ ਗੁਰਜੀਤ ਸਿੰਘ 23 ਅਗਸਤ ਨੂੰ ਹਾਈ ਕੋਰਟ ’ਚ ਤਰੀਕ ’ਤੇ ਪੇਸ਼ ਨਹੀਂ ਹੋਏ। ਇਸ ’ਤੇ ਹਾਈ ਕੋਰਟ ਵੱਲੋਂ ਇਸਤਗਾਸਾ ਦੀ ਬੇਨਤੀ ’ਤੇ ਐਕਸ ਪਾਰਟੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ 9 ਸਤੰਬਰ ਨੂੰ ਰਾਣਾ ਗੁਰਜੀਤ ਸਿੰਘ ਦੇ ਵਕੀਲ ਵੱਲੋਂ ਹਾਈ ਕੋਰਟ ’ਚ ਪੇਸ਼ ਹੋ ਕੇ ਇਕ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ਵਿਚ ਉਨ੍ਹਾਂ ਨੂੰ ਸੁਣੇ ਜਾਣ ਦੀ ਫਰਿਆਦ ਕੀਤੀ ਗਈ ਸੀ। ਇਸ ਤੋਂ ਬਾਅਦ ਦੋਵਾਂ ਧਿਰਾਂ ਵੱਲੋਂ ਦਿੱਤੇ ਗਏ ਬਿਨੈ ਪੱਤਰਾਂ ਦੇ ਮੱਦੇਨਜ਼ਰ ਹਾਈ ਕੋਰਟ ਨੇ ਰਾਣਾ ਗੁਰਜੀਤ ਸਿੰਘ ਨੂੰ ਜੁਰਮਾਨਾ ਕੀਤਾ।
Vinkmag ad
Share Our Daily Posts

News Desk

Read Previous

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜਲੰਧਰ ਅਦਾਲਤ ’ਚ ਪੇਸ਼ੀ, ਅੰਮਿ੍ਰਤਸਰ ਪੁਲਿਸ ਨੇ 10 ਦਿਨਾ ਰਿਮਾਂਡ ’ਤੇ ਲਿਆ

Read Next

ਭੋਗਪੁਰ ਦੇ ਪਿੰਡ ਚੱਕ ਝੰਡੂ ‘ਚ ਲੁਕੇ 3-4 ਗੈਂਗਸਟਰ, 2 ਫੜੇ ; ਦਿੱਲੀ ਪੁਲਿਸ ਨੇ ਤੜਕੇ ਕੀਤੀ ਛਾਪੇਮਾਰੀ