Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 15, 2026

ਮੌਤ ਤੋਂ ਪਹਿਲਾਂ ਕਈ ਗਾਣੇ ਰਿਕਾਰਡ ਕਰ ਗਿਆ ਸੀ ਮੂਸੇਵਾਲਾ, ਨਵੇਂ ਗਾਣਿਆਂ ਨੂੰ ਖ਼ੂਬ ਪਸੰਦ ਕਰ ਰਹੇ ਨੌਜਵਾਨ

ਚੰਡੀਗੜ੍ਹ : Sidhu MooseWala New Song : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਹੁਣ ਇਸ ਦੁਨੀਆ ‘ਚ ਨਹੀਂ ਹਨ। ਸਿੱਧੂ ਮੂਸੇਵਾਲਾ (Sidhu MooseWala Murder) ਦੀ 29 ਮਈ ਨੂੰ ਉਨ੍ਹਾਂ ਦੇ ਪਿੰਡ ਵਿਚ ਹੀ ਗੈਂਗਸਟਰਾਂ ਨੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਬੇਸ਼ੱਕ ਹੁਣ ਸਿੱਧੂ ਮੂਸੇਵਾਲਾ ਇਸ ਦੁਨੀਆ ‘ਚ ਨਹੀਂ ਹਨ ਪਰ ਉਹ ਆਪਣੀ ਆਵਾਜ਼ ਜ਼ਰੀਏ ਚਾਹੁਣ ਵਾਲਿਆਂ ਵਿਚਕਾਰ ਜ਼ਿੰਦਾ ਹਨ।

ਅਜਿਹੇ ਵਿਚ ਸਿੱਧੂ ਮੂਸੇਵਾਲਾ (Sidhu MooseWala) ਦਾ ਨਵਾਂ ਗਾਣਾ ਰਿਲੀਜ਼ ਹੋਈ ਹੈ। ਮੂਸੇਵਾਲਾ ਦੇ ਨਵੇਂ ਗਾਣੇ ਦਾ ਸਿਰਲੇਖ ਵਾਰ (Vaar) ਹੈ ਜਿਸ ਨੂੰ ਯੂ-ਟਿਊਬ (YouTube) ‘ਤੇ ਰਿਲੀਜ਼ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ਵਾਰ ਉਨ੍ਹਾਂ ਦਾ ਅਧਿਕਾਰਤ ਯੂਟਿਊਬ ਚੈਨਲ ‘ਤੇ ਦੇਖਿਆ ਜਾ ਸਕਦਾ ਹੈ। ਗਾਣੇ ਨੂੰ ਸਿੱਧੂ ਦੇ ਫੈਨਜ਼ ਖੂਬ ਪਸੰਦ ਕਰ ਰਹੇ ਹਨ। ਇਕ ਘੰਟੇ ਦੇ ਅੰਦਰ ਹੀ ਗਾਣੇ ਨੂੰ 2 ਮਿਲੀਅਨ ਲੋਕ ਦੇਖ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਮਰਡਰ ਤੋਂ ਬਾਅਦ ਉਨ੍ਹਾਂ ਦਾ ਇਹ ਦੂਸਰਾ ਗਾਣਾ ਹੈ। ਇਸ ਤੋਂ ਪਹਿਲਾਂ ਸਿੱਧੂ ਦਾ ਐੱਸਵਾਈਐੱਲ (SYL Song) ਗਾਣਾ ਰਿਲੀਜ਼ ਕੀਤਾ ਗਿਆ ਸੀ। ਹਾਲਾਂਕਿ ਐੱਸਵਾਈਐੱਲ ਗਾਣੇ ‘ਤੇ ਕੇਂਦਰ ਸਰਕਾਰ ਵੱਲੋਂ ਰੋਕ ਲਗਾ ਦਿੱਤੀ ਗਈ ਸੀ ਕਿਉਂਕਿ SYL ਗਾਣਾ ਸਤਲੁਜ ਯਮੁਨਾ ਲਿੰਕ ‘ਤੇ ਬਣਾਇਆ ਗਿਆ ਸੀ। ਐੱਸਵਾਈਐੱਲ ਪੰਜਾਬ ਅਤੇ ਹਰਿਆਣਾ ਦੋਵਾਂ ਸੂਬਿਆਂ ਵਿਚਕਾਰ ਵੱਡਾ ਮੁੱਦਾ ਹੈ, ਇਸ ਵਜ੍ਹਾ ਨਾਲ ਇਸ ਗਾਣੇ ਨੂੰ ਯੂ-ਟਿਊਬ ਤੋਂ ਹਟਾ ਦਿੱਤਾ ਗਿਆ ਸੀ।

ਮੌਤ ਤੋਂ ਪਹਿਲਾਂ ਗਾਣੇ ਕੀਤੇ ਸੀ ਰਿਕਾਰਡ

28 ਸਾਲ ਦੇ ਪੰਜਾਬ ਦੇ ਸੁਪਰਸਟਾਰ ਸਿੰਗਰ ਸਿੱਧੂ ਮੂਸੇਵਾਲਾ ਬੇਸ਼ੱਕ ਹੀ ਹੁਣ ਇਸ ਦੁਨੀਆ ਤੋਂ ਚਲੇ ਗਏ ਹੋਣ, ਪਰ ਉਨ੍ਹਾਂ ਦੇ ਚਾਹੁਣ ਵਾਲੇ ਅੱਜ ਵੀ ਉਨ੍ਹਾਂ ਦੇ ਗੀਤਾਂ ਨੂੰ ਸੁਣ ਕੇ ਉਨ੍ਹਾਂ ਨੂੰ ਯਾਦ ਕਰਦੇ ਹਨ। ਉੱਥੇ ਹੀ ਸਿੱਧੂ ਨੇ ਆਪਣੀ ਮੌਤ ਤੋਂ ਪਹਿਲਾਂ ਕੁਝ ਗਾਣੇ ਰਿਕਾਰਡ ਵੀ ਕੀਤੇ ਸੀ, ਜੋ ਹੁਣ ਰਿਲੀਜ਼ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੇ ਫੈਨਜ਼ ਦਾ ਇਹ ਵੀ ਕਹਿਣਾ ਹੈ ਕਿ ਸਿੱਧੂ ਨੇ ਕਰੀਬ 30 ਤੋਂ 40 ਗੀਤ ਮੌਤ ਤੋਂ ਪਹਿਲਾਂ ਹੀ ਰਿਕਾਰਡ ਕਰ ਦਿੱਤੇ ਸੀ

ਲਾਰੈਂਸ ਗੈਂਗ ਨੇ ਲਈ ਸੀ ਹੱਤਿਆ ਦੀ ਜ਼ਿੰਮੇਵਾਰੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਹੱਤਿਆ ਕੀਤੀ ਗਈ ਸੀ। ਉਨ੍ਹਾਂ ਦੀ ਹੱਤਿਆ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਗੋਲਡੀ ਬਰਾੜ ਨੇ ਲਈ ਸੀ। ਪੰਜਾਬ ਦੇ ਮਾਨਸਾ ਦੇ ਪਿੰਡ ਜਵਾਹਰਕੇ ਨੇੜੇ ਸਿੱਧੂ ‘ਤੇ ਸ਼ੂਟਰਾਂ ਨੇ ਗੋਲ਼ੀਆਂ ਚਲਾਈਆਂ। ਦੋ ਕਾਰਾਂ ‘ਚ ਆਏ ਬਦਮਾਸ਼ਾਂ ਨੇ ਸਿੱਧੂ ਮੂਸੇਵਾਲਾ ‘ਤੇ 35-40 ਰਾਊਂਡ ਫਾਇਰ ਕੀਤੇ। ਉਸ ਸਮੇਂ ਸਿੱਧੂ ਮੂਸੇਵਾਲਾ ਆਪਣੀ ਥਾਰ ‘ਤੇ ਸਵਾਰ ਸੀ। ਬਦਮਾਸ਼ਾਂ ਨੇ ਉਨ੍ਹਾਂ ‘ਤੇ ਗੋਲ਼ੀਆਂ ਚਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।

Vinkmag ad
Share Our Daily Posts

News Desk

Read Previous

ਹਜ਼ਾਰਾਂ ਹੀ ਸੱਪ ਫੜਨ ਤੇ ਨਹਿਰਾਂ ‘ਚੋਂ ਲਾਸ਼ਾਂ ਕੱਢਣ ਵਾਲੇ ਨੂੰ ਕੋਬਰਾ ਸੱਪ ਨੇ ਡੰਗਿਆ

Read Next

ਧਾਮੀ ਲਗਾਤਾਰ ਦੂਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ, ਬੀਬੀ ਜਗੀਰ ਕੌਰ 42 ਵੋਟਾਂ ਲੈ ਕੇ ਹਾਰੇ