Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

May 30, 2026

ਤੇਜ਼ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਭਰਾ ਨੇ ਲਾਏ ਸਹੁਰੇ ਪਰਿਵਾਰ ‘ਤੇ ਦੋਸ਼

ਬੁਢਲਾਡਾ : ਪਿੰਡ ਬਰ੍ਹੇ ਵਿਖੇ ਐਤਵਾਰ ਰਾਤ ਅਣਪਛਾਤੇ ਵਿਅਕਤੀਆਂ ਨੇ ਘਰ ਵੜ ਕੇ ਇਕ ਨੌਜਵਾਨ ਦਾ ਤੇਜ਼ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਨੌਜਵਾਨ ਜਗਤਾਰ ਸਿੰਘ ਤਾਰੀ ਆਪਣੇ ਘਰ ’ਚ ਸੀ ਕਿ ਕੁਝ ਅਣਪਛਾਤੇ ਲੋਕਾਂ ਨੇ ਉਸ ਨੂੰ ਆਵਾਜ਼ ਮਾਰ ਕੇ ਘਰ ਦੇ ਦਰਵਾਜ਼ੇ ’ਤੇ ਬੁਲਾ ਲਿਆ ਅਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿੱਥੇ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਵੱਡੇ ਹਸਪਤਾਲ ਲਈ ਰੈਫਰ ਕਰ ਦਿੱਤਾ ਜਿੱਥੇ ਪਹੁੰਚਦਿਆਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਦੇ ਭਰਾ ਕਾਲਾ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਦਾ ਆਪਣੇ ਸਹੁਰਿਆਂ ਨਾਲ ਝਗੜਾ ਚੱਲ ਰਿਹਾ ਸੀ ਤੇ ਉਸ ਦੀ ਪਤਨੀ ਆਪਣੇ ਦੋ ਬੱਚਿਆਂ ਸਮੇਤ ਪੇਕੇ ਘਰ ਰਹਿ ਰਹੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਪਿੱਛੇ ਸਹੁਰੇ ਪਰਿਵਾਰ ਦਾ ਹੱਥ ਹੋ ਸਕਦਾ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

NIT ਜਲੰਧਰ ‘ਚ BTech ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਡਾਇਰੀ ‘ਚ ਲਿਖਿਆ ਇਹ ਕਾਰਨ

Read Next

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌਅ