Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਭੋਗਪੁਰ ਮਿੱਲ ਨਾ ਚਾਲੂ ਕਰਕੇ ਕਿਸਾਨਾਂ ਨੂੰ ਦੁਬਾਰਾ ਅੰਦੋਲਨ ਕਰਨ ਲਈ ਮਜਬੂਰ ਨਾ ਕਰੇ ਸੂਬਾ ਸਰਕਾਰ : ਹਰਸੁਲਿੰਦਰ ਢਿੱਲੋ

ਭੋਗਪੁਰ : ਦੋਆਬਾ ਕਿਸਾਨ ਵੈਲਫੇਅਰ ਕਮੇਟੀ (ਰਜਿ) ਪੰਜਾਬ ਦੇ ਸੂਬਾ ਪ੍ਰਧਾਨ ਹਰਸੁਲਿੰਦਰ ਸਿੰਘ ਢਿੱਲੋ ਦੀ ਅਗਵਾਈ ਹੇਠ ਬਲਾਕ ਭੋਗਪੁਰ ਦੇ 8 ਪਿੰਡਾਂ ਦੇ ਕਿਸਾਨਾਂ ਨਾਲ ਵਿਸ਼ਾਲ ਮੀਟਿੰਗ ਕੀਤੀ ਗਈ । ਮੀਟਿੰਗ ਦੋਰਾਨ ਬਲਾਕ ਭੋਗਪੁਰ ਦੇ ਵੱਖ-ਵੱਖ ਪਿੰਡਾਂ ਦਾਰਾਪੁਰ, ਮਾਣਕਰਾਏ, ਖੋਜਕੀਪੁਰ, ਕੋਟਲੀ, ਕੋਹਜਾ, ਨੰਗਲ ਸਲਾਲਾ, ਨੰਗਲ ਫੀਦਾ ਦੀਆਂ ਇਕਾਈਆਂ ਦਾ ਗਠਨ ਕਰਦਿਆਂ ਪ੍ਰਧਾਨ ਨਿਯੁਕਤ ਕੀਤੇ ਗਏ । ਜਾਣਕਾਰੀ ਦਿੰਦਿਆ ਪ੍ਰਧਾਨ ਹਰਸੁਲਿੰਦਰ ਸਿੰਘ ਢਿੱਲੋ ਨੇ ਕਿਹਾ ਕਿ ਜਸਵੀਰ ਸਿੰਘ ਨੂੰ ਪਿੰਡ ਦਾਰਾਪੁਰ, ਦੀਦਾਰ ਸਿੰਘ ਨੂੰ ਪਿੰਡ ਮਾਣਕਰਾਏ, ਮਹਿੰਦਰ ਸਿੰਘ ਨੂੰ ਪਿੰਡ ਖੋਜਕੀਪੁਰ, ਤਜਿੰਦਰ ਸਿੰਘ ਨੂੰ ਪਿੰਡ ਕੋਟਲੀ, ਇਕਬਾਲ ਸਿੰਘ ਨੂੰ ਪਿੰਡ ਕੋਹਜਾ, ਰਵਿੰਦਰ ਸਿੰਘ ਲਾਲੀ ਨੂੰ ਪਿੰਡ ਸਲਾਲਾ ਤੇ ਪਰਮਜੀਤ ਸਿੰਘ ਪੰਮਾ ਨੂੰ ਪਿੰਡ ਨੰਗਲ ਫੀਦਾ ਦਾ ਪ੍ਰਧਾਨ ਅਤੇ ਜਸਕਰਨ ਸਿੰਘ ਨੂੰ ਪਿੰਡ ਖੋਜਕੀਪੁਰ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਹੈ । ਇਸ ਮੌਕੇ ਸੰਬੋਧਨ ਕਰਦਿਆਂ ਹਰਸੁਲਿੰਦਰ ਸਿੰਘ ਢਿੱਲੋ ਨੇ ਸੂਬਾ ਸਰਕਾਰ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਸਹਿਕਾਰੀ ਖੰਡ ਮਿੱਲ ਭੋਗਪੁਰ ਦਾ ਪਲਾਂਟ ਜੇਕਰ ਤਹਿ ਸਮੇਂ ਤੇ ਨਾ ਚਲਾਇਆ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀ ਅਗਵਾਈ ਹੇਠ ਗੰਨਾ ਕਾਸ਼ਤਕਾਰ ਕਿਸਾਨਾਂ ਨੂੰ ਦਿੱਲੀ ਦੀ ਤਰਜ ਤੇ ਇੱਕ ਵਾਰ ਫਿਰ ਤੋਂ ਅੰਦੋਲਨ ਕਰਨ ਲਈ ਮਜਬੂਰ ਹੋਣਾ ਪਵੇਗਾ, ਜਿਸ ਦੀ ਜਿੰਮੇਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇਗੀ । ਉਹਨਾਂ ਕਿਹਾ ਕਿ ਮਿੱਲ ਨੂੰ ਚਲਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤੇ ਗੰਨਾ ਕਾਸ਼ਤਕਾਰਾਂ ਨੂੰ ਕੋਈ ਪਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ ।ਉਹਨਾਂ ਕਿਹਾ ਕਿ ਜਥੇਬੰਦੀ ਬਲਾਕ ਦੇ ਸਮੂਹ ਪਿੰਡਾਂ ਦੇ ਕਿਸਾਨਾਂ ਨਾਲ ਡੱਟ ਕੇ ਖੜੀ ਹੈ ਤੇ ਨਵੀਆਂ ਗਠਨ ਕੀਤੀਆਂ ਇਕਾਈਆਂ ਨੂੰ ਡੱਟ ਕੇ ਕੰਮ ਕਰਨ ਦੀ ਹੱਲਾਸ਼ੇਰੀ ਦਿੱਤੀ । ਇਸ ਮੌਕੇ ਦੋਆਬਾ ਕਿਸਾਨ ਵੈਲਫੇਅਰ ਕਮੇਟੀ ਦੇ ਆਗੂ ਗੁਰਬਖਸ਼ ਸਿੰਘ ਨੋਗਜਾ, ਦਿਲਬਾਗ ਸਿੰਘ ਤਲਵੰਡੀ ਭੀਲਾਂ, ਕੇਵਲ ਸਿੰਘ ਸੱਤੋਵਾਲੀ, ਹਰਦਿਆਲ ਸਿੰਘ ਬੁੱਟਰ, ਜਰਨੈਲ ਸਿੰਘ ਦਾਰਾਪੁਰ, ਗੁਰਦੀਪ ਸਿੰਘ ਸਿੱਧੂ, ਸੁਖਵਿੰਦਰ ਸਿੰਘ ਚਕਰਾਲਾ, ਦਲਜੀਤ ਸਿੰਘ ਧੋਗੜੀ, ਓਂਕਾਰ ਸਿੰਘ ਮੰਨਾ, ਗੁਰਪ੍ਰੀਤ ਸਿੰਘ ਸੰਗਵਾਲ, ਹੈਪੀ ਸੰਗਵਾਲ, ਬਿੱਟੂ ਗੜੀ ਬਖਸ਼ਾ, ਸੋਢੀ ਕਿਸ਼ਨਗੜ੍ਹ, ਸੰਤੋਖ ਸਿੰਘ, ਪਰਗਟ ਸਿੰਘ ਤੇ ਹੋਰ ਮੌਜੂਦ ਸਨ ।

Vinkmag ad
Share Our Daily Posts

News Desk

Read Previous

ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ ਸੁਖਬੀਰ ਬਾਦਲ ਤੇ ਵਿਰਸਾ ਸਿੰਘ ਵਲਟੋਹਾ ਅਦਾਲਤ ‘ਚ ਪੇਸ਼, 29 ਨੂੰ ਮੁੜ ਹੋਵੇਗੀ ਪੇਸ਼ੀ

Read Next

ਕੋਮਲਪ੍ਰੀਤ ਸਿੰਘ ਕੋਮਲ ਸਸਕੈਚਵਨ (ਕੈਨੇਡਾ) ਦੇ ਸ਼ਹਿਰ ਰੀਜਾਇਨਾ ਏਅਰਪੋਰਟ ’ਤੇ ਸਕਰੀਨਿੰਗ ਅਫ਼ਸਰ ਬਣਿਆ