Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 15, 2026

ਧਾਮੀ ਲਗਾਤਾਰ ਦੂਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ, ਬੀਬੀ ਜਗੀਰ ਕੌਰ 42 ਵੋਟਾਂ ਲੈ ਕੇ ਹਾਰੇ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲਈ ਉਮੀਦਵਾਰ ਬੀਬੀ ਜਗੀਰ ਕੌਰ ਨੂੰ 42 ਵੋਟਾਂ ਹਾਸਲ ਹੋਈਆਂ। ਇਸੇ ਤਰ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 104 ਵੋਟਾਂ ਹਾਸਲ ਹੋਈਆਂ ਜਦਕਿ 146 ਵੋਟਾਂ ਪੋਲ ਹੋਈਆਂ। ਬਲਦੇਵ ਸਿੰਘ ਕਿਆਮਪੁਰੀ ਸੀਨੀਅਰ ਮੀਤ ਪ੍ਰਧਾਨ, ਅਵਤਾਰ ਸਿੰਘ ਫਤਹਿਗੜ੍ਹ ਸਾਹਿਬ ਜੂਨੀਅਰ ਮੀਤ ਪ੍ਰਧਾਨ ਤੇ ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਬਣੇ। ਅੰਤ੍ਰਿੰਗ ਕਮੇਟੀ ‘ਚ ਕੁੱਲ 11 ਮੈਂਬਰ ਹੁੰਦੇ ਹਨ। ਵਿਰੋਧੀ ਧਿਰ ਦੇ ਤਿੰਨ ਮੈਂਬਰ ਅੰਤ੍ਰਿੰਗ ਕਮੇਟੀ ‘ਚ ਸ਼ਾਮਲ ਕੀਤੇ ਗਏ ਜਿਨ੍ਹਾਂ ਵਿਚ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਭੁਪਿੰਦਰ ਸਿੰਘ ਤੇ ਮਲਕੀਤ ਸਿੰਘ ਸ਼ਾਮਲ ਹਨ। 8 ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਹਨ ਜਿਨ੍ਹਾਂ ਵਿਚ ਮੋਹਨ ਸਿੰਘ, ਜਰਨੈਲ ਸਿੰਘ ਕਰਤਾਰਪੁਰ, ਸ਼ੇਰ ਸਿੰਘ, ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਤੁਗਲਵਾਲ, ਸਰਵਣ ਸਿੰਘ ਕੁਲਾਰ, ਗੁਰਨਾਮ ਸਿੰਘ ਜੱਸਲ ਤੇ ਪਰਮਜੀਤ ਸਿੰਘ ਖਾਲਸਾ ਸ਼ਾਮਲ ਹਨ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਹਨ। ਇਜਲਾਸ ਸ਼ੁਰੂ ਹੋਣ ‘ਤੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ਼ੋਕ ਮਤੇ ਪੜ੍ਹੇ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਉਮੀਦਵਾਰ ਲਈ ਬੀਬੀ ਜਗੀਰ ਕੌਰ ਦਾ ਨਾਂ ਅਮਰੀਕ ਸਿੰਘ ਸ਼ਾਹਪੁਰ ਨੇ ਪੇਸ਼ ਕੀਤਾ ਜਿਸ ਦੀ ਤਾਈਦ ਮਿੱਠੂ ਸਿੰਘ ਕਾਹਨੇਕੇ ਤੇ ਜਸਵੰਤ ਸਿੰਘ ਪੁਡ਼ੈਣ ਨੇ ਤਾਈਦ ਮਜੀਦ ਕੀਤੀ। ਇਸੇ ਤਰ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਪੇਸ਼ ਕੀਤਾ ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਨੇ ਕੀਤੀ ਅਤੇ ਨਵਤੇਜ ਸਿੰਘ ਕਾਉਣੀ ਨੇ ਤਾਈਦ ਮਜੀਦ ਕੀਤੀ। ਪੋਲਿੰਗ ਏਜੰਟ ਨਿਯੁਕਤ ਕਰ ਕੇ ਬੈਲਟ ਪੇਪਰਾਂ ਰਾਹੀਂ ਵੋਟ ਪ੍ਰਕਿਰਿਆ ਸ਼ੁਰੂ ਕੀਤੀ ਗਈ। 157 ‘ਚੋਂ 151 ਮੈਂਬਰ ਹਾਜ਼ਰ ਹੋਏ।

ਸਾਲ ਵਿੱਚ ਦੋ ਵਾਰ ਜਨਰਲ ਇਲਾਸ

ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਲ ਵਿਚ ਦੋ ਵਾਰ ਜਨਰਲ ਹਾਊਸ ‘ਚ ਮਿਲਦੇ ਹਨ। ਮਾਰਚ ਮਹੀਨੇ ਬਜਟ ਮੀਟਿੰਗ ਬੁਲਾਈ ਜਾਂਦੀ ਹੈ ਤੇ ਪ੍ਰਧਾਨ ਦੀ ਚੋਣ ਨਵੰਬਰ ‘ਚ ਹੁੰਦੀ ਹੈ। ਇਸ ਤੋਂ ਇਲਾਵਾ ਦੋਵਾਂ ਸੈਸ਼ਨਾਂ ‘ਚ ਸਮਾਜ ਨਾਲ ਸਬੰਧਤ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਂਦਾ ਹੈ ਤੇ ਇੱਕ ਸਾਂਝੀ ਰਾਏ ਬਣਾਈ ਜਾਂਦੀ ਹੈ

Vinkmag ad
Share Our Daily Posts

News Desk

Read Previous

ਮੌਤ ਤੋਂ ਪਹਿਲਾਂ ਕਈ ਗਾਣੇ ਰਿਕਾਰਡ ਕਰ ਗਿਆ ਸੀ ਮੂਸੇਵਾਲਾ, ਨਵੇਂ ਗਾਣਿਆਂ ਨੂੰ ਖ਼ੂਬ ਪਸੰਦ ਕਰ ਰਹੇ ਨੌਜਵਾਨ

Read Next

ਸਹੁਰੇ ਪਰਿਵਾਰ ਨੇ ਪੁਰਾਣੀ ਰੰਜਿਸ਼ ਦਾ ਲਿਆ ਬਦਲਾ, ਕੱਪੜੇ ਨਾਲ ਬੰਨ੍ਹ ਕੇ ਜਵਾਈ ਨੂੰ ਪਿਆਇਆ ਜ਼ਹਿਰ, ਮੌਤ