Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

43 ਸਾਲ ਸੇਵਾਵਾਂ ਦੇਣ ਤੋਂ ਬਾਅਦ ‘ਰਿਟਾਇਰ’ ਹੋਇਆ ਟੀਵੀ ਟਾਵਰ, ਹੁਣ ਦੂਰਦਰਸ਼ਨ ਦੇ ਪ੍ਰੋਗਰਾਮ ਨਹੀਂ ਕਰੇਗਾ ਪ੍ਰਸਾਰਿਤ

ਜਲੰਧਰ: ਕਦੇ ਆਪਣੀ ਉਚਾਈ ਨੂੰ ਲੈ ਕੇ ਦੁਨੀਆ ਦੇ ਨਕਸ਼ੇ ’ਤੇ ਜਲੰਧਰ ਦਾ ਨਾਂ ਦਰਜ ਕਰਵਾਉਣ ਵਾਲਾ ਟੀਵੀ ਟਾਵਰ ਹੁਣ ਦੂਰਦਰਸ਼ਨ ਦੇ ਪ੍ਰੋਗਰਾਮ ਪ੍ਰਸਾਰਿਤ ਨਹੀਂ ਕਰੇਗਾ। ਟਾਵਰ ਦੀ ਪਛਾਣ ਹੀ ਟੀਵੀ ਦੇ ਨਾਂ ਨਾਲ ਪ੍ਰਸਿੱਧ ਹੋਈ ਸੀ ਪਰ ਲਗਪਗ 43 ਸਾਲ ਦੀ ਸੇਵਾ ਤੋਂ ਬਾਅਦ 31 ਅਕਤੂਬਰ ਤੋਂ ਟੀਵੀ ਟਾਵਰ ਦੀਆਂ ਦੂਰਦਰਸ਼ਨ ਦੇ ਪ੍ਰੋਗਰਾਮ ਪ੍ਰਸਾਰਿਤ ਕਰਨ ਦੀਆਂ ਸੇਵਾਵਾਂ ਨੂੰ ਸਮਾਪਤ ਕਰ ਦਿੱਤਾ ਗਿਆ ਹੈ। ਜਲੰਧਰ ਦਾ ਟੀਵੀ ਟਾਵਰ ਲਗਪਗ 100 ਕਿਲੋਮੀਟਰ ਦੇ ਦਾਇਰੇ ਵਿਚ (ਓਪਨੀ ਡਾਇਰੈਕਸ਼ਨ) ’ਚ ਦੂਰਦਰਸ਼ਨ ਦੇ ਪ੍ਰੋਗਰਾਮ ਪ੍ਰਸਾਰਿਤ ਕਰਦਾ ਸੀ। ਟੀਵੀ ਟਾਵਰ ਵੱਲੋਂ ਪ੍ਰਸਾਰਣ ਦੀਆਂ ਸੇਵਾਵਾਂ ਨੂੰ ਸਮਾਪਤ ਕਰਨ ਲਈ ਕਾਰਨ ਸਿਰਫ ਉੱਨਤ ਹੁੰਦੀ ਡਿਜੀਟਲ ਤਕਨੀਕ ਬਣੀ ਹੈ। ਹੁਣ ਡਿਸ਼ ਟੀਵੀ ਅਤੇ ਵੱਖ-ਵੱਖ ਐਪਸ ਜ਼ਰੀਏ ਦੂਰਦਰਸ਼ਨ ਦੇ ਪ੍ਰੋਗਰਾਮ ਲੋਕਾਂ ਤਕ ਪਹੁੰਚ ਰਹੇ ਹਨ। ਇਸ ਕਾਰਨ ਟੀਵੀ ਟਾਵਰ ਤੋਂ ਦੂਰਦਰਸ਼ਨ ਦੇ ਪ੍ਰੋਗਰਾਮ ਪ੍ਰਸਾਰਿਤ ਕਰਨ ਦੀ ਕੋਈ ਲੋਡ਼ ਬਾਕੀ ਹੀ ਨਹੀਂ ਬਚੀ ਹੈ।

ਜ਼ਿਕਰਯੋਗ ਹੈ ਕਿ ਟੀਵੀ ਟਾਵਰ ਇੰਨਾ ਪ੍ਰਸਿੱਧ ਹੈ ਕਿ ਆਸ-ਪਾਸ ਦੀਆਂ ਕੁਝ ਕਾਲੋਨੀਆਂ ਦੇ ਨਾਂ ਤਕ ਵੀ ਟਾਵਰ ਦੇ ਨਾਲ ਜੋਡ਼ ਕੇ ਰੱਖ ਗਏ ਹਨ। ਕੁਝ ਕਮਰਸ਼ੀਅਲ ਇਮਾਰਤਾਂ ਵੀ ਟਾਵਰ ਦੇ ਨਾਂ ਨਾਲ ਜਾਣੀਆਂ ਜਾਂਦੀਆਂ ਹਨ।

ਨਕੋਦਰ ਰੋਡ ’ਤੇ ਸਥਿਤ ਪਿੰਡ ਖਾਂਬਡ਼ਾ ਨੇਡ਼ੇ ਟੀਵੀ ਟਾਵਰ ਦਾ ਨਿਰਮਾਣ 1975 ’ਚ ਸ਼ੁਰੂ ਕੀਤਾ ਗਿਆ ਸੀ ਅਤੇ ਸਾਲ 1979 ’ਚ ਟਾਵਰ ਪ੍ਰੋਗਰਾਮ ਪ੍ਰਸਾਰਿਤ ਕਰਨ ਲਈ ਬਣ ਕੇ ਤਿਆਰ ਹੋ ਗਿਆ ਸੀ। ਜਲੰਧਰ ਟੀਵੀ ਟਾਵਰ ਦੀ ਉਚਾਈ 800 ਫੁੱਟ ਜਾਂ 225 ਮੀਟਰ ਦੇ ਲਗਪਗ ਹੈ। ਟਾਵਰ ਤੋਂ ਦੂਰਦਰਸ਼ਨ ਦੇ ਪ੍ਰੋਗਰਾਮ ਦਾ ਪ੍ਰਸਾਰਣ ਬੰਦ ਕੀਤੇ ਜਾਣ ਦੀ ਪੁਸ਼ਟੀ ਜਲੰਧਰ ਕੇਂਦਰ ਜਲੰਧਰ ਦੇ ਮੁਖੀ ਆਰਕੇ ਜਾਰੰਗਲ ਨੇ ਵੀ ਕੀਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਣਗੇ 10 ਨਵੇਂ ਜੱਜ, ਇਕ ਵਕੀਲ ਤੇ 9 ਨਿਆਇਕ ਅਧਿਕਾਰੀ

Read Next

ਲੁਧਿਆਣਾ ਬਣਿਆ ਜ਼ਹਿਰੀਲੀਆਂ ਗੈਸਾਂ ਦਾ ਚੈਂਬਰ, AQI 300 ਤੋਂ ਪਾਰ