ਜੇਐੱਨਐੱਨ, ਅੰਮ੍ਰਿਤਸਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਪਹੁੰਚ ਚੁੱਕੇ ਹਨ। ਉਹ ਰਾਧਾ ਸੁਆਮੀ ਸੰਪਰਦਾ ਦੇ ਡੇਰਾ ਬਿਆਸ ਪਹੁੰਚੇ ਹਨ। ਜਲੰਧਰ ਦੇ ਆਦਮਪੁਰ ਏਅਰਬੇਸ ‘ਤੇ ਪਹੁੰਚਣ ‘ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਮੋਦੀ ਸੰਗਤ ਨੂੰ ਵੀ ਮਿਲੇ। ਇਸ ਤੋਂ ਬਾਅਦ ਉਹ ਹਿਮਾਚਲ ਪ੍ਰਦੇਸ਼ ‘ਚ ਚੋਣ ਰੈਲੀਆਂ ਨੂੰ ਸੰਬੋਧਨ ਕਰਨ ਲਈ ਰਵਾਨਾ ਹੋਣਗੇ।
ਡੇਰਾ ਬਿਆਸ ਪੁੱਜਣ ’ਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਪੀਐਮ ਮੋਦੀ ਨੇ ਡੇਰੇ ਦਾ ਦੌਰਾ ਕੀਤਾ ਤੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਸੰਗਤ ਭਵਨ ਵੀ ਪੁੱਜੇ ਤੇ ਉਥੇ ਮੌਜੂਦ ਡੇਰਾ ਸਮਰਥਕਾਂ ਦਾ ਨਮਸਕਾਰ ਵੀ ਕਬੂਲਿਆ। ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਡੇਰੇ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਦੋਵਾਂ ਨੇ ਬੰਦ ਕਮਰੇ ‘ਚ ਗੁਫ਼ਤਗੂ ਕੀਤੀ।
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਿਆਸ ਆਏ ਹਨ। ਡੇਰਾ ਬਿਆਸ ਦਾ ਪੰਜਾਬ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ‘ਚ ਵੀ ਕਾਫੀ ਅਸਰ ਹੈ। ਹਿਮਾਚਲ ਪ੍ਰਦੇਸ਼ ‘ਚ ਵੱਡੀ ਗਿਣਤੀ ‘ਚ ਡੇਰਾ ਬਿਆਸ ਦੇ ਪੈਰੋਕਾਰ ਹਨ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਵੀ ਕਈ ਵਾਰ ਇੱਥੇ ਅਸ਼ੀਰਵਾਦ ਲੈਣ ਆ ਚੁੱਕੇ ਹਨ।
#WATCH | Punjab: Prime Minister Narendra Modi visits Radha Soami Satsang Beas.
(Source: DD News) pic.twitter.com/OhJnca80XT
— ANI (@ANI) November 5, 2022
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਦਮਪੁਰ ਏਅਰ ਫੋਰਸ ਸਟੇਸ਼ਨ ‘ਤੇ ਪਹੁੰਚਣ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ, ਰਾਜ ਦੇ ਮੁੱਖ ਸਕੱਤਰ ਵੀਕੇ ਜੰਜੂਆ ਤੇ ਡੀਜੀਪੀ ਗੌਰਵ ਯਾਦਵ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਹੈਲੀਕਾਪਟਰ ਰਾਹੀਂ ਡੇਰਾ ਬਿਆਸ ਲਈ ਰਵਾਨਾ ਹੋਏ। ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਹਾਲਾਂਕਿ ਪੀਐਮ ਮੋਦੀ ਹੈਲੀਕਾਪਟਰ ਰਾਹੀਂ ਡੇਰਾ ਬਿਆਸ ਗਏ, ਪਰ ਸੜਕਾਂ ਦੇ ਕਿਨਾਰੇ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਗਈ ਸੀ। ਡੇਰਾ ਬਿਆਸ ਦੇ ਆਲੇ-ਦੁਆਲੇ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
