ਜਲੰਧਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਵਿੱਚ ਨਗਰ ਕੀਰਤਨ ਆਰੰਭ ਹੋ ਗਿਆ ਹੈ। ਨਗਰ ਕੀਰਤਨ ਵਿੱਚ ਜ਼ਿਲ੍ਹੇ ਭਰ ਤੋਂ ਸ਼ਾਮਲ ਹੋਣ ਵਾਲੀ ਸੰਗਤ ਕੀਰਤਨ ਕਰਦੀ ਹੋਈ ਅੱਗੇ ਵੱਧ ਰਹੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੱਢੇ ਜਾ ਰਹੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਹਨ।
ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ ,ਸੁਖਮਨੀ ਸਾਹਿਬ ,ਸੇਵਾ ਸੁਸਾਇਟੀਆਂ ਦੇ ਸਹਿਯੋਗ ਨਾਲ ਜੈਕਾਰਿਆਂ ਦੀ ਗੂੰਜ ਨਾਲ ਫੁੱਲਾਂ ਨਾਲ ਸਜੀ ਪਾਲਕੀ ‘ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਅਰਦਾਸੀਏ ਭਾਈ ਕੁਲਵਿੰਦਰ ਸਿੰਘ ਵੱਲੋਂ ਅਰਦਾਸ ਉਪਰੰਤ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ।ਨਗਰ ਕੀਰਤਨ ਵਿੱਚ ਸੰਤ ਸਮਾਜ, ਦਲ ਪੰਥ ਦੀਆਂ ਪ੍ਰਮੁੱਖ ਜਥੇਬੰਦੀਆਂ, ਗਤਕਾ ਅਖਾੜੇ, ਪ੍ਰਦਰਸ਼ਨੀਆਂ, ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ, ਸੰਗਤਾਂ ਦੀ ਆਓ ਭਗਤ ਲਈ ਸਵਾਗਤੀ ਗੇਟ, ਲੰਗਰ ਆਦਿ ਅਤੇ ਗੁਰੂ ਇਤਿਹਾਸ ਨੂੰ ਦਰਸਾਉਂਦੇ ਫਲੈਕਸ ਬੋਰਡਾਂ ਨੇ ਨਗਰ ਕੀਰਤਨ ਦੀ ਸ਼ਾਨ ਵਧਾਈ।
