Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਫਿਰੋਜ਼ਪੁਰ ‘ਚ ਦਿਲ ਕੰਬਾਊ ਵਾਰਦਾਤ; ਸਾਬਕਾ ਕਾਂਗਰਸੀ ਸਰਪੰਚ ਦੇ ਪੁੱਤਰ ਨੇ ਤਲਵਾਰ ਨਾਲ ਵੱਢਿਆ ਨੌਜਵਾਨ ਦਾ ਹੱਥ

ਮੱਲਾਂਵਾਲਾ (ਫ਼ਿਰੋਜ਼ਪੁਰ) : ਪਿੰਡ ਖੱਚਰ ਵਾਲਾ ਦੇ ਸਾਬਕਾ ਕਾਂਗਰਸੀ ਸਰਪੰਚ ਦੇ ਪੁੱਤਰ ਨੇ ਟਰੈਕਟਰ ‘ਤੇ ਉੱਚੀ ਆਵਾਜ਼ ‘ਚ ਗੀਤ ਵਜਾਉਣ ਤੋਂ ਗੁੱਸੇ ‘ਚ ਆ ਕੇ ਨੌਜਵਾਨ ਦਾ ਹੱਥ ਤਲਵਾਰ ਨਾਲ ਵੱਢ ਦਿੱਤਾ। ਨੌਜਵਾਨ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਸਰਜਰੀ ਤੋਂ ਬਾਅਦ ਹੱਥ ਜੋੜ ਦਿੱਤਾ ਗਿਆ ਹੈ। ਘਟਨਾ ਸੋਮਵਾਰ ਸਵੇਰ ਦੀ ਹੈ। ਪੁਲਿਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਜੂਨ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਪਿੰਡ ਖੱਚਰ ਵਾਲਾ ‘ਚ ਨਿਰਮਲ ਸਿੰਘ ਕਾਂਗਰਸ ਦੇ ਸਾਬਕਾ ਸਰਪੰਚ ਰਹਿ ਚੁੱਕੇ ਹਨ। ਬੀਤੇ ਐਤਵਾਰ ਨੂੰ ਪਿੰਡ ਦਾ ਗੁਰਜੰਟ ਸਿੰਘ ਟਰੈਕਟਰ ‘ਤੇ ਉੱਚੀ ਆਵਾਜ਼ ‘ਚ ਗਾਣੇ ਸੁਣਦੇ ਜਾ ਰਿਹਾ ਸੀ ਤਾਂ ਨਿਰਮਲ ਸਿੰਘ ਦੇ ਪਰਿਵਾਰ ਦੀਆਂ ਔਰਤਾਂ ਨੇ ਉਸ ਨੂੰ ਆਵਾਜ਼ ਹੌਲੀ ਕਰਨ ਲਈ ਕਿਹਾ। ਔਰਤਾਂ ਨੇ ਉਸ ਦੇ ਘਰ ਫੋਨ ਕਰ ਕੇ ਗਾਲ੍ਹਾਂ ਵੀ ਕੱਢੀਆਂ। ਦੁਰਵਿਵਹਾਰ ਕਰਨ ਤੋਂ ਬਾਅਦ ਨਿਰਮਲ ਸਿੰਘ ਦੇ ਪੁੱਤਰ ਜਿਊਨ ਸਿੰਘ ਨੂੰ ਇਸ ਬਾਰੇ ਦੱਸਿਆ। ਜਿਊਨ ਸਿੰਘ ਨੇ ਉਸ ਨੂੰ ਫੋਨ ‘ਤੇ ਧਮਕੀ ਦਿੱਤੀ ਕਿ ਉਹ ਹੁਣ ਅੰਮ੍ਰਿਤਸਰ ‘ਚ ਹੈ ਤੇ ਵਾਪਸ ਆ ਕੇ ਉਸ ਨੂੰ ਜਾਨੋਂ ਮਾਰ ਦੇਵੇਗਾ।

ਸੋਮਵਾਰ ਸਵੇਰੇ ਕਰੀਬ 11:30 ਵਜੇ ਜਦੋਂ ਗੁਰਜੰਟ ਸਿੰਘ ਆਪਣੀ ਮਾਂ ਨਾਲ ਦਵਾਈ ਲੈ ਕੇ ਆ ਰਹੀ ਸੀ ਤਾਂ ਜਿਊਨ ਸਿੰਘ ਉਸ ਦੇ ਘਰ ਦੇ ਬਾਹਰ ਕਾਰ ਲੈ ਕੇ ਖੜ੍ਹਾ ਸੀ। ਉਸ ਨੂੰ ਦੇਖ ਕੇ ਮੁਲਜ਼ਮ ਨੇ ਤਲਵਾਰ ਕੱਢ ਲਈ ਤੇ ਵਾਰ ਕਰ ਦਿੱਤਾ। ਗੁਰਜੰਟ ਸਿੰਘ ਨੇ ਬਚਾਅ ਲਈ ਆਪਣਾ ਹੱਥ ਅੱਗੇ ਕੀਤਾ ਤਾਂ ਤਲਵਾਰ ਨਾਲ ਉਸ ਦਾ ਗੁੱਟ ਵੱਢਿਆ ਗਿਆ ਤੇ ਹੱਥ ਜ਼ਮੀਨ ‘ਤੇ ਡਿੱਗ ਗਿਆ। ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਜ਼ਖ਼ਮੀ ਗੁਰਜੰਟ ਸਿੰਘ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ : ਅਕਾਲੀ ਦਲ ਅਨੁਸ਼ਾਸਨਿਕ ਕਮੇਟੀ ਦਾ ਵੱਡਾ ਫ਼ੈਸਲਾ ! ਬੀਬੀ ਜਗੀਰ ਕੌਰ ਨੂੰ ਕੀਤਾ ਸਸਪੈਂਡ

Read Next

ਪੰਜਾਬੀ ਮੂਲ ਦੇ ਵਿਅਕਤੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਆਸਟ੍ਰੇਲੀਆ ਸਰਕਾਰ ਦੇਵੇਗੀ ਕਰੋੜਾਂ ਰੁਪਏ, ਹੱਤਿਆ ਦਾ ਹੈ ਮਾਮਲਾ