Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਵੱਡੀ ਖ਼ਬਰ : ਅਕਾਲੀ ਦਲ ਅਨੁਸ਼ਾਸਨਿਕ ਕਮੇਟੀ ਦਾ ਵੱਡਾ ਫ਼ੈਸਲਾ ! ਬੀਬੀ ਜਗੀਰ ਕੌਰ ਨੂੰ ਕੀਤਾ ਸਸਪੈਂਡ

ਚੰਡੀਗੜ੍ਹ : ਅਕਾਲੀ ਦਲ ਅਨੁਸ਼ਾਸਨਿਕ ਕਮੇਟੀ ਨੇ ਵੱਡਾ ਫ਼ੈਸਲਾ ਲਿਆ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਲਈ ਬੀਬੀ ਜਗੀਰ ਕੌਰ (Bibi Jagir Kaur) ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕਰ ਕੇ 48 ਘੰਟਿਆਂ ਦੇ ਅੰਦਰ ਜਵਾਬ ਦੇਣ ਨੂੰ ਕਿਹਾ ਹੈ। ਚੰਡੀਗੜ੍ਹ ‘ਚ ਬੁੱਧਵਾਰ ਨੂੰ ਪਹਿਲਾਂ ਸੁਖਬੀਰ ਬਾਦਲ (Sukhbir Badal) ਦੀ ਪ੍ਰਧਾਨਗੀ ਹੇਠ ਸੀਨੀਅਰ ਲੀਡਰਸ਼ਿਪ ਦੀ ਬੈਠਕ ਹੋਈ ਜਿਸ ਵਿਚ SGPC ਪ੍ਰਧਾਨ ਦੇ ਮੁੱਦੇ ‘ਤੇ ਚਰਚਾ ਹੋਈ। ਇਸ ਮੀਟਿੰਗ ‘ਚ ਸੁਰਜੀਤ ਸਿੰਘ ਰੱਖੜਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਪ੍ਰਧਾਨ ਨੂੰ ਬੀਬੀ ਜਗੀਰ ਕੌਰ ਨਾਲ ਬੀਤੇ ਦਿਨ ਹੋਈ ਮੀਟਿੰਗ ਦੀ ਰਿਪੋਰਟ ਸੌਂਪ ਦਿੱਤੀ। ਇਸ ਤੋਂ ਬਾਅਦ ਅਨੁਸ਼ਾਸਨੀ ਕਮੇਟੀ ਦੀ ਬੈਠਕ ਹੋਈ ਜਿਸ ਵਿਚ ਇਹ ਸਖ਼ਤ ਫ਼ੈਸਲਾ ਲਿਆ ਹੈ।

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਤੇ ਕਾਰਜਕਾਰਨੀ ਮੈਂਬਰਾਂ ਦੀ ਚੋਣ 9 ਨਵੰਬਰ ਨੂੰ ਹੋਣ ਜਾ ਰਹੀ ਹੈ। ਤਿੰਨ ਵਾਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਰਹਿ ਚੁੱਕੀ ਬੀਬੀ ਜਗੀਰ ਕੌਰ ਇਸ ਵਾਰ ਪਾਰਟੀ ਖ਼ਿਲਾਫ਼ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਪਾਰਟੀ ਆਗੂ ਲਗਾਤਾਰ ਜਗੀਰ ਕੌਰ ‘ਤੇ ਚੋਣ ਨਾ ਲੜਨ ਲਈ ਦਬਾਅ ਬਣਾ ਰਹੇ ਸਨ ਪਰ ਦੱਸਿਆ ਜਾ ਰਿਹਾ ਹੈ ਕਿ ਬੀਬੀ ਜਗੀਰ ਕੌਰ ਇਸ ਲਈ ਰਾਜ਼ੀ ਨਹੀਂ ਸੀ।

ਜ਼ਿਕਰਯੋਗ ਹੈ ਕਿ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ (Sikandar Singh Maluka) ਨੇ ਬੀਤੇ ਦਿਨੀਂ ਪੰਜਾਬੀ ਜਾਗਰਣ ਨਾਲ ਗੱਲਬਾਤ ਦੌਰਾਨ ਦੱਸਿਆ ਸੀ ਕਿ ਬੀਬੀ ਜਗੀਰ ਕੌਰ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਚੋਣ ਲਡ਼ਦੇ ਹਨ ਤਾਂ ਉਨ੍ਹਾਂ ਖਿਲਾਫ਼ ਅਕਾਲੀ ਦਲ ਅਨੁਸ਼ਾਸਨੀ ਕਾਰਵਾਈ ਕਰ ਸਕਦਾ ਹੈ। ਉਨ੍ਹਾਂ ਕਿਹਾ ਸੀ ਕਿ ਪਾਰਟੀ ਅਨੁਸ਼ਾਸਨ ਭੰਗ ਕਰਨ ਵਾਲੇ ਕਿਸੇ ਵੀ ਆਗੂ ਖਿਲਾਫ਼ ਕਾਰਵਾਈ ਕਰੇਗੀ।

ਦੂਜੇ ਪਾਸੇ ਪ੍ਰਧਾਨ ਦੇ ਅਹੁਦੇ ਲਈ ਆਜ਼ਾਦ ਚੋਣ ਲਡ਼ਨ ਲਈ ਬੀਬੀ ਜਗੀਰ ਕੌਰ ਦ੍ਰਿਡ਼ ਹਨ। ਉਨ੍ਹਾਂ ਪਾਰਟੀ ਲਈ ਕਸੂਤੀ ਸਥਿਤੀ ਪੈਦਾ ਕਰ ਦਿੱਤੀ ਹੈ। ਅਕਾਲੀ ਦਲ ਉਨ੍ਹਾਂ ਨੂੰ ਮਨਾਉਣ ’ਚ ਅਸਫਲ ਰਿਹਾ ਸੀ। ਜਾਣਕਾਰੀ ਅਨੁਸਾਰ ਬੀਬੀ ਜੀ ਨੂੰ ਮਨਾਉਣ ਲਈ ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੇ ਸੁਰਜੀਤ ਸਿੰਘ ਰੱਖਡ਼ਾ ਦੀ ਘੰਟਿਆਂ ਬੱਧੀ ਬੈਠਕ ਵੀ ਬੇਨਤੀਜਾ ਰਹੀ ਸੀ। ਹੁਣ ਸਥਿਤੀ ਇਹ ਹੈ ਕਿ ਨਾ ਤਾਂ ਅਕਾਲੀ ਦਲ ਬੀਬੀ ਨੂੰ ਪ੍ਰਧਾਨ ਬਣਾਉਣ ਲਈ ਤਿਆਰ ਹੈ ਤੇ ਨਾ ਹੀ ਬੀਬੀ ਜਗੀਰ ਕੌਰ ਪਿੱਛੇ ਹਟਣ ਲਈ।

Vinkmag ad
Share Our Daily Posts

News Desk

Read Previous

ਲੁਧਿਆਣਾ ਬਣਿਆ ਜ਼ਹਿਰੀਲੀਆਂ ਗੈਸਾਂ ਦਾ ਚੈਂਬਰ, AQI 300 ਤੋਂ ਪਾਰ

Read Next

ਫਿਰੋਜ਼ਪੁਰ ‘ਚ ਦਿਲ ਕੰਬਾਊ ਵਾਰਦਾਤ; ਸਾਬਕਾ ਕਾਂਗਰਸੀ ਸਰਪੰਚ ਦੇ ਪੁੱਤਰ ਨੇ ਤਲਵਾਰ ਨਾਲ ਵੱਢਿਆ ਨੌਜਵਾਨ ਦਾ ਹੱਥ