ਚੰਡੀਗੜ੍ਹ: ਪੰਜਾਬ ਦੇ ਫਰੀਦਕੋਟ ‘ਚ ਵੀਰਵਾਰ ਸਵੇਰੇ ਡੇਰਾ ਪ੍ਰੇਮੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸ਼ਾਂਤੀ ਪਸੰਦ ਸੂਬਾ ਹੈ, ਜਿੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਸਖ਼ਤ ਹਦਾਇਤਾਂ ਦਿੱਤੀਆਂ।ਡੇਰਾ ਪ੍ਰੇਮੀ ਦੇ ਕਤਲ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਬੁਲਾਈ ਹੈ। ਅੱਜ ਮੁੱਖ ਮੰਤਰੀ ਨੇ ਰਾਜ ਭਵਨ ਵਿੱਚ ਰੱਖੇ ਗਏ ਗੁਰੂ ਨਾਨਕ ਜਯੰਤੀ ਦੇ ਸਮਾਗਮਾਂ ਵਿੱਚ ਵੀ ਸ਼ਿਰਕਤ ਕਰਨੀ ਹੈ। ਸੰਭਵ ਹੈ ਕਿ ਇਹ ਮੀਟਿੰਗ ਉਸ ਤੋਂ ਬਾਅਦ ਹੋਵੇਗੀ।
ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ..
— Bhagwant Mann (@BhagwantMann) November 10, 2022
ਦੱਸਿਆ ਜਾ ਰਿਹਾ ਹੈ ਕਿ ਘਟਨਾ ਉਦੋਂ ਵਾਪਰੀ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ‘ਤੇ ਜਾ ਰਿਹਾ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।
ਫਰੀਦਕੋਟ ਵਿੱਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਇੱਕ ਟਵੀਟ ਵਿੱਚ ਕਿਹਾ ਕਿ ਸਥਿਤੀ ਕਾਬੂ ਵਿੱਚ ਹੈ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ। ਪੰਜਾਬ ਪੁਲਿਸ ਇਸ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਾ ਘਬਰਾਉਣ ਅਤੇ ਇੰਟਰਨੈੱਟ ਮੀਡੀਆ ‘ਤੇ ਕਿਸੇ ਵੀ ਤਰ੍ਹਾਂ ਦੀ ਨਫਰਤ ਭਰੀ ਗੱਲ ਨਾ ਪਾਉਣ ਜਿਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋਵੇ।
Update on murder of Sacrilege accused: The situation is under control and I urge people to maintain peace and harmony in the state.@PunjabPoliceInd is doing proper investigation
Request citizens not to panic or spread fake news or any hate speech.
— DGP Punjab Police (@DGPPunjabPolice) November 10, 2022
ਦੱਸ ਦੇਈਏ ਕਿ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਪ੍ਰਦੀਪ ਸਿੰਘ ਦੀ ਵੀਰਵਾਰ ਸਵੇਰੇ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਹਮਲੇ ‘ਚ ਤਿੰਨ ਵਿਅਕਤੀ ਜ਼ਖਮੀ ਹੋ ਗਏ। ਪੁਲਿਸ ਨੇ ਸੀਸੀਟੀਵੀ ਫੁਟੇਜ ਹਾਸਲ ਕਰ ਲਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ।
